550 ਸਾਲਾ ਪ੍ਰਕਾਸ਼ ਦਿਹਾਡ਼ੇ ਤੇ ਖਾਲਸਾ ਸਾਜਨਾ ਦਿਵਸ ਸਬੰਧੀ ਕਰਵਾਈ ਵਰਕਸ਼ਾਪ

Sunday, Mar 31, 2019 - 04:32 AM (IST)

550 ਸਾਲਾ ਪ੍ਰਕਾਸ਼ ਦਿਹਾਡ਼ੇ ਤੇ ਖਾਲਸਾ ਸਾਜਨਾ ਦਿਵਸ ਸਬੰਧੀ ਕਰਵਾਈ ਵਰਕਸ਼ਾਪ
ਜਲੰਧਰ (ਕਮਲਜੀਤ, ਦਿਲਬਾਗੀ, ਚਾਂਦ)-ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਪ੍ਰਿੰਸੀਪਲ ਡਾ. ਸਾਹਿਬ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾਡ਼ੇ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਗੁਰਮਤਿ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਆਰੰਭ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਕੀਤਾ ਗਿਆ। ਆਪਣੇ ਉਦਘਾਟਨੀ ਭਾਸ਼ਣ ਦੌਰਾਨ ਪ੍ਰਿੰਸੀਪਲ ਡਾ. ਸਾਹਿਬ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖੀ ਸਰੂਪ ਵੱਲ ਚੱਲਣ ਲਈ ਪ੍ਰੇਰਿਤ ਕੀਤਾ। ਧਾਰਮਿਕ ਅਧਿਆਪਕ ਬਲਵੀਰ ਸਿੰਘ ਨੇ ਸ਼੍ਰੀ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਣ ਅਤੇ ਗੁਰਮਤਿ ਵਿਚਾਰ ਸਾਂਝੇ ਕੀਤੇ। ਪ੍ਰੋ. ਰਾਕੇਸ਼ ਬਾਵਾ ਜੀ ਨੇ ਬਾਬਰ ਬਾਣੀ ’ਚੋਂ ਇਤਿਹਾਸਕ ਦ੍ਰਿਸ਼ਟੀਕੋਣ ਪੇਸ਼ ਕੀਤਾ। ਇਸ ਮੌਕੇ ਪ੍ਰੋ. ਹਰਮਨਪ੍ਰੀਤ ਸਿੰਘ ਨੇ ਸ੍ਰੀ ਆਸਾ ਜੀ ਦੀ ਵਾਰ ਦੇ ਹਵਾਲੇ ਨਾਲ ਸਿੱਖ ਦੇ ਜੀਵਨ ਦੀ ਪਰਿਭਾਸ਼ਾ ਦੱਸੀ। ਪ੍ਰੋ. ਸੁਖਦੇਵ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਕਾਵਿ ਰਚਨਾ ਪੇਸ਼ ਕੀਤੀ। ਇਸ ਮੌਕੇ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਬੰਦੀ, ਧਾਰਮਕ ਕੈਲੀਗ੍ਰਾਫੀ, ਧਾਰਮਕ ਚਿੱਤਰਕਾਰੀ, ਨਿਬੰਧ ਅਤੇ ਬਾਣੀ ਕੰਠ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਪ੍ਰੋ. ਰਚਨਾ ਤੁਲੀ, ਪ੍ਰੋ. ਸ਼ਰਨਬੀਰ ਕੌਰ, ਪ੍ਰੋ. ਰਾਕੇਸ਼ ਬਾਵਾ, ਡਾ. ਰਵਿੰਦਰ ਕੌਰ, ਜਸਬੀਰ ਸਿੰਘ, ਕਮਲਜੀਤ ਸਿੰਘ, ਦਲਜਿੰਦਰ ਸਿੰਘ, ਗਗਨਦੀਪ ਸਿੰਘ, ਪ੍ਰੋ. ਸਿਮਰਨਜੋਤ ਕੌਰ, ਪ੍ਰੋ. ਪਰਮਜੀਤ ਕੌਰ, ਕੋਚ ਭਗਵੰਤ ਸਿੰਘ, ਪ੍ਰੋ. ਸੁਖਦੇਵ ਸਿੰਘ, ਮੈਡਮ ਲਖਵਿੰਦਰ ਕੌਰ, ਮੈਡਮ ਕੁਲਵੰਤ ਕੌਰ, ਕੁਲਵਿੰਦਰ ਕੌਰ, ਸੁਰਿੰਦਰਪਾਲ ਕੌਰ ਅਤੇ ਹੋਰ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Related News