ਹੋਣਹਾਰ ਵਿਦਿਆਰਥੀ ਇੰਝ ਕਰਨ ਸਕਾਲਰਸ਼ਿਪ ਲਈ ਅਪਲਾਈ

10/19/2018 2:00:50 PM

ਜਲੰਧਰ  - ਹੋਣਹਾਰ ਵਿਦਿਆਰਥੀਆਂ ਦੇ ਭਵਿੱਖ 'ਚ ਸਿੱਖਿਆ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਬਡੀ ਫਾਰ ਸਟੱਡੀ ਵਲੋਂ ਜਗ ਬਾਣੀ ਦੇ ਸਹਿਯੋਗ ਨਾਲ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਕਈ ਹੋਣਹਾਰ ਵਿਦਿਆਰਥੀ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ। ਅਜਿਹੇ ਵਿਦਿਆਰਥੀਆਂ ਨੂੰ ਹੱਲਾ-ਸ਼ੇਰੀ ਦੇਣ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਬਡੀ ਫਾਰ ਸਟੱਡੀ ਵਲੋਂ ਕਈ ਤਰ੍ਹਾਂ ਦੇ ਕੋਰਸ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਦੇ ਤਹਿਤ ਵਿਦਿਆਰਥੀਆਂ ਨੂੰ ਵਜੀਫੇ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਪੜਾਈ ਦੇ ਨਾਲ-ਨਾਲ ਪੜ੍ਹਾਈ 'ਚ ਆਉਣ ਵਾਲੇ ਖਰਚ ਲਈ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆ ਸਕੇ।

1.  
ਪੱਧਰ: ਰਾਸ਼ਟਰੀ ਪੱਧਰ
ਸਕਾਲਰਸ਼ਿਪ: ਏਆਈਸੀਟੀਈ ਪ੍ਰਗਤੀ ਸਕਾਲਰਸ਼ਿਪ ਫਾਰ ਗਰਲਜ਼ 2018-19
ਬਿਓਰਾ: ਉਹ ਭਾਰਤੀ ਵਿਦਿਆਰਥਣਾਂ, ਜੋ ਟੈਕਨੀਕਲ ਡਿਗਰੀ ਜਾਂ ਡਿਪਲੋਮਾ ਪ੍ਰੋਗਰਾਮ ਦੇ ਪਹਿਲੇ ਵਰ੍ਹੇ ਦੀ ਸਿੱਖਿਆ ਪ੍ਰਾਪਤ ਕਰ ਰਹੀਆਂ ਹੋਣ, ਉਹ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਉਕਤ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੀਆਂ ਹਨ। ਹਰੇਕ ਪਰਿਵਾਰ ਵਿੱਚੋਂ ਦੋ ਵਿਦਿਆਰਥਣਾਂ ਇਸ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੀਆਂ ਹਨ।
ਯੋਗਤਾ: ਉਹ ਵਿਦਿਆਰਥਣਾਂ, ਜਿਨ੍ਹਾਂ ਨੇ ਵਿੱਦਿਅਕ ਸੈਸ਼ਨ 2018-19 ਵਿਚ ਏਆਈਸੀਟੀਈ ਦੁਆਰਾ ਮਾਨਤਾ ਪ੍ਰਾਪਤ ਸੰਸਥਾ ਵਿਚ ਟੈਕਨੀਕਲ ਡਿਗਰੀ ਜਾਂ ਡਿਪਲੋਮਾ ਦੇ ਪਹਿਲੇ ਵਰ੍ਹੇ ਵਿਚ ਕੇਂਦਰੀਕ੍ਰਿਤ ਕੌਂਸਲ ਪ੍ਰਕਿਰਿਆ ਰਾਹੀਂ ਦਾਖ਼ਲਾ ਲਿਆ ਹੋਵੇ ਅਤੇ ਸਾਲਾਨਾ ਪਰਿਵਾਰਕ ਆਮਦਨ 8 ਲੱਖ ਰੁਪਏ ਤੋਂ ਜ਼ਿਅਦਾ ਨਾ ਹੋਵੇ।
ਵਜ਼ੀਫ਼ਾ/ਲਾਭ: 30,000 ਰੁਪਏ ਤਕ ਦੀ ਰਾਸ਼ੀ ਅਤੇ 2,000 ਰੁਪਏ ਅਚਨਚੇਤ ਭੱਤਾ ਪ੍ਰਤੀ ਮਹੀਨਾ 10 ਮਹੀਨਿਆਂ ਲਈ ਪ੍ਰਤੀ ਵਰ੍ਹਾ ਪ੍ਰਾਪਤ ਹੋਵੇਗਾ।
ਆਖ਼ਰੀ ਤਰੀਕ: 31 ਅਕਤੂਬਰ 2018
ਕਿਵੇਂ ਕਰੀਏ ਅਪਲਾਈ: ਚਾਹਵਾਨ ਵਿਦਿਆਰਥਣਾਂ ਆਨਲਾਈਨ ਅਪਲਾਈ ਕਰ ਸਕਦੀਆਂ ਹਨ।
ਅਪਲਾਈ ਕਰਨ ਲਈ ਲਿੰਕ http://www.b4s.in/bani/APS2

 

2.  
ਪੱਧਰ: ਰਾਸ਼ਟਰੀ ਪੱਧਰ
ਸਕਾਲਰਸ਼ਿਪ: ਕਾਲਜ ਬੋਰਡ ਇੰਡੀਆ ਸਕਾਲਰਜ਼ ਪ੍ਰੋਗਰਾਮ 2019
ਬਿਓਰਾ: ਹੋਣਹਾਰ ਅਤੇ ਵਿੱਤੀ ਤੌਰ 'ਤੇ ਕਮਜ਼ੋਰ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਭਾਰਤ ਦੇ 10 ਪ੍ਰਸਿੱਧ ਕਾਲਜਾਂ ਤੋਂ ਗ੍ਰੈਜੂਏਸ਼ਨ ਡਿਗਰੀ ਪ੍ਰੋਗਰਾਮ ਕਰਨ ਲਈ ਕਾਲਜ ਬੋਰਡ ਵੱਲੋਂ ਇਹ ਸਕਾਲਰਸ਼ਿਪ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਪ੍ਰੋਗਰਾਮ 'ਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਦਸੰਬਰ 2018 ਵਿਚ ਹੋਣ ਵਾਲੀ (SAT) ਐੱਸਏਟੀ ਪ੍ਰੀਖਿਆ ਵਿਚ ਚੰਗਾ ਪ੍ਰਦਰਸ਼ਨ ਕਰਨਾ ਪਵੇਗਾ।
ਯੋਗਤਾ:

ਉਹ ਵਿਦਿਆਰਥੀ, ਜੋ ਇੰਡੀਆ 'ਚ ਰਹਿ ਕੇ ਪੜ੍ਹਾਈ ਕਰ ਰਹੇ ਹਨ, ਬਾਰ੍ਹਵੀਂ ਦੇ ਵਿਦਿਆਰਥੀ ਹਨ ਅਤੇ ਜਿਨ੍ਹਾਂ ਦੀ ਪਰਿਵਾਰਕ ਆਮਦਨੀ 4 ਲੱਖ ਰੁਪਏ ਤੋਂ ਘੱਟ ਹੈ ਅਤੇ ਪ੍ਰੀਖਿਆ ਵਿਚ ਬਿਹਤਰੀਨ ਰੈਂਕਿੰਗ ਪ੍ਰਾਪਤ ਕਰਨਗੇ, ਉਹ ਉਸ ਵਜ਼ੀਫ਼ੇ ਦੇ ਲਈ ਯੋਗ ਹੋਣਗੇ।

ਵਜ਼ੀਫ਼ਾ/ਲਾਭ: ਇਸ ਪ੍ਰੋਗਰਾਮ ਦੇ ਤਹਿਤ ਅਜਿਹੇ ਵਿਦਿਆਰਥੀ, ਜਿਨ੍ਹਾਂ ਦੀ ਪਰਿਵਾਰਕ ਆਮਦਨੀ 6 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਲਈ ਐੱਸਏਟੀ ਪ੍ਰੀਖਿਆ ਦੀ ਫੀਸ (ਲਗਪਗ 7,000 ਰੁਪਏ) ਮਾਫ਼ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਅਜਿਹੇ ਵਿਦਿਆਰਥੀ, ਜਿਨ੍ਹਾਂ ਦੀ ਪਰਿਵਾਰਕ ਆਮਦਨੀ 4 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਦੀ ਕਾਲਜ ਬੋਰਡ ਪਾਰਟਨਰ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਪੂਰੀ ਪੜ੍ਹਾਈ ਦਾ ਖ਼ਰਚਾ ਸਕਾਲਰਸ਼ਿਪ ਦੇ ਰੂਪ 'ਚ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਆਖ਼ਰੀ ਤਰੀਕ: 02 ਨਵੰਬਰ 2018
ਕਿਵੇਂ ਕਰੀਏ ਅਪਲਾਈ: ਚਾਹਵਾਨ ਵਿਦਿਆਰਥੀਆਂ ਨੂੰ ਆਨਲਾਈਨ ਅਪਲਾਈ ਕਰਨਾ ਪਵੇਗਾ।
ਅਪਲਾਈ ਕਰਨ ਲਈ ਲਿੰਕ http://www.b4s.in/bani/CBI1

 

3.  
ਪੱਧਰ:  ਰਾਸ਼ਟਰੀ ਪੱਧਰ
ਸਕਾਲਰਸ਼ਿਪ: ਏਆਈਸੀਟੀਈ-ਸਕਸ਼ਮ ਸਕਾਲਰਸ਼ਿਪ ਸਕੀਮ 2018-19
ਬਿਓਰਾ: ਤਕਨੀਕੀ ਸਿੱਖਿਆ ਪ੍ਰਾਪਤ ਕਰ ਕੇ ਸਫਲ ਭਵਿੱਖ ਬਣਾਉਣ ਦੇ ਚਾਹਵਾਨ ਵਿਸ਼ੇਸ਼ ਚੁਣੌਤੀਆਂ ਵਾਲੇ ਵਿਦਿਆਰਥੀ, ਜਿਨ੍ਹਾਂ ਨੇ ਏਆਈਸੀਟੀਈ ਦੁਆਰਾ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਵਿਚ ਵਿੱਦਿਅਕ ਸੈਸ਼ਨ 2018-19 ਦੌਰਾਨ ਟੈਕਨੀਕਲ ਡਿਗਰੀ ਜਾਂ ਡਿਪਲੋਮਾ ਪ੍ਰੋਗਰਾਮ ਦੇ ਪਹਿਲੇ ਸਾਲ ਵਿਚ ਦਾਖ਼ਲਾ ਲਿਆ ਹੋਵੇ, ਉਹ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਉਕਤ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ।
ਯੋਗਤਾ:

40 ਫ਼ੀਸਦੀ ਸਰੀਰਕ ਚੁਣੌਤੀ ਵਾਲੇ ਵਿਦਿਆਰਥੀ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 8 ਲੱਖ ਰੁਪਏ ਤੋਂ ਜ਼ਿਆਦਾ ਨਾ ਹੋਵੇ ਅਤੇ ਉਨ੍ਹਾਂ ਨੇ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਲਈ ਪਹਿਲੇ ਸਾਲ ਵਿਚ ਦਾਖ਼ਲਾ ਲਿਆ ਹੋਵੇ।

ਵਜ਼ੀਫ਼ਾ/ਲਾਭ: 30,000 ਰੁਪਏ ਤਕ ਦੀ ਰਾਸ਼ੀ ਅਤੇ 2,000 ਰੁਪਏ ਅਚਨਚੇਤੀ ਭੱਤਾ ਪ੍ਰਤੀ ਮਹੀਨਾ 10 ਮਹੀਨਿਆਂ ਲਈ ਹਰ ਸਾਲ ਪ੍ਰਾਪਤ ਹੋਵੇਗਾ।
ਆਖ਼ਰੀ ਤਰੀਕ: 31 ਅਕਤੂਬਰ 2018
ਕਿਵੇਂ ਕਰੀਏ ਅਪਲਾਈ: ਚਾਹਵਾਨ ਵਿਦਿਆਰਥੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਪਲਾਈ ਕਰਨ ਲਈ ਲਿੰਕ http://www.b4s.in/bani/ASS10

Related News