ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਿਖੇ ਸਕੈਨਿੰਗ ਮਸ਼ੀਨ ਲਾਈ

Thursday, Apr 11, 2019 - 04:25 AM (IST)

ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਿਖੇ ਸਕੈਨਿੰਗ ਮਸ਼ੀਨ ਲਾਈ
ਜਲੰਧਰ (ਚਾਵਲਾ)-ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਚਲ ਰਹੇ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਿਖੇ ਮਰੀਜ਼ਾਂ ਦੀ ਸਹੂਲਤ ਲਈ 20 ਲੱਖ ਰੁਪਏ ਦੀ ਲਾਗਤ ਨਾਲ ਸਕੈਨਿੰਗ ਮਸ਼ੀਨ ਲਾਈ ਗਈ। ਇਸ ਮੌਕੇ ਪ੍ਰਧਾਨ ਜਗਜੀਤ ਸਿੰਘ ਗਾਬਾ, ਮਨਜੀਤ ਸਿੰਘ ਠੁਕਰਾਲ, ਕੰਵਲਜੀਤ ਸਿੰਘ ਟੋਨੀ, ਪਰਮਜੀਤ ਸਿੰਘ ਕਾਨਪੁਰੀ, ਜੋਗਿੰਦਰ ਸਿੰਘ ਲਾਇਲਪੁਰੀ, ਪਰਮਜੀਤ ਸਿੰਘ ਭਲਵਾਨ, ਦਵਿੰਦਰ ਸਿੰਘ ਸਵੀਟੀ, ਡਾਕਟਰ ਅਨੂ ਅਰੋੜਾ, ਰਾਧਿਕਾ, ਹਰਜੀਤ ਸਿੰਘ ਕਾਹਲੋਂ ਤੇ ਰਾਜਿੰਦਰ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।

Related News