ਸਾਵਧਾਨ! 325 ਦੇ ਖ਼ਤਰਨਾਕ ਪੱਧਰ ’ਤੇ ਪਹੁੰਚਿਆ ਪੰਜਾਬ ਦੇ ਇਸ ਜ਼ਿਲ੍ਹੇ ਦਾ AQI, ਸਖ਼ਤ ਹੁਕਮ ਜਾਰੀ

Thursday, Nov 21, 2024 - 07:15 PM (IST)

ਸਾਵਧਾਨ! 325 ਦੇ ਖ਼ਤਰਨਾਕ ਪੱਧਰ ’ਤੇ ਪਹੁੰਚਿਆ ਪੰਜਾਬ ਦੇ ਇਸ ਜ਼ਿਲ੍ਹੇ ਦਾ AQI, ਸਖ਼ਤ ਹੁਕਮ ਜਾਰੀ

ਜਲੰਧਰ (ਪੁਨੀਤ)–ਮਹਾਨਗਰ ਜਲੰਧਰ ਦਾ ਐਵਰੇਜ ਏ. ਕਿਊ. ਆਈ. (ਏਅਰ ਕੁਆਲਿਟੀ ਇੰਡੈਕਸ) 251 ਦਰਜ ਕੀਤਾ ਗਿਆ ਹੈ, ਜਦਕਿ ਵੱਧ ਤੋਂ ਵੱਧ 325 ਨੂੰ ਪਾਰ ਕਰਦੇ ਹੋਏ ਖ਼ਤਰਨਾਕ ਪੱਧਰ ’ਤੇ ਪਹੁੰਚ ਗਿਆ ਹੈ, ਜਿਸ ਕਾਰਨ ਸਾਵਧਾਨੀ ਅਪਣਾਉਣੀ ਜ਼ਰੂਰੀ ਹੋ ਚੁੱਕੀ ਹੈ। ਉਥੇ ਹੀ ਘੱਟੋ-ਘੱਟ ਏ. ਕਿਊ. ਆਈ. (ਹਵਾ ਵਿਚ ਪ੍ਰਦੂਸ਼ਣ ਦਾ ਪੱਧਰ) 54 ਦਰਜ ਕੀਤਾ ਗਿਆ ਹੈ, ਜੋਕਿ ਰਾਤ ਸਮੇਂ ਹੁੰਦਾ ਹੈ।

ਇਸੇ ਤਰ੍ਹਾਂ ਪਹਾੜਾਂ ਵਿਚ ਹੋਣ ਵਾਲੀ ਬਰਫ਼ਬਾਰੀ ਕਾਰਨ ਪੰਜਾਬ ਸਮੇਤ ਗੁਆਂਢੀ ਸੂਬਿਆਂ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਰਿਕਾਰਡ ਹੋਇਆ ਹੈ, ਜਦਕਿ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਤਕ ਡਿੱਗ ਚੁੱਕਾ ਹੈ, ਜਿਸ ਕਾਰਨ ਠੰਢ ਵਧਣ ਲੱਗੀ ਹੈ। ਇਸੇ ਤਰ੍ਹਾਂ ਅਗਲੇ 1-2 ਦਿਨਾਂ ਤਕ ਤਾਪਮਾਨ ਵਿਚ 2-3 ਡਿਗਰੀ ਦੀ ਗਿਰਾਵਟ ਵੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਬੱਚੇ ਤੇ ਸਵਾਰੀਆਂ ਨਾਲ ਭਰੀ ਸਕੂਲ ਬੱਸ ਪਲਟੀ

ਉਥੇ ਹੀ, ਮੌਸਮ ਵਿਭਾਗ ਵੱਲੋਂ ਧੁੰਦ ਕਾਰਨ 22 ਅਤੇ 23 ਨਵੰਬਰ ਨੂੰ ਯੈਲੋ ਅਲਰਟ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਾਵਧਾਨੀ ਅਪਣਾਉਣੀ ਚਾਹੀਦੀ ਹੈ। ਪਿਛਲੇ ਕੁਝ ਦਿਨਾਂ ਦੌਰਾਨ ਕਈ ਹਾਦਸੇ ਵੀ ਹੋ ਚੁੱਕੇ ਹਨ, ਜਿਸ ਕਾਰਨ ਸਵੇਰੇ ਸਮੇਂ ਵਿਸ਼ੇਸ਼ ਧਿਆਨ ਰੱਖਣਾ ਜ਼ਰੂਰੀ ਹੋ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਮੀਂਹ ਤੋਂ ਬਾਅਦ ਏ. ਕਿਊ. ਆਈ. ਵਿਚ ਸੁਧਾਰ ਵੇਖਣ ਨੂੰ ਮਿਲੇਗਾ ਪਰ ਮਹਾਨਗਰ ਵਿਚ ਆਉਣ ਵਾਲੇ 1-2 ਦਿਨਾਂ ਤਕ ਮੀਂਹ ਪੈਣ ਦੀ ਸੰਭਾਵਨਾ ਕਾਫ਼ੀ ਘੱਟ ਹੈ, ਜਿਸ ਕਾਰਨ ਅਗਲੇ ਕੁਝ ਦਿਨਾਂ ਤਕ ਹਵਾ ਦੇ ਪ੍ਰਦੂਸ਼ਣ ਦਾ ਸਾਹਮਣਾ ਕਰਨਾ ਹੋਵੇਗਾ।

ਧੁੰਦ ਅਤੇ ਪ੍ਰਦੂਸ਼ਣ ਦਾ ਦੋਹਰਾ ਅਸਰ, ਮਾਸਕ ਪਾਉਣ ਦੀ ਸਲਾਹ
ਸਵੇਰ ਦੀਆਂ ਸਰਦ ਹਵਾਵਾਂ ਦੇ ਨਾਲ-ਨਾਲ ਹੁਣ ਧੁੰਦ ਵੀ ਵਧ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਧੁੰਦ ਵਿਚ ਜ਼ਹਿਰੀਲੇ ਕਣ ਮੌਜੂਦ ਹਨ, ਜੋ ਸਾਹ ਲੈਣ ਵਿਚ ਮੁਸ਼ਕਿਲ ਪੈਦਾ ਕਰ ਸਕਦੇ ਹਨ। ਸ਼ਹਿਰ ਵਾਸੀਆਂ ਨੂੰ ਮਾਸਕ ਪਹਿਨਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਇਸ ਸਮੇਂ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ। ਪਹਾੜਾਂ ਦੀ ਬਰਫਬਾਰੀ ਦਾ ਅਸਰ ਜਲੰਧਰ ਵਿਚ ਦੇਖਣ ਨੂੰ ਮਿਲ ਰਿਹਾ ਹੈ। ਅਗਲੇ ਕੁਝ ਦਿਨਾਂ ਵਿਚ ਤਾਪਮਾਨ ਵਿਚ ਹੋਰ ਗਿਰਾਵਟ ਦੀ ਉਮੀਦ ਹੈ। ਇਸ ਸਮੇਂ ਹਵਾ ਵਿਚ ਜੋ ਪ੍ਰਦੂਸ਼ਣ ਹੈ, ਉਹ ਫੇਫੜਿਆਂ ਵਿਚ ਜਾ ਕੇ ਉਨ੍ਹਾਂ ਵਿਚ ਰੁਕਾਵਟ ਪੈਦਾ ਕਰਦਾ ਹੈ, ਜਿਸ ਕਾਰਨ ਫੇਫੜਿਆਂ ਦੀ ਕਾਰਜ ਸਮਰੱਥਾ ਘੱਟ ਹੁੰਦੀ ਹੈ ਅਤੇ ਸਿਹਤ ਸਮੱਸਿਆਵਾਂ ਵਿਚ ਵਾਧਾ ਹੁੰਦਾ ਹੈ।

ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ! ਮਰਨ ਤੋਂ ਬਾਅਦ ਵੀ ਨਹੀਂ ਮਿੱਟਦੇ ਸਮੋਕਿੰਗ ਦੇ ਨਿਸ਼ਾਨ, ਹੈਰਾਨ ਕਰੇਗੀ ਪੂਰੀ ਰਿਪੋਰਟ

ਅੱਖਾਂ ਲਈ ਘਾਤਕ ਹੈ ਪ੍ਰਦੂਸ਼ਣ
ਧੁੰਦ ਵਿਚ ਪ੍ਰਦੂਸ਼ਣ ਹੁੰਦਾ ਹੈ, ਜਿਸ ਨਾਲ ਅੱਖਾਂ ਵਿਚ ਜਲਣ ਹੋਣ ਦੀ ਸਮੱਸਿਆ ਪੇਸ਼ ਆਉਣ ਦੀ ਸੰਭਾਵਨਾ ਰਹਿੰਦੀ ਹੈ। ਅੱਖਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਵਿਅਕਤੀ ਨੂੰ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਹਵਾ ਵਿਚ ਪ੍ਰਦੂਸ਼ਣ ਵਧਣ ਕਾਰਨ ਅੱਖਾਂ ਦੀਆਂ ਝਿੱਲੀਆਂ ਵਿਚ ਸਮੱਸਿਆ ਹੋ ਸਕਦੀ ਹੈ, ਇਸ ਕਾਰਨ ਅੱਖਾਂ ਵਿਚ ਲਾਲੀ ਜਾਂ ਸੂਜਨ ਹੋ ਜਾਂਦੀ ਹੈ। ਚਿਹਰਾ ਢਕਣ ਦੇ ਨਾਲ-ਨਾਲ ਐਨਕਾਂ ਦੀ ਵੀ ਵਰਤੋਂ ਕਰਨੀ ਚਾਹੀਦੀ ਹੈ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News