ਦਲਿਤ ਕਾਂਗਰਸੀ ਆਗੂ ਅਮਰੀਕ ਬਾਗੜੀ ਮੋਤੀ ਲਾਲ ਵੋਹਰਾ ਨੂੰ ਮਿਲੇ

02/16/2019 4:19:19 AM

ਜਲੰਧਰ (ਮਹੇਸ਼)-ਕਾਂਗਰਸ ਦੇ ਸੀਨੀਅਰ ਆਗੂ ਅਮਰੀਕ ਬਾਗੜੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮੋਤੀ ਲਾਲ ਵੋਹਰਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪਾਰਟੀ ਪ੍ਰਤੀ ਗਤੀਵਿਧੀਆਂ ’ਤੇ ਚਰਚਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਕਾਂਗਰਸ ਭਵਨ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜਲੰਧਰ ਹਲਕੇ ਤੋਂ ਟਿਕਟ ਲਈ ਆਪਣੀ ਅਰਜ਼ੀ ਦਿੱਤੀ ਹੈ। ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸੰਬਰ 2017 ਵਿਚ ਹੋਈਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਵਿਚ ਸ਼ਾਮਲ ਕੀਤਾ, ਉਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਬਾਗੜੀ ਵਾਰਡ ਨੰ. 29 ਤੋਂ ਕੌਂਸਲਰ ਚੁਣੀ ਗਈ ਅਤੇ ਉਹ ਖੁਦ ਵੀ ਲਗਾਤਾਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਉਨ੍ਹਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਦੀ ਹੈ ਤਾਂ ਉਹ ਲੋਕਾਂ ਦੀਆਂ ਉਮੀਦਾਂ ’ਤੇ ਪੂਰਾ ਉਤਰਨ ਲਈ ਕੋਈ ਕਸਰ ਵੀ ਨਹੀਂ ਛੱਡਣਗੇ। ਮੋਤੀ ਲਾਲ ਵੀ ਬਾਗੜੀ ਦੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋਏ। ਲੇਖਰਾਜ ਸ਼ਰਮਾ ਇਸ ਮੌਕੇ ’ਤੇ ਮੌਜੂਦ ਸਨ।