ਰਾਹੁਲ ਦੀ ਸਫਲ ਰੈਲੀ ਨੇ ਮਿਸ਼ਨ-13 ਦਾ ਬਿਗੁਲ ਵਜਾਇਆ : ਵਿਕਰਮਜੀਤ ਚੌਧਰੀ

Friday, Mar 08, 2019 - 04:28 AM (IST)

ਰਾਹੁਲ ਦੀ ਸਫਲ ਰੈਲੀ ਨੇ ਮਿਸ਼ਨ-13 ਦਾ ਬਿਗੁਲ ਵਜਾਇਆ : ਵਿਕਰਮਜੀਤ ਚੌਧਰੀ
ਜਲੰਧਰ (ਧਵਨ)-ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅੱਜ ਮੋਗਾ ’ਚ ਹੋਈ ਸਫਲ ਰੈਲੀ ਨੇ ਪੰਜਾਬ ਕਾਂਗਰਸ ਦੇ ਮਿਸ਼ਨ-13 ਦਾ ਬਿਗੁਲ ਵਜਾ ਦਿੱਤਾ ਹੈ। ਅੱਜ ਫਿਲੌਰ ਤੇ ਜਲੰਧਰ ਤੋਂ ਕਾਂਗਰਸੀ ਵਰਕਰਾਂ ਨੂੰ ਰਵਾਨਾ ਕਰਦੇ ਸਮੇਂ ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਜਿਸ ਜੋਸ਼ ਨਾਲ ਮੋਗਾ ਰੈਲੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਲਈ ਪਹੁੰਚੇ, ਉਸ ਤੋਂ ਪਤਾ ਲੱਗਦਾ ਹੈ ਕਿ ਕਾਂਗਰਸ ਇਸ ਵਾਰ ਸੂਬੇ ਦੀਆਂ ਸਾਰੀਆਂ 13 ਸੀਟਾਂ ਨੂੰ ਜਨਤਾ ਦੇ ਸਹਿਯੋਗ ਨਾਲ ਜਿੱਤੇਗੀ।ਵਿਕਰਮਜੀਤ ਚੌਧਰੀ ਨੇ ਕਿਹਾ ਕਿ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਲੋਕ ਕੇਂਦਰ ਵਿਚ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ।

Related News