ਜਲੰਧਰ ਵਿਖੇ ਪਿੰਡ ਸੰਗਲ ਸੋਹਲ ’ਚ ਕੈਮੀਕਲ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ

Thursday, Nov 11, 2021 - 12:29 PM (IST)

ਜਲੰਧਰ (ਸੋਨੂੰ)— ਜਲੰਧਰ ਦੇ ਥਾਣਾ ਮਕਸੂਦਾਂ ਦੇ ਅਧੀਨ ਪੈਂਦੇ ਪਿੰਡ ਸੰਗਲ ਸੋਹਲ ’ਚ ਸਥਿਤ ਏ. ਆਰ. ਬੀ. ਨਾਂ ਦੀ ਕੈਮੀਕਲ ਦੀ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਰਗੇਡ ਦੇ ਅਧਿਕਾਰੀ ਗੱਡੀਆਂ ਲੈ ਕੇ ਮੌਕੇ ’ਤੇ ਪਹੁੰਚ ਚੁੱਕੀਆਂ ਹਨ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

PunjabKesari

ਜਾਣਕਾਰੀ ਦਿੰਦੇ ਹੋਏ ਫਾਇਰ ਅਫ਼ਸਰ ਜਸੰਵਤ ਕਾਹਲੋ ਨੇ ਦੱਸਿਆ ਕਿ ਉਨ੍ਹਾਂ ਨੂੰ ਤੜਕੇ ਸਵੇਰੇ 4.00 ਵਜੇ ਸੂਚਨਾ ਮਿਲੀ ਸੀ ਕਿ ਪਿੰਡ ਸੰਗਲ ਸੋਹਲ ’ਚ ਸਥਿਤ ਇਕ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਤੁਰੰਤ ਹੀ ਆਪਣੀ ਟੀਮ ਦੇ ਨਾਲ ਮੌਕੇ ’ਤੇ ਪਹੁੰਚੇ ਅਤੇ ਅੱਗ ਬੁਝਾਉਣੀ ਸ਼ੁਰੂ ਕੀਤੀ। ਫੈਕਟਰੀ ’ਚ ਪਲਾਸਟਿਕ ਦੇ ਗਲਵਜ਼ ਦੇ ਇਲਾਵਾ ਹੋਰ ਸਾਮਾਨ ਪਿਆ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ।

ਇਹ ਵੀ ਪੜ੍ਹੋ: ਨਵਾਂਸ਼ਹਿਰ ਦੇ CIA ਸਟਾਫ਼ ਬੰਬ ਧਮਾਕੇ ਦੇ ਮਾਮਲੇ 'ਚ ਗੈਂਗਸਟਾਰਾਂ ਤੇ ਅੱਤਵਾਦੀਆਂ ’ਤੇ ਘੁੰਮ ਰਹੀ ਪੁਲਸ ਦੀ ਜਾਂਚ ਦੀ ਸੂਈ

PunjabKesari

ਇਸ ਲਈ ਫਾਇਰ ਬਿ੍ਰਗੇਡ ਦੇ ਸਬ ਸਟੇਸ਼ਨਾਂ ’ਤੇ ਖੜ੍ਹੀਆਂ ਫਾਇਰ ਮਹਿਕਮੇ ਦੀਆਂ ਗੱਡੀਆਂ ਨੂੰ ਵੀ ਘਟਨਾ ਸਥਾਨ ’ਤੇ ਬੁਲਾਇਆ ਗਿਆ। ਅੱਗ ਬੁਝਾਉਣ ’ਚ 20 ਤੋਂ ਵੱਧ ਗੱਡੀਆਂ ਦਾ ਪਾਣੀ ਲੱਗ ਚੁੱਕਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਫੈਕਟਰੀ ਦਾ ਲੱਖਾਂ ਦਾ ਨੁਕਸਾਨ ਹੋ ਚੁੱਕਾ ਹੈ। 

ਇਹ ਵੀ ਪੜ੍ਹੋ: ਕਬਰਾਂ ’ਚ ਦੀਵੇ ਨੇ, ਸ਼ਹੀਦਾਂ ਘਰੀਂ ਹਨੇਰੇ ਨੇ, ਸ਼ਹਾਦਤਾਂ ਦਾ ਸਿਆਸੀਕਰਨ ਕਰਨ ਵਾਲੇ ਮੁੜ ਨੀਂ ਲੈਂਦੇ ਪਰਿਵਾਰਾਂ ਦੀ ਸਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News