ਮਨੁੱਖਤਾ ਦੀ ਸੇਵਾ ਹੀ ਅਸਲ ਧਰਮ : ਚੌਧਰੀ ਸੁਰਿੰਦਰ, ਹਰਦੀਪ ਤਰਾੜ

02/21/2019 4:30:01 AM

ਜਲੰਧਰ (ਵਰਿਆਣਾ)-ਸਮੁੱਚੀ ਮਨੁੱਖਤਾ ਦੀ ਸੇਵਾ ਕਰਨਾ ਹੀ ਅਸਲ ਧਰਮ ਹੈ, ਜਿਸ ਨਾਲ ਸਾਨੂੰ ਅਥਾਹ ਖੁਸ਼ੀਆਂ ਮਿਲਦੀਆਂ ਹਨ। ਇਹ ਵਿਚਾਰ ਹਲਕਾ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅਤੇ ਸੀਨੀਅਰ ਯੂਥ ਕਾਂਗਰਸੀ ਆਗੂ ਸਰਪੰਚ ਹਰਦੀਪ ਸਿੰਘ ਤਰਾੜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 642ਵੇਂ ਪ੍ਰਕਾਸ਼ ਦਿਹਾੜੇ ’ਤੇ ਜਲੰਧਰ ਵਿਚ ਸਜਾਈ ਸ਼ੋਭਾ ਯਾਤਰਾ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਾਨਵਤਾ ਦੇ ਕਲਿਆਣ ਲਈ ਜਿਥੇ ਉਪਦੇਸ਼ ਦਿੱਤੇ, ਉਥੇ ਹਰ ਤਰ੍ਹਾਂ ਦੇ ਵੀ ਭੇਦਭਾਵ ਤੋਂ ਉਪਰ ਉੱਠ ਕੇ ਜੀਵਨ ਬਤੀਤ ਕਰਨ ਲਈ ਕਿਹਾ । ਉਨ੍ਹਾਂ ਕਿਹਾ ਕਿ ਗਰੀਬ, ਲੋੜਵੰਦ, ਬੇਸਹਾਰਾ ਲੋਕਾਂ ਦੀ ਮਦਦ ਕਰਨਾ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਮੰਨਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਗੁਰੂ ਸਾਹਿਬਾਨ ਜੀ ਦੇ ਦਰਸਾਏ ਰਸਤਿਆਂ ’ਤੇ ਚਲਦਿਆਂ ਆਪਣਾ ਜੀਵਨ ਮਾਨਵਤਾ ਦੀ ਸੇਵਾ ਲਈ ਲਾਈਏ।