ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ ''ਆਪ'' ''ਚ ਸ਼ਾਮਲ, ਮਿਲੀ ਵੱਡੀ ਜ਼ਿੰਮੇਵਾਰੀ

Thursday, May 29, 2025 - 01:37 PM (IST)

ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ ''ਆਪ'' ''ਚ ਸ਼ਾਮਲ, ਮਿਲੀ ਵੱਡੀ ਜ਼ਿੰਮੇਵਾਰੀ

ਜਲੰਧਰ (ਵੈੱਬ ਡੈਸਕ)- ਜਲੰਧਰ ਸ਼ਹਿਰ ਦੇ ਮਸ਼ਹੂਰ ਉਦਯੋਗਪਤੀ ਨਿਤਿਨ ਕੋਹਲੀ ਅੱਜ ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਨਿਤਿਨ ਕੋਹਲੀ ਨੂੰ ਰਮਨ ਅਰੋੜਾ ਦੀ ਜਗ੍ਹਾ ਸੈਂਟਰਲ ਹਲਕੇ ਤੋਂ ਇੰਚਾਰਜ ਲਾਇਆ ਗਿਆ ਹੈ, ਜੋਕਿ ਉਨ੍ਹਾਂ ਦੀ ਜਗ੍ਹਾ ਹਲਕੇ ਦਾ ਕੰਮਕਾਜ ਵੇਖਣਗੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਿਤਿਨ ਕੋਹਲੀ ਇਕ ਦਫ਼ਤਰ ਵੀ ਖੋਲ੍ਹਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। 

ਇਹ ਵੀ ਪੜ੍ਹੋ: MLA ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਰਿਸ਼ਵਤ ਦੀ ਰਿਕਾਰਡਿੰਗ...

ਦਿੱਲੀ ਤੋਂ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਅੱਜ ਉਨ੍ਹਾਂ ਪਾਰਟੀ ਵਿਚ ਸ਼ਾਮਲ ਕਰਵਾਇਆ। ਵਪਾਰ ਸਿੱਖਿਆ ਅਤੇ ਖੇਡ ਖੇਤਰਾਂ ਵਿਚ ਆਪਣੀ ਅਗਵਾਈ ਲਈ ਜਾਣੇ ਜਾਣ ਵਾਲੇ ਨਿਤਿਨ ਕੋਹਲੀ ਨੇ ਜਲੰਧਰ ਅਤੇ ਉਸ ਦੇ ਬਾਹਰ ਇਕ ਮਜ਼ਬੂਤੀ ਬਣਾਈ ਹੈ। ਉਨ੍ਹਾਂ ਦੇ ਪ੍ਰਵੇਸ਼ ਨਾਲ ਦੋਆਬਾ ਖੇਤਰ ਵਿਚ ਆਮ ਆਦਮੀ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ। 

ਇਹ ਵੀ ਪੜ੍ਹੋ:  MLA ਰਮਨ ਅਰੋੜਾ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਗਵਾਹ, ਮਹਿਲਾ ਇੰਸਪੈਕਟਰ ਵੀ ਘਿਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News