ਵਿਧਾਇਕ ਰਿੰਕੂ ਸੈਂਕੜੇ ਵਰਕਰਾਂ ਨਾਲ ਮੋਗਾ ਰੈਲੀ ’ਚ ਹੋਏ ਸ਼ਾਮਲ
Friday, Mar 08, 2019 - 04:28 AM (IST)

ਜਲੰਧਰ (ਚੋਪੜਾ)-ਵਿਧਾਇਕ ਸੁਸ਼ੀਲ ਰਿੰਕੂ ਦੀ ਅਗਵਾਈ ’ਚ ਵੈਸਟ ਵਿਧਾਨ ਸਭਾ ਹਲਕੇ ਤੋਂ 10 ਬੱਸਾਂ ਤੇ 20 ਗੱਡੀਆਂ ਦਾ ਕਾਫਲਾ ਮੋਗਾ ’ਚ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਰੈਲੀ ’ਚ ਹਿੱਸਾ ਲੈਣ ਲਈ ਰਵਾਨਾ ਹੋਇਆ। ਇਸ ਮੌਕੇ ਹਲਕੇ ਨਾਲ ਸਬੰਧਤ ਵਾਰਡਾਂ ਦੇ ਕਾਂਗਰਸੀ ਕੌਂਸਲਰ ਤੇ ਕਾਂਗਰਸੀ ਅਹੁਦੇਦਾਰ ਤੇ ਵਰਕਰ ਵੀ ਸ਼ਾਮਲ ਸਨ। ਵਿਧਾਇਕ ਰਿੰਕੂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਰੈਲੀ ਨਾਲ ਵਰਕਰਾਂ ਵਿਚ ਇਕ ਨਵਾਂ ਜੋਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਵੱਧ-ਚੜ੍ਹ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਰੈਲੀ ਵਿਚ ਹੋਏ ਭਾਰੀ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਕਾਂਗਰਸ ਜਿੱਤ ਦਾ ਝੰਡਾ ਲਹਿਰਾਏਗੀ।