‘ਬੇਟੀ ਬਚਾਓ, ਬੇਟੀ ਪਡ਼੍ਹਾਓ’ ਮੁਹਿੰਮ ਤਹਿਤ ਬਲਾਕ ਪੱਧਰੀ ਸੈਮੀਨਾਰ ਕਰਵਾਇਆ

01/24/2019 10:28:03 AM

ਜਲੰਧਰ (ਸਾਹਨੀ)- ‘ਬੇਟੀ ਬਚਾਓ, ਬੇਟੀ ਪਡ਼੍ਹਾਓ’ ਪ੍ਰੋਗਰਾਮ ਤਹਿਤ ਬਲਾਕ ਪੱਧਰੀ ਸੈਮੀਨਾਰ ਸਥਾਨਕ ਸਿਵਲ ਹਸਪਤਾਲ ਵਿਖੇ ਐੱਸ. ਐੱਮ. ਓ. ਡਾ. ਹਰਦੇਵ ਸਿੰਘ ਦੀ ਅਗਵਾਈ ’ਚ ਹੋਇਆ। ਇਸ ਮੌਕੇ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਬੱਚੇ ਦਾ ਲਿੰਗ ਨਿਰਧਾਰਨ ਟੈਸਟ ਕਰਵਾਉਣਾ ਕਾਨੂੰਨੀ ਜੁਰਮ ਹੈ ਤੇ ਇਹ ਕੁਦਰਤ ਨਾਲ ਖਿਲਵਾਡ਼ ਵੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਬੇਟੀਆਂ ਨੇ ਉਹ ਕਰ ਵਿਖਾਇਆ ਹੈ, ਜਿਸ ਦੀ ਕੋਈ ਕਲਪਨਾ ਵੀ ਨਹੀ ਸੀ ਕਰਦਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੀ ਲਡ਼ਕੇ ਤੇ ਲਡ਼ਕੀਆਂ ਵਿਚਕਾਰ ਸਮਾਜ ’ਚੋਂ ਫਰਕ ਖਤਮ ਕਰਨ ਲਈ ਕਈ ਸਾਰਥਕ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਨੂੰ ਵੀ ਲਡ਼ਕੀਆਂ ਨੂੰ ਬੋਝ ਨਾ ਸਮਝ ਕੇ ਉਨ੍ਹਾਂ ਦੇ ਅੱਗੇ ਵਧਣ ਦੇ ਮੌਕੇ ਪੈਦਾ ਕਰਨੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਦੇ ਸਬ-ਸੈਂਟਰਾਂ ਵਿਖੇ ਵੀ ਇਸ ਪ੍ਰੋਗਰਾਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਮਹਿੰਦਰ ਜੀਤ ਸਿੰਘ, ਬੀ. ਈ. ਈ. ਸ਼ਰਨਦੀਪ ਸਿੰਘ, ਰਘੁਬੀਰ ਕੌਰ, ਰਮੇਸ਼ ਕੌਰ, ਕਾਂਤਾ ਰਾਣੀ, ਰਾਜਵਿੰਦਰ ਕੌਰ, ਊਸ਼ਾ ਰਾਣੀ, ਨਵਦੀਪ ਕੌਰ ਤੇ ਹੋਰ ਵੱਡੀ ਗਿਣਤੀ ’ਚ ਏ. ਐੱਨ. ਐੱਮ. ਤੇ ਆਸ਼ਾ ਵਰਕਰਜ਼ ਹਾਜ਼ਰ ਸਨ।

Related News