ਸਤਲੁਜ ''ਚ ਊਫਾਨ, ਰੈਸਕਿਊ ਟੀਮ ਨੇ ਬਚਾਈ 9 ਲੋਕਾਂ ਦੀ ਜਾਨ

08/19/2019 10:08:51 AM

ਜਲੰਧਰ (ਪੁਨੀਤ) : ਭਾਰੀ ਮੀਂਹ ਕਾਰਨ ਸਤਲੁਜ ਦੇ ਊਫਾਨ 'ਤੇ ਆਉਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਪੂਰੀ ਤਰ੍ਹਾਂ ਚੌਕਸ ਹੈ।

PunjabKesari

ਇਸ ਲੜੀ ਵਿਚ ਸ਼ਾਹਕੋਟ ਦੇ ਨਵਾਨ ਖੇਰਾ ਪਿੰਡ ਵਿਚ ਰੈਸਕਿਊ ਟੀਮ ਵੱਲੋਂ 9 ਲੋਕਾਂ ਨੂੰ ਬਚਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸ਼ਾਹਕੋਟ ਵਿਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਕਾਰਨ ਬੀਤੇ ਦਿਨ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਿੰਡ ਖਾਲੀ ਕਰਵਾ ਲਏ ਸਨ ਪਰ 9 ਲੋਕ ਫਿਰ ਵੀ ਹੜ੍ਹ ਦੇ ਪਾਣੀ ਵਿਚ ਫੱਸ ਗਏ ਸਨ।

PunjabKesari

ਦੱਸਿਆ ਜਾ ਰਿਹਾ ਹੈ ਕਿ ਲੋਕ ਘਰਾਂ ਦੀਆਂ ਛੱਤਾਂ 'ਤੇ ਫਸੇ ਹੋਏ ਹਨ, ਜਿਨ੍ਹਾਂ ਨੂੰ ਰੈਸਕਿਊ ਟੀਮ ਨੇ ਬਹੁਤ ਹੀ ਸਾਵਧਾਨੀ ਨਾਲ ਬਾਹਰ ਕੱਢਿਆ। ਉਥੇ ਹੀ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ. ਨਵਜੋਤ ਮਾਹਲ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਡੀ.ਸੀ. ਸ਼ਰਮਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

PunjabKesari

ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਫਿਲੌਰ ਦੇ 4 ਪਿੰਡਾਂ ਵਿਚ ਬੰਨ੍ਹ ਟੁੱਟ ਗਿਆ ਹੈ। ਉਂਝ ਤਾਂ ਸਾਰੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜ ਦਿੱਤਾ ਗਿਆ ਸੀ ਪਰ ਫਿਰ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ 10-12 ਲੋਕ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਮੀਂਹ ਦੇ ਪਾਣੀ ਦੇ ਦੁਪਹਿਰ ਤੱਕ ਸ਼ਾਹਕੋਟ ਅਤੇ ਨਕੋਦਰ ਵਿਚ ਪਹੁੰਚਣ ਦਾ ਖਦਸ਼ਾ ਹੈ। ਇਸ ਲਈ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਸੁਰੱਖਿਅਤ ਸਥਾਨਾਂ 'ਤੇ ਚਲੇ ਜਾਣ ਤਾਂ ਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।

PunjabKesari


cherry

Content Editor

Related News