ਅਠੌਲਾ ਨੂੰ ਜਾਂਦੀ ਸੜਕ ’ਤੇ ਵੀ ਫਿਰ ਦਿਨ

Wednesday, Feb 13, 2019 - 05:03 AM (IST)

ਅਠੌਲਾ ਨੂੰ ਜਾਂਦੀ ਸੜਕ ’ਤੇ ਵੀ ਫਿਰ ਦਿਨ
ਜਲੰਧਰ (ਵਰਿਆਣਾ)-ਪਿੰਡ ਚਮਿਆਰਾ ਤੋਂ ਅਠੌਲਾ ਜਾਂਦੀ ਸੜਕ ਜੋ ਪਿਛਲੇ ਕਾਫੀ ਸਮੇਂ ਤੋਂ ਖਸਤਾ ਹਾਲਤ ’ਚ ਸੀ, ਉਸ ਨੂੰ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਪਿੰਡ ਚਮਿਆਰਾ ਦੇ ਸਰਪੰਚ ਗੁਰਮੀਤ ਸਿੰਘ ਉੱਪਲ ਤੇ ਕਾਂਗਰਸ ਪਾਰਟੀ ਦੇ ਦਿਹਾਤੀ ਪ੍ਰਧਾਨ ਨਿਰਮਲ ਸਿੰਘ ਗਾਖਲ ਨੇ ਦੱਸਿਆ ਕਿ ਉਕਤ ਸੜਕ ਪਿਛਲੇ ਕਾਫੀ ਸਮੇਂ ਤੋਂ ਖਸਤਾ ਹਾਲਤ ’ਚ ਸੀ, ਜਿਸ ਕਾਰਨ ਇਸ ਸੜਕ ਤੋਂ ਆਉਣ-ਜਾਣ ਵਾਲਿਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਦੇ ਬਣਨ ਨਾਲ ਪਿੰਡ ਤੇ ਇਲਾਕਾ ਵਾਸੀਆਂ ਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਐੱਮ. ਪੀ. ਚੌਧਰੀ ਸੰਤੋਖ ਸਿੰਘ ਤੇ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਯੋਗ ਅਗਵਾਈ ’ਚ ਮਿਲਣ ਵਾਲੀ ਹਰ ਗ੍ਰਾਂਟ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਵਰਤਿਆ ਜਾਵੇਗਾ ਅਤੇ ਪਿੰਡ ਨੂੰ ਹਰ ਪੱਖੋਂ ਸੁੰਦਰ ਬਣਾਇਆ ਜਾਵੇਗਾ। ਇਸ ਮੌਕੇ ਪਿਆਰਾ ਸਿੰਘ, ਰਾਜਵੀਰ ਸਿੰਘ, ਕਰਮਜੀਤ ਕੌਰ, ਸਰਬਜੀਤ ਕੌਰ, ਅਜੀਤ ਸਿੰਘ, ਨਿੰਦਰ ਸਿੰਘ, ਕਮਲਜੀਤ ਸਿੰਘ, ਬਾਵਾ ਸਿੰਘ, ਮੋਹਨ ਸਿੰਘ, ਵਰਿੰਦਰ ਸਿੰਘ, ਰਾਜ ਕੁਮਾਰ ਤੇ ਗੁਰਦਿਆਲ ਸਿੰਘ ਆਦਿ ਹਾਜ਼ਰ ਸਨ।

Related News