ਸਿੱਖੀ ਸਰੂਪ ਵਾਲੇ ਕਿਸੇ ਵੀ ਵਿਅਕਤੀ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸਿੱਖ ਤਾਲਮੇਲ ਕਮੇਟੀ

Sunday, Mar 31, 2019 - 04:33 AM (IST)

ਸਿੱਖੀ ਸਰੂਪ ਵਾਲੇ ਕਿਸੇ ਵੀ ਵਿਅਕਤੀ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸਿੱਖ ਤਾਲਮੇਲ ਕਮੇਟੀ
ਜਲੰਧਰ (ਚਾਵਲਾ)-ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਨੇ ਇਕ ਰੈਸਲਰ ਵਲੋਂ ਇਕ ਸਿੱਖ ਨੌਜਵਾਨ ਨੂੰ ਥੱਪਡ਼ ਮਾਰਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਸਿੱਖੀ ਸਰੂਪ ਵਾਲੇ ਕਿਸੇ ਵੀ ਵਿਅਕਤੀ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ ਨੇ ਕਿਹਾ ਕਿ ਅਸੀਂ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਸਿੱਖੀ ਸਰੂਪ ਵਾਲੇ ਕਿਸੇ ਵਿਅਕਤੀ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ, ਦਾ ਸਿੱਖ ਤਾਲਮੇਲ ਕਮੇਟੀ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਪਰਮਿੰਦਰ ਸਿੰਘ ਦਸਮੇਸ਼ ਨਗਰ, ਸਤਪਾਲ ਸਿੰਘ ਸਿਦਕੀ, ਹਰਪ੍ਰੀਤ ਸਿੰਘ ਰੋਬਿਨ, ਹਰਪਾਲ ਸਿੰਘ ਪਾਲੀ, ਗੁਰਜੀਤ ਸਿੰਘ ਸਤਨਾਮੀਆ, ਜਤਿੰਦਰ ਸਿੰਘ ਮਝੈਲ, ਬਲਦੇਵ ਸਿੰਘ, ਵਿੱਕੀ ਖਾਲਸਾ, ਹਰਪ੍ਰੀਤ ਸਿੰਘ ਸੋਨੂੰ, ਅਮਨਦੀਪ ਸਿੰਘ ਬੱਗਾ, ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਵਾ, ਸਰਬਜੀਤ ਸਿੰਘ ਕਾਲਡ਼ਾ, ਮਨਮਿੰਦਰ ਸਿੰਘ ਭਾਟੀਆ, ਲਖਬੀਰ ਸਿੰਘ ਲੱਕੀ, ਤਜਿੰਦਰ ਸਿੰਘ ਤੇ ਜਤਿੰਦਰ ਸਿੰਘ ਕੋਹਲੀ ਆਦਿ ਹਾਜ਼ਰ ਸਨ।

Related News