ਇਕ ਵਾਰ ਫਿਰ ਵੱਡੀ ਮੁਸੀਬਤ ''ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ

Thursday, Nov 14, 2024 - 12:55 PM (IST)

ਜਲੰਧਰ- ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਤੋਂ ਨਵੀਂ ਮੁਸੀਬਤ ਵਿਚ ਘਿਰ ਗਿਆ ਹੈ। ਦਰਅਸਲ ਹੁਣ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਦੇ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਨਿਹੰਗਾਂ ਤੋਂ ਇਲਾਵਾ ਪਟੀਸ਼ਨਰਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਗੈਂਗਸਟਰਾਂ ਕੋਲੋਂ ਵੀ ਧਮਕੀਆਂ ਮਿਲ ਰਹੀਆਂ ਹਨ। ਉਹ ਅਗਲੀ ਸੁਣਵਾਈ 'ਤੇ ਹਾਈਕੋਰਟ ਨੂੰ ਲਿਖ਼ਤੀ ਰੂਪ 'ਚ ਇਹ ਜਾਣਕਾਰੀ ਦੇਣਗੇ। ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਸੂਚਨਾ ਤੋਂ ਬਾਅਦ ਸੁਣਵਾਈ 20 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪ੍ਰਧਾਨ ਮੰਤਰੀ ਦੇ ਦਿਲ ’ਚ ਪੰਜਾਬ ਲਈ ਖ਼ਾਸ ਥਾਂ, ਅੱਜ ਇਥੇ ਮਜ਼ਬੂਤ ਵਿਰੋਧੀ ਧਿਰ ਦੀ ਜ਼ਰੂਰਤ: ਸੁਨੀਲ ਜਾਖੜ

ਕੁੱਲ੍ਹੜ ਪਿੱਜ਼ਾ ਕੱਪਲ ਨੂੰ ਮਿਲ ਚੁੱਕੀ ਹੈ ਸਕਿਓਰਿਟੀ 
ਇਥੇ ਦੱਸਣਯੋਗ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਬੀਤੇ ਦਿਨ ਸਕਿਓਰਿਟੀ ਮੁਹੱਈਆ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਕਿਓਰਿਟੀ ਵਿਚ ਦੋ ਸੁਰੱਖਿਆ ਮੁਲਾਜ਼ਮ ਉਨ੍ਹਾਂ ਨੂੰ ਦਿੱਤੇ ਗਏ ਹਨ। ਪੰਜਾਬ ਪੁਲਸ ਨੇ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸੁਰੱਖਿਆ ਲਈ 2 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਹਨ, ਜਦਕਿ ਇਕ ਪੀ. ਸੀ. ਆਰ. ਨਿਯਮਤ ਤੌਰ 'ਤੇ ਉਨ੍ਹਾਂ ਦੇ ਘਰ ਅਤੇ ਰੈਸਟੋਰੈਂਟ 'ਤੇ ਗਸ਼ਤ ਕਰੇਗੀ। ਇਹ ਜਾਣਕਾਰੀ ਪੰਜਾਬ ਪੁਲਸ ਨੇ ਪੰਜਾਬ-ਹਰਿਆਣਾ ਹਾਈਕੋਰਟ ਨੂੰ ਦਿੱਤੀ। ਇਥੇ ਦੱਸ ਦੇਈਏ ਕਿ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਹਾਈਕੋਰਟ ਵੱਲੋਂ ਸਕਿਓਰਿਟੀ ਦੇਣ ਦੇ ਆਦੇਸ਼ ਪੰਜਾਬ ਸਰਕਾਰ ਨੂੰ ਜਾਰੀ ਕਰ ਦਿੱਤੇ ਗਏ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ 

ਜ਼ਿਕਰਯੋਗ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਕੁੱਲ੍ਹੜ ਪਿੱਜ਼ਾ ਕੱਪਲ ਨੇ ਨਿਹੰਗ ਮਾਨ ਸਿੰਘ ਦੇ ਵਿਰੋਧ ਮਗਰੋਂ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਜਿਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਅਤੇ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ। ਜਲੰਧਰ ਦੇ ਏ .ਸੀ. ਪੀ. ਨੇ ਹਾਈਕੋਰਟ ਨੂੰ ਜਾਣਕਾਰੀ ਦਿੰਦੇ ਇਹ ਵੀ ਕਿਹਾ ਕਿ ਦੋਵਾਂ ਨੂੰ ਮਿਲੀ ਧਮਕੀ ਦਾ ਅਜੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਖੇਡਦੇ-ਖੇਡਦੇ ਬੱਚੀ ਨਾਲ ਵਾਪਰੀ ਅਣਹੋਣੀ, ਹਾਲ ਵੇਖ ਧਾਹਾਂ ਮਾਰ ਰੋਈ ਮਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


shivani attri

Content Editor

Related News