ਡੀ. ਜੇ. ਆਪ੍ਰੇਟਰ ਨੇ ਕੀਤੀ ਖੁਦਕੁਸ਼ੀ
Friday, Mar 08, 2019 - 04:30 AM (IST)

ਜਲੰਧਰ (ਮਹੇਸ਼)–ਥਾਣਾ ਰਾਮਾ ਮੰਡੀ ਅਧੀਨ ਪੈਂਦੇ ਮੁਹੱਲਾ ਚੱਕ ਹੁਸੈਨਾ ਨਜ਼ਦੀਕ ਲੰਮਾ ਪਿੰਡ ਵਿਚ 25 ਸਾਲਾ ਇਕ ਨੌਜਵਾਨ ਨੇ ਆਪਣੇ ਘਰ ਵਿਚ ਹੀ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਜੇ ਕੁਮਾਰ ਪੁੱਤਰ ਸਤਪਾਲ ਵਜੋਂ ਹੋਈ ਹੈ। ਮ੍ਰਿਤਕ ਡੀ. ਜੇ. ਆਪ੍ਰੇਟਰ ਸੀ। ਉਸਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਦੀ ਮਾਂ ਰੇਸ਼ਮਾ ਨੇ ਦੱਸਿਆ ਕਿ ਉਹ ਲੋਕਾਂ ਦੇ ਘਰ ਵਿਚ ਕੰਮ ਕਰਦੀ ਹੈ। 6 ਵਜੇ ਘਰ ਪੁੱਜੀ ਤਾਂ ਅਜੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਉਸਨੇ ਖਿੜਕੀ ਵਿਚ ਦੇਖਿਆ ਤਾਂ ਬੇਟੇ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਰਾਮਾ ਮੰਡੀ ਦੇ ਏ. ਐੱਸ.ਆਈ. ਜਗਨੀਸ਼ ਲਾਲ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਅਜੇ ਦੀ ਮਾਂ ਰੇਸ਼ਮਾ ਦੇ ਬਿਆਨਾਂ ’ਤੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਕੱਲ ਉਸਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀ ਜਾਵੇਗੀ। ਜਾਂਚ ਅਧਿਕਾਰੀ ਜਗਨੀਸ਼ ਲਾਲ ਨੇ ਦੱਸਿਆ ਕਿ ਮ੍ਰਿਤਕ ਅਜੇ ਦੇ ਸੁਸਾਈਡ ਕੀਤੇ ਜਾਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ, ਜਿਸ ਨੂੰ ਲੈ ਕੇ ਪੁਲਸ ਜਾਂਚ ਕਰ ਰਹੀ ਹੈ।