7ਵੀਂ ਫ੍ਰੀ ਡਿਸਪੈਂਸਰੀ ਖੋਲ੍ਹੀ
Friday, Mar 08, 2019 - 04:29 AM (IST)

ਜਲੰਧਰ (ਚਾਵਲਾ)-ਦੂਖ ਨਿਵਾਰਨ ਸੇਵਾ ਸੋਸਾਇਟੀ ਰਜਿ. ਵਲੋਂ ਮਨੁੱਖਤਾ ਦੀ ਭਲਾਈ ਲਈ ਵੱਖ-ਵੱਖ ਇਲਾਕਿਆਂ ’ਚ ਸਥਿਤ ਗੁਰਦੁਆਰਾ ਸਾਹਿਬਾਨ ਵਿਖੇ ਫ੍ਰੀ ਡਿਸਪੈਂਸਰੀਆਂ ਖੋਲ੍ਹਣ ਦਾ ਸਿਲਸਿਲਾ ਜਾਰੀ ਹੈ। ਸੋਸਾਇਟੀ ਵਲੋਂ ਮਿਥੇ ਟੀਚੇ ਅਨੁਸਾਰ ਅੱਜ 7ਵੀਂ ਡਿਸਪੈਂਸਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਵਿਖੇ ਖੋਲ੍ਹੀ ਗਈ ਜਿਸ ਦਾ ਉਦਘਾਟਨ ਵਿਧਾਇਕ ਰਾਜਿੰਦਰ ਬੇਰੀ ਅਤੇ ਮੇਅਰ ਜਗਦੀਸ਼ ਰਾਜਾ ਨੇ ਕੀਤਾ। ਪ੍ਰਬੰਧਕਾਂ ਅਨੁਸਾਰ ਰੋਜ਼ਾਨਾ ਡਾਕਟਰ ਸ਼ਾਮ 5 ਤੋਂ 7 ਵਜੇ ਤੱਕ ਮਰੀਜ਼ਾਂ ਦਾ ਚੈੱਕਅਪ ਕਰਨਗੇ ਅਤੇ ਮਰੀਜ਼ਾਂ ਨੂੰ ਫ੍ਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਦੂਖ ਨਿਵਾਰਨ ਸੇਵਾ ਸੋਸਾਇਟੀ ਰਜਿ. ਦੇ ਪ੍ਰਧਾਨ ਜਗਜੀਤ ਸਿੰਘ ਗਾਬਾ, ਮਹਿੰਦਰ ਸਿੰਘ ਬਾਜਵਾ, ਬਲਜੀਤ ਸਿੰਘ ਆਹਲੂਵਾਲੀਆ, ਅਮਰਜੀਤ ਸਿੰਘ, ਕੰਵਲਜੀਤ ਸਿੰਘ ਜੋਧਪੁਰੀ, ਗੁਰਚਰਨ ਸਿੰਘ, ਸੁਰਜੀਤ ਸਿੰਘ ਸੇਤੀਆ, ਅਮਰਜੀਤ ਸਿੰਘ ਡਬਲ ਏ, ਸੁਰਜੀਤ ਸਿੰਘ ਗਾਬਾ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਸਬੀਰ ਸਿੰਘ ਭਾਟੀਆ, ਦਵਿੰਦਰ ਸਿੰਘ, ਬਲਵੰਤ ਸਿੰਘ, ਮਨਿੰਦਰ ਸਿੰਘ, ਧਰਮ ਸਿੰਘ, ਕੁਲਜੀਤ ਸਿੰਘ, ਬਲਵੀਰ ਸਿੰਘ, ਹਰਜੀਤ ਸਿੰਘ ਕਾਹਲੋਂ ਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ।