ਸੜਕ ਹਾਦਸੇ ''ਚ 2 ਔਰਤਾਂ ਸਮੇਤ 4 ਜ਼ਖਮੀ
Thursday, Jun 21, 2018 - 05:37 PM (IST)

ਜਲੰਧਰ (ਮਾਹੀ) : ਜਲੰਧਰ ਅੰਮ੍ਰਿਤਸਰ ਰਾਸ਼ਟਰੀ ਮਾਰਗ 'ਤੇ ਇਕ ਵਰਨਾ ਕਾਰ ਦਾ ਟਾਇਰ ਫੱਟਣ ਕਾਰਨ 4 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਕਾਰ 'ਚ ਸਵਾਰ ਲੋਕ ਲੁਧਿਆਣਾ ਤੋਂ ਮੱਥਾ ਟੇਕਣ ਲਈ ਦਰਬਾਰ ਸਾਹਿਬ ਜਾ ਰਹੇ ਕਿ ਰਾਸਤੇ 'ਚ ਜਲੰਧਰ ਅੰਮ੍ਰਿਤਸਰ ਮਾਰਗ 'ਤੇ ਕਾਰਨ ਦਾ ਟਾਇਰ ਫੱਟਣ ਕਾਰਨ ਬੇਕਾਬੂ ਕਾਰ ਗਰਿੱਲਾਂ ਨਾਲ ਜਾ ਟਕਰਾਈ, ਜਿਸ ਕਾਰਨ 4 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਜ਼ਖਮੀਆਂ ਦੀ ਪਛਾਣ ਰਜਿੰਦਰ ਪਾਲ ਪਤੀ ਜਸਵਿੰਦਰ ਕੌਰ, ਮਨਜੀਤ ਸਿੰਘ ਪਤਨੀ ਅਮਰਜੀਤ ਕੌਰ ਵਾਸੀ ਲੁਧਿਆਣਾ ਵਜੋਂ ਹੋਈ ਹੈ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।