ਸੇਵਾ ਦਲ ਸਮਾਜ ਭਲਾਈ ਸੰਗਠਨ ਨੇ 25 ਔਰਤਾਂ ਨੂੰ ਵੰਡਿਆ ਰਾਸ਼ਨ
Friday, Jan 18, 2019 - 10:43 AM (IST)
ਜਲੰਧਰ (ਮਹੇਸ਼)- ਪਦਮਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਦੀ ਪ੍ਰੇਰਣਾ ਨਾਲ ਮਨੁੱਖਤਾ ਦੀ ਭਲਾਈ ਲਈ ਕੰਮ ਕਰ ਰਹੀ ਸੰਸਥਾ ਸੇਵਾ ਦਲ ਸਮਾਜ ਭਲਾਈ ਸੰਗਠਨ ਨੇ ਵੀਰਵਾਰ ਨੂੰ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਵਿਚ 25 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ। ਸੰਗਠਨ ਦੇ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਦੀ ਅਗਵਾਈ ਵਿਚ ਲੰਮਾ ਪਿੰਡ ਚੌਕ ਕੋਲ ਸੰਗਠਨ ਦੇ ਦਫਤਰ ਵਿਚ ਹੋਏ ਇਸ ਸਮਾਗਮ ਵਿਚ ਸਾਰੇ ਅਹੁਦੇਦਾਰ ਤੇ ਹੋਰ ਸਹਿਯੋਗੀ ਮੌਜੂਦ ਸਨ। ਪ੍ਰਧਾਨ ਕੈਰੋਂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਰਾਸ਼ਨ ਵੰਡਣ ਤੋਂ ਇਲਾਵਾ ਮੁਫਤ ਮੈਡੀਕਲ ਕੈਂਪ ਵੀ ਲਾਉਂਦੀ ਹੈ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦਾ ਵਿਆਹ ਵੀ ਕਰਵਾਇਆ ਜਾਂਦਾ ਹੈ। ਉਨ੍ਹਾਂ ਸੰਸਥਾ ਵਲੋਂ ਹੋਰ ਵੀ ਕੀਤੇ ਜਾਂਦੇ ਲੋਕ ਭਲਾਈ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 1 ਫਰਵਰੀ ਨੂੰ ਇਕ ਲੜਕੀ ਦੇ ਵਿਆਹ ਦਾ ਜ਼ਿੰਮਾ ਉਨ੍ਹਾਂ ਦੀ ਸੰਸਥਾ ਨੇ ਲਿਆ ਹੈ ਜਿਸ ਦੇ ਲਈ ਹੁਣੇ ਤੋਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਮੰਨਦੇ ਹਨ ਕਿ ਪੁੰਨ ਦੇ ਕੰਮ ਕਰਨ ਵਾਲਿਆਂ ’ਤੇ ਹਮੇਸ਼ਾ ਪ੍ਰਮਾਤਮਾ ਦੀ ਮਿਹਰ ਬਣੀ ਰਹਿੰਦੀ ਹੈ। ਇਸ ਮੌਕੇ ਚੇਅਰਮੈਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਵੇਦ ਪ੍ਰਸਾਦ, ਯਸ਼ਪਾਲ ਸਫਰੀ ਜਨਰਲ ਸਕੱਤਰ, ਦਵਿੰਦਰ ਸਿੰਘ, ਅਵਤਾਰ ਸਿੰਘ, ਰਾਮ ਜੀ, ਅਨਿਲ ਸਭਰਵਾਲ, ਰਾਮਦਾਸ, ਇਕਬਾਲ ਸਿੰਘ, ਰਜਨੀ ਬਾਲਾ, ਕਰਨ, ਨਵਜੋਤ ਸਿੰਘ, ਸਤਵਿੰਦਰਪਾਲ, ਮਹਿੰਦਰ ਪਾਲ ਵੀ ਮੌਜੂਦ ਸਨ।
