12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਆਯੋਜਿਤ

Wednesday, Feb 13, 2019 - 05:03 AM (IST)

12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ  ਸਮਾਰੋਹ ਆਯੋਜਿਤ
ਜਲੰਧਰ (ਚਾਵਲਾ)-ਅੱਜ ਗੁਰੁੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੀ. ਬੀ. ਐੱਸ. ਈ. ਇਮਤਿਹਾਨਾਂ ਲਈ ਸ਼ੁੱਭ ਇੱਛਾਵਾਂ ਦੇਣ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਆਰੰਭ ਵਿਦਿਆਰਥੀਆਂ ਵਲੋਂ ਗਾਏ ਗਏ ਸ਼ਬਦ ਨਾਲ ਹੋਇਆ। ਇਸ ਮੌਕੇ ਸਕੂਲ ਦੀ ਕਾਰਜਕਾਰੀ ਪ੍ਰਿੰ. ਨਵਨੀਤ ਕੌਰ ਕੁਕਰੇਜਾ, ਹੈੱਡ ਬੁਆਏ ਤੇ ਹੈੱਡ ਗਰਲ ਨੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਨੂੰ ਜੀ ਆਇਆਂ ਆਖਦੇ ਹੋਏ ਸਤਿਕਾਰ ਵਜੋਂ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭ ਇੱਛਾਵਾਂ ਦਿੰਦੇ ਹੋਏ ਗਿਫਟ ਪ੍ਰਦਾਨ ਕੀਤੇ। ਵਿਦਿਆਰਥੀ ਮਾਡਲਿੰਗ ਕਰਦੇ ਹੋਏੇ ਰੈਂਪ ’ਤੇ ਤੁਰੇ। ਇਸ ਮੌਕੇ ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਸੁਰਜੀਤ ਸਿੰਘ ਅਰੋੜਾ, ਤੇਜਦੀਪ ਸਿੰਘ ਸੇਠੀ ਤੇ ਡਾਇਰੈਕਟਰ ਪ੍ਰਿੰ. ਹਰਮਿੰਦਰਜੀਤ ਕੌਰ ਚਾਵਲਾ ਹਾਜ਼ਰ ਸਨ। ਅੰਤ ’ਚ ਸੱਭਿਆਚਾਰਕ ਪ੍ਰੋਗਰਾਮ ’ਚ ਗੀਤ ਤੇ ਭੰਗੜਾ ਪੇਸ਼ ਕੀਤਾ ਗਿਆ।

Related News