ਅਕਾਲੀ ਦਲ-ਭਾਜਪਾ ਦੀ ਮੀਟਿੰਗ ਲਕਸ਼ਮੀ ਪੈਲੇਸ ’ਚ ਅੱਜ
Friday, Mar 08, 2019 - 04:28 AM (IST)

ਜਲੰਧਰ (ਬੁਲੰਦ)- ਅੱਜ ਅਕਾਲੀ ਦਲ ਦੇ ਦਫਤਰ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਆਗੂਆਂ ਦੀ ਮੀਟਿੰਗ ਹੋਈ। ਇਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਹਿਰੀ ਇਕਾਈ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਤੇ ਭਾਜਪਾ ਦੇ ਜ਼ਿਲਾ ਪ੍ਰਧਾਨ ਰਮਨ ਪੱਬੀ ਨੇ ਦੱਸਿਆ ਕਿ 8 ਮਾਰਚ ਨੂੰ ਸ਼ੁੱਕਰਵਾਰ ਸ਼ਾਮ 6 ਵਜੇ ਦਾਣਾਮੰ²ਡੀ ਦੇ ਨੇੜੇ ਲਕਸ਼ਮੀ ਪੈਲੇਸ ਵਿਚ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਮੀਟਿੰਗ ਹੋਵੇਗੀ, ਜਿਸ ਵਿਚ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਵੀ ਪਹੁੰਚਣਗੇ। ਇਸ ਮੌਕੇ ਗੁਰਪ੍ਰਤਾਪ ਸਿੰਘ ਪੰਨੂੰ, ਪਰਵੀਨ ਹਾਂਡਾ, ਰਾਜੀਵ ਢੀਂਗਰਾ, ਅਮਰਜੀਤ ਸਿੰਘ ਕਿਸ਼ਨਪੁਰਾ, ਅਮਰਪ੍ਰੀਤ ਸਿੰਘ ਮੌਂਟੀ, ਮਨਿੰਦਰਪਾਲ ਸਿੰਘ ਗੁੰਬਰ ਤੇ ਸਤਿੰਦਰ ਸਿੰਘ ਪੀਤਾ ਵੀ ਮੌਜੂਦ ਸਨ।