ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ’ਤੇ ਚਰਚਾ
Monday, Mar 04, 2019 - 04:30 AM (IST)
ਜਲੰਧਰ (ਕਮਲੇਸ਼)-ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ-ਭਾਜਪਾ ਦੇ ਸੰਭਾਵਿਤ ਉਮੀਦਵਾਰ ਸਾਬਕਾ ਡਿਪਟੀ ਸਪੀਕਰ ਲੋਕ ਸਭਾ ਚਰਨਜੀਤ ਸਿੰਘ ਅਟਵਾਲ ਨੇ ਸਾਬਕਾ ਮੇਅਰ ਅਤੇ ਭਾਜਪਾ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਜਾ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ। ਇਸ ਮੌਕੇ ਭਾਜਪਾ ਜ਼ਿਲਾ ਪ੍ਰਧਾਨ ਰਮਨ ਪੱਬੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਕੁਲਵੰਤ ਸਿੰਘ ਮੰਨਣ, ਸੂਬਾ ਪ੍ਰਧਾਨ ਭਾਰਤੀ ਜਨਤਾ ਯੁਵਾ ਮੋਰਚਾ ਸੰਨੀ ਸ਼ਰਮਾ, ਕੌਂਸਲਰ ਪਰਮਜੀਤ ਸਿੰਘ ਰੇਰੂ, ਮਨੀਸ਼ ਵਿਜ ਮੁੱਖ ਤੌਰ ’ਤੇ ਮੌਜੂਦ ਰਹੇ। ਸਾਰਿਆਂ ਨੇ ਸੂਬੇ ਦੀ ਰਾਜਨੀਤੀ ਨੂੰ ਲੈ ਕੇ ਵਿਸਤਾਰ ਨਾਲ ਚਰਚਾ ਕੀਤੀ ਕਿ ਅੱਜ ਕਿਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਮੋਰਚੇ ’ਤੇ ਫੇਲ ਸਾਬਿਤ ਹੋਈ ਹੈ। ਰਾਕੇਸ਼ ਰਾਠੌਰ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਪੂਰੇ ਦੇਸ਼ ਦੀ ਜ਼ਰੂਰਤ ਬਣ ਚੁੱਕੇ ਹਨ। ਉੁਨ੍ਹਾਂ ਨੇ ਜਿਸ ਤਰ੍ਹਾਂ ਭਾਰਤ ਦਾ ਨਾਂ ਵਿਸ਼ਵ ਵਿਚ ਨਵੀਆਂ ਬੁਲੰਦੀਆਂ ’ਤੇ ਪਹੁੰਚਾਇਆ ਹੈ। ਅਜਿਹਾ ਪਿਛਲੇ 70 ਸਾਲਾਂ ਵਿਚ ਨਹੀਂ ਹੋ ਸਕਿਆ। ਅੱਜ ਭਾਰਤ ਦਾ ਨਵਾਂ ਭਾਰਤ ਬਣ ਕੇ ਉਭਰਿਆ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਚਲਾਈਆਂ ਜਾ ਰਹੀਆਂ ਲੋਕਾਂ ਦੇ ਹਿੱਤਾਂ ਲਈ ਯੋਜਨਾਵਾਂ ਦੀ ਪੂਰਾ ਵਿਸ਼ਵ ਪ੍ਰਸ਼ੰਸਾ ਕਰ ਰਿਹਾ ਹੈ। ਉਨ੍ਹਾਂ ਨੇ ਚਰਨਜੀਤ ਸਿੰਘ ਅਟਵਾਲ ਨੂੰ ਵਿਸ਼ਵਾਸ ਦਿਵਾਇਆ ਕਿ ਭਾਰਤ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰ ਇੱਕਠੇ ਹੋ ਕੇ ਚੋਣ ਦੀ ਤਿਆਰੀ ਕਰਨਗੇ ਅਤੇ ਚੋਣ ਜਿੱਤਣ ਲਈ ਦਿਨ ਰਾਤ ਇਕ ਕਰਨਗੇ। ਇਸ ਮੌਕੇ ਸੰਜੀਵ ਸ਼ਰਮਾ, ਅਮਿਤ ਭਾਟੀਆ, ਹਰਜਿੰਦਰ ਸਿੰਘ, ਬਾਬੂ, ਰਾਜਨ ਸ਼ਰਮਾ, ਨੀਰਜ ਗੁਪਤਾ, ਦਿਨੇਸ਼ ਸ਼ਰਮਾ, ਦਵਿੰਦਰ ਭਾਰਦਵਾਜ ਤੇ ਹੋਰ ਮੌਜੂਦ ਸਨ।