ਰਾਹੁਲ ਦੀ ਰੈਲੀ ਨਾਲ ਪੰਜਾਬ ’ਚ ਕਾਂਗਰਸ ਹੋਰ ਮਜ਼ਬੂਤ ਹੋਈ : ਸੁੱਖਾ ਲਾਲੀ
Friday, Mar 08, 2019 - 04:28 AM (IST)
ਜਲੰਧਰ (ਮਹੇਸ਼)-ਨੈਸ਼ਨਲ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਮੋਗਾ ਰੈਲੀ ਨਾਲ ਪੰਜਾਬ ਵਿਚ ਕਾਂਗਰਸ ਹੋਰ ਮਜ਼ਬੂਤ ਹੋ ਗਈ ਹੈ। ਲੱਖਾਂ ਦੀ ਗਿਣਤੀ ਵਿਚ ਕਾਂਗਰਸੀਆਂ ਨੇ ਰੈਲੀ ਵਿਚ ਪਹੁੰਚ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆਂ 13 ਸੀਟਾਂ ’ਤੇ ਕਾਂਗਰਸ ਦਾ ਹੀ ਕਬਜ਼ਾ ਹੋਵੇਗਾ। ਇਹ ਪ੍ਰਗਟਾਵਾ ਜ਼ਿਲਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਲਾਲੀ ਨੇ ਰਾਹੁਲ ਗਾਂਧੀ ਦੀ ਮੋਗਾ ਰੈਲੀ ਦੀ ਸਫਲਤਾ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪਾਰਟੀ ਦੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਵਧਾਈ ਦਿੰਦਿਆਂ ਕਹੀ। ਸੁੱਖਾ ਲਾਲੀ ਜ਼ਿਲਾ ਕਾਂਗਰਸ ਦਿਹਾਤੀ ਦੇ ਸੈਂਕੜੇ ਵਰਕਰਾਂ ਸਣੇ ਮੋਗਾ ਰੈਲੀ ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਰੈਲੀ ਨਾਲ ਕੈਪਟਨ ਅਮਰਿੰਦਰ ਸਿੰਘ ਦਾ ਕੱਦ ਹੋਰ ਉਚਾ ਹੋਇਆ ਹੈ।
