ਸਮਾਗਮ ਦੌਰਾਨ ਕੀਰਤਨੀ ਜਥਿਆਂ ਨੇ ਕੀਤੀ ਅੰਮ੍ਰਿਤ ਕੀਰਤਨ ਦੀ ਵਰਖਾ

Tuesday, Mar 26, 2019 - 04:36 AM (IST)

ਸਮਾਗਮ ਦੌਰਾਨ ਕੀਰਤਨੀ ਜਥਿਆਂ ਨੇ ਕੀਤੀ ਅੰਮ੍ਰਿਤ ਕੀਰਤਨ ਦੀ ਵਰਖਾ
ਜਲੰਧਰ (ਚਾਵਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਵਿਖੇ ਬੀਤੀ ਰਾਤ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਸੋਹਾਣੇ ਵਾਲੇ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ, ਭਾਈ ਦਿਲਬਾਗ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਆਦਿ ਪ੍ਰਚਾਰਕਾਂ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਰਾਜਿੰਦਰ ਸਿੰਘ ਮਿਗਲਾਨੀ, ਜਸਪਾਲ ਸਿੰਘ ਮਿਗਲਾਨੀ, ਸੁਰਿੰਦਰ ਸਿੰਘ ਨਰੂਲਾ, ਇੰਦਰਪਾਲ ਸਿੰਘ, ਹਰਜੀਤ ਸਿੰਘ ਕਾਲੜਾ, ਹਰਪ੍ਰੀਤ ਸਿੰਘ ਨੀਟੂ, ਗਗਨਦੀਪ ਸਿੰਘ ਪਾਰਸ, ਗੁਰਵਿੰਦਰ ਸਿੰਘ ਮੰਨਾ ਤੇ ਨਾਲ ਲੱਗਦੇ ਇਲਾਕਿਆਂ ਤੋਂ ਸੰਗਤਾਂ ਵੱਡੀ ਗਿਣਤੀ ’ਚ ਪੁੱਜੀਆਂ ਹੋਈਆਂ ਸਨ।

Related News