ਜਲੰਧਰ ਦੇ ਵੱਡੇ ਸਕੂਲ ਮਾਲਕ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਇਕ ਕਰੋੜ ਰੁਪਏ ਦੀ ਕੀਤੀ ਮੰਗ

Thursday, Jul 25, 2024 - 01:29 PM (IST)

ਜਲੰਧਰ- ਜਲੰਧਰ ਦੇ ਇਕ ਵੱਡੇ ਸਕੂਲ ਦੇ ਮਾਲਕ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਵੱਡੇ ਸਕੂਲ ਗਰੁੱਪ ਦੇ ਮਾਲਕ ਨੂੰ 1 ਕਰੋੜ ਰੁਪਏ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਪੁਲਸ ਨੇ ਧਾਰਾ 341, 506 ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਪੁਲਸ ਨੇ ਈਸ਼ਾਨ ਮੱਕੜ ਵਾਸੀ ਵਿਰਕ ਐਨਕਲੇਵ ਨੂੰ ਮੁਲਜ਼ਮ ਬਣਾਇਆ ਹੈ।

ਸਕੂਲ ਗਰੁੱਪ ਦੇ ਮਾਲਕ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਮੁਲਜ਼ਮ ਨੇ ਆਪਣੇ ਸਾਥੀਆਂ ਸਮੇਤ ਪਿਛਲੇ ਦਿਨੀਂ ਡੀ. ਸੀ. ਦਫ਼ਤਰ ਦੇ ਬਾਹਰ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਸੌਦੇ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਚੱਲ ਰਿਹਾ ਸੀ। ਇਸੇ ਨੂੰ ਲੈ ਕੇ ਸਕੂਲ ਗਰੱਪ ਮਾਲਕ ਨੇ ਸੀ. ਪੀ. ਨੂੰ ਸ਼ਿਕਾਇਤ ਦਿੱਤੀ ਸੀ। ਉਹ ਇਸ ਮਾਮਲੇ ਦੀ ਸ਼ਿਕਾਇਤ ਕਰਨ ਲਈ 26 ਅਪ੍ਰੈਲ ਨੂੰ ਪੁਲਸ ਕਮਿਸ਼ਨਰ ਦਫ਼ਤਰ ਗਏ ਸਨ। ਇਸ ਦੌਰਾਨ ਈਸ਼ਾਨ ਨੇ ਉਨ੍ਹਾਂ ਦੀ ਕਾਰ ਰੋਕੀ ਅਤੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ 1 ਕਰੋੜ ਰੁਪਏ ਨਾ ਦਿੱਤੇ ਤਾਂ ਉਹ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਰ ਦੇਣਗੇ।

ਇਹ ਵੀ ਪੜ੍ਹੋ- ਜਲੰਧਰ ਰੇਲਵੇ ਸਟੇਸ਼ਨ 'ਤੇ ਪੈ ਗਈਆਂ ਭਾਜੜਾਂ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ

ਏ. ਡੀ. ਸੀ. ਪੀ. ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਐਜੂਕੈਸ਼ਨ ਟਰੱਸਟ ਦੇ ਚੇਅਰਮੈਨ ਗੁਬਚਨ ਸਿੰਘ ਨੇ ਭੁਪਿੰਦਰ ਸਿੰਘ ਮੱਕੜ ਦੇ ਜ਼ਰੀਏ ਜਲਾਲਾਬਾਦ ਸਥਿਤ ਸਕੂਲ ਦਾ ਸੌਦਾ ਅੰਜਨਾ ਮੱਕੜ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਕੀਤਾ ਸੀ। ਇਸ ਦੇ ਬਾਅਦ ਪਾਵਰ ਆਫ਼ ਅਟਾਰਨੀ ਦਿੱਤੀ ਗਈ ਸੀ। 

ਇਸ ਸਮੇਂ ਦੌਰਾਨ ਸ਼ਿਕਾਇਤਕਰਤਾ ਦੇ ਪਿਤਾ ਦੀ 11 ਫਰਵਰੀ 2021 ਨੂੰ ਮੌਤ ਹੋ ਗਈ ਸੀ ਅਤੇ ਬਾਅਦ ਵਿੱਚ ਪਾਵਰ ਆਫ਼ ਅਟਾਰਿਨੀ ਰਾਹੀਂ 3 ਸਕੂਲਾਂ ਦੀਆਂ 3 ਰਜਿਸਟਰੀਆਂ ਕੀਤੀਆਂ ਗਈਆਂ ਸਨ। ਏ. ਡੀ. ਸੀ. ਪੀ. ਨੇ ਕਿਹਾ ਕਿ ਸਕੂਲ ਦੇ ਸੌਦੇ ਦੀ ਰਕਮ ਉਹ ਲੈ ਚੁੱਕੇ ਸਨ ਅਤੇ ਸ਼ਿਕਾਇਤਕਰਤਾ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸਨ ਕਿ ਉਨ੍ਹਾਂ ਨੇ ਸਕੂਲ ਨੂੰ ਲੀਜ਼ 'ਤੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਕੋਈ ਲੀਜ਼ ਨਹੀਂ ਵਿਖਾਈ ਗਈ। ਹਾਲਾਂਕਿ ਸ਼ਿਕਾਇਤ ਕਰਤਾ ਨੇ ਸਕੂਲ ਖ਼ਰੀਦਣ ਨੂੰ ਲੈ ਕੇ ਦਿੱਤੀ ਗਈ ਪੇਮੇਂਟ ਦੀ ਡਿਟੇਲ ਪੁਲਸ ਨੂੰ ਸੌਂਪ ਦਿੱਤੀ ਸੀ। ਏ. ਡੀ. ਸੀ. ਪੀ. ਨੇ ਦੱਸਿਆ ਕਿ ਸਕੂਲ ਦੇ ਝਗੜੇ ਨੂੰ ਲੈ ਕੇ ਈਸ਼ਾਨ ਨੇ ਰਾਜੂ ਨੂੰ ਰੋਕ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ, ਜਿਸ ਕਾਰਨ ਪੀੜਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, ਪੰਜਾਬ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News