ਜਲੰਧਰ: ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਨੂੰ ਜਾਨ ਤੋਂ ਮਾਰਨ ਦੀ ਮਿਲੀ ਧਮਕੀ

Friday, Jun 05, 2020 - 02:18 PM (IST)

ਜਲੰਧਰ: ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਨੂੰ ਜਾਨ ਤੋਂ ਮਾਰਨ ਦੀ ਮਿਲੀ ਧਮਕੀ

ਜਲੰਧਰ (ਸੋਨੂੰ): ਜਲੰਧਰ ਦੇ ਇਸਲਾਮਗੰਜ ਮੁਹੱਲੇ 'ਚ ਰਹਿ ਰਹੇ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਜਿਤੇਂਦਰ ਦੇ ਘਰ ਦੇ ਬਾਹਰ ਖੜ੍ਹੀ ਕਾਰ 'ਚ ਇਕ ਧਮਕੀ ਭਰਿਆ ਪੱਤਰ ਚਿਪਕਾਇਆ ਗਿਆ ਹੈ, ਜਿਸ 'ਚ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮੌਕੇ 'ਤੇ ਪਹੁੰਚੀ ਥਾਣਾ ਚਾਰ ਦੀ ਪੁਲਸ ਮਾਮਲਾ ਦਰਜ ਕਰ ਰਹੀ ਹੈ। ਉੱਥੇ ਪੱਤਰ ਦੇ ਥੱਲੇ ਖਾਲਿਸਤਾਨੀ ਜ਼ਿੰਦਾਬਾਦ ਵੀ ਲਿਖਿਆ ਹੋਇਆ ਹੈ। ਪੁਲਸ ਨੇ ਪੱਤਰ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਉੱਥੇ ਦੂਜੇ ਪਾਸੇ ਜਿਤੇਂਦਰ ਸਹਿਦੇਵ ਨੇ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਧਮਕੀਆਂ ਦੇ ਚੁੱਕੇ ਹਨ ਅਤੇ ਇਕ ਵਾਰ ਮੇਰੀ ਕਾਰ ਦੇ ਸ਼ੀਸ਼ੇ ਤੋੜੇ ਸਨ। ਦੂਜੇ ਪਾਸੇ ਮੇਰੀ ਦੁਕਾਨ ਦੇ ਬਾਹਰ ਵੀ ਅਜਿਹਾ ਧਮਕੀ ਭਰਿਆ ਪੱਤਰ ਲਗਾ ਕੇ ਗਏ ਸਨ ਪਰ ਉਨ੍ਹਾਂ ਕਿਹਾ ਕਿ ਮੈਂ ਅਜਿਹੀਆਂ ਧਮਕੀਆਂ ਤੋਂ ਮੈਂ ਡਰਦਾ ਨਹੀਂ।

PunjabKesari

ਇਹ ਵੀ ਪੜ੍ਹੋ: ਜੇਕਰ ਸਿੱਧੂ ਨੇ ਛੱਡੀ ਕਾਂਗਰਸ ਤਾਂ ਵਿਜੀਲੈਂਸ ਐਕਸ਼ਨ ਤਿਆਰ!

ਉੱਥੇ ਇਸ ਮਾਮਲੇ 'ਚ ਪਹੁੰਚੇ ਥਾਣਾ ਚਾਰ ਦੇ ਏ.ਐੱਸ.ਆਈ. ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਇੰਚਾਰਜ ਜਿਤੇਂਦਰ ਦੇਵ ਦੀ ਕਾਰ 'ਤੇ ਇਕ ਧਮਕੀ ਭਰਿਆ ਪੱਤਰ ਕਿਸ ਨੇ ਲਗਾਇਆ ਹੈ, ਜਿਸ ਦੇ ਬਾਅਦ ਮੌਕੇ 'ਤੇ ਆ ਕੇ ਜਦੋਂ ਦੇਖਿਆ ਤਾਂ ਉਸ ਪੱਤਰ ਨੂੰ ਕਬਜ਼ੇ 'ਚ ਲੈ ਕੇ ਨੇੜੇ-ਤੇੜੇ ਦੇ ਲੱਗੇ ਸੀ.ਸੀ.ਟੀ.ਵੀ. ਖੰਗਾਲੇ ਜਾ ਰਹੇ ਹਨ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਅੰਮ੍ਰਿਤਸਰ 'ਚ ਕੋਰੋਨਾ ਦਾ ਧਮਾਕਾ, ਇਕੱਠੇ 10 ਮਾਮਲੇ ਆਏ ਸਾਹਮਣੇ


author

Shyna

Content Editor

Related News