ਅੱਤਵਾਦ ਨੂੰ ਪਨਾਹ ਦੇਣ ਵਾਲੇ ਪਾਕਿਸਤਾਨ ਨੂੰ ਬਖਸ਼ਿਆ ਨਹੀਂ ਜਾਵੇਗਾ : ਰਾਕੇਸ਼ ਰਾਠੌਰ

02/16/2019 4:19:24 AM

ਜਲੰਧਰ (ਜ. ਬ.)-ਭਾਰਤੀ ਜਨਤਾ ਯੁਵਾ ਮੋਰਚਾ ਜ਼ਿਲਾ ਜਲੰਧਰ ਦੇ ਪ੍ਰਧਾਨ ਸੰਜੀਵ ਸ਼ਰਮਾ ਮਨੀ ਦੀ ਪ੍ਰਧਾਨਗੀ ਹੇਠ ਵਰਕਸ਼ਾਪ ਚੌਕ ’ਤੇ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ ’ਚ ਭਾਰਤੀ ਫੌਜ ਦੇ 44 ਵੀਰ ਜਵਾਨ ਸ਼ਹੀਦ ਹੋ ਗਏ। ਭਾਰਤੀ ਜਨਤਾ ਯੁਵਾ ਮੋਰਚਾ ਵੱਲੋਂ ਅੱਤਵਾਦ ਅਤੇ ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਪਾਕਿਸਤਾਨ ਦਾ ਪੁਤਲਾ ਸਾੜ ਕੇ ਰੋਹ ਪ੍ਰਗਟਾਉਂਦਿਆਂ ਕਾਲਾ ਦਿਨ ਮਨਾਇਆ ਗਿਆ ਜਿਸ ਵਿਚ ਖਾਸ ਤੌਰ ’ਤੇ ਮੌਜੂਦ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ, ਸੂਬਾ ਪ੍ਰਧਾਨ ਸੰਨੀ ਸ਼ਰਮਾ, ਜ਼ਿਲਾ ਪ੍ਰਧਾਨ ਰਮਨ ਪੱਬੀ, ਸੂਬਾ ਮੀਤ ਪ੍ਰਧਾਨ ਮਹਿੰਦਰ ਭਗਤ, ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸੂਬਾ ਪ੍ਰਧਾਨ ਸਪੋਰਟਸ ਸੈੱਲ ਮਨੀਸ਼ ਵਿੱਜ ਮੌਜੂਦ ਸਨ। ਇਸ ਦੌਰਾਨ ਸੂਬਾਈ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪਾਕਿਸਤਾਨ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅੱਤਵਾਦੀਆਂ ਵੱਲੋਂ ਆਤਮਘਾਤੀ ਹਮਲਾ ਕਰ ਕੇ ਸਾਡੇ ਜਵਾਨਾਂ ਨੂੰ ਸ਼ਹੀਦ ਕੀਤਾ ਗਿਆ। ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਸਾਰੇ ਦੇਸ਼ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਅੱਤਵਾਦੀ ਅਤੇ ਅੱਤਵਾਦ ਨੂੰ ਪਨਾਹ ਦੇਣ ਵਾਲੇ ਪਾਕਿਸਤਾਨ ਨੂੰ ਬਖਸ਼ਿਆ ਨਹੀਂ ਜਾਵੇਗਾ। ਯੁਵਾ ਮੋਰਚਾ ਸੂਬਾ ਪ੍ਰਧਾਨ ਸੰਨੀ ਸ਼ਰਮਾ ਨੇ ਕਿਹਾ ਕਿ ਅੱਤਵਾਦੀਆਂ ਨੇ ਫੌਜੀਆਂ ’ਤੇ ਧੋਖੇ ਨਾਲ ਵਾਰ ਕਰ ਕੇ ਉਨ੍ਹਾਂ ਨੂੰ ਸ਼ਹੀਦ ਕੀਤਾ ਕਿਉਂਕਿ ਅੱਤਵਾਦੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਆਹਮੋ-ਸਾਹਮਣੇ ਦੀ ਲੜਾਈ ਵਿਚ ਉਹ ਕਦੇ ਵੀ ਭਾਰਤੀ ਫੌਜੀਆਂ ਤੋਂ ਜਿੱਤ ਨਹੀਂ ਸਕਦੇ। ਇਸ ਮੌਕੇ ਜ਼ਿਲਾ ਜਨਰਲ ਸਕੱਤਰ ਰਾਜੀਵ ਢੀਂਗਰਾ, ਰਾਜੂ ਮਾਗੋ, ਪ੍ਰਵੀਨ ਹਾਂਡਾ, ਕੌਂਸਲਰ ਸੁਸ਼ੀਲ ਸ਼ਰਮਾ, ਅਸ਼ੋਕ ਗਾਂਧੀ, ਅਮਿਤ ਭਾਟੀਆ, ਹਰਜਿੰਦਰ ਸਿੰਘ ਬਾਬੂ, ਕਿਸ਼ਨ ਲਾਲ ਸ਼ਰਮਾ, ਰਮੇਸ਼ ਸ਼ਰਮਾ, ਐੱਚ. ਐੱਸ. ਬੇਦੀ, ਰਣਜੀਤ ਆਰੀਆ, ਲਲਿਤ ਚੱਢਾ, ਰਾਜੇਸ਼, ਚੰਦਰ ਸ਼ਰਮਾ, ਡਾ. ਵਿਨੀਤ ਸ਼ਰਮਾ, ਅਮਿਤ, ਸੌਰਵ ਸੇਠ, ਮਨੀ ਕੁਮਾਰ ਤੇ ਹੋਰ ਮੌਜੂਦ ਸਨ।