ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ : ਪ੍ਰਧਾਨ ਕੁਲਾਰ

Saturday, Apr 13, 2019 - 03:51 AM (IST)

ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ : ਪ੍ਰਧਾਨ ਕੁਲਾਰ
ਜਲੰਧਰ (ਟੁੱਟ)-ਦੋਨਾ ਇਲਾਕੇ ਦੇ ਪ੍ਰਸਿੱਧ ਤੇ ਇਤਿਹਾਸਕ ਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਤੀਰਥ ਸਾਹਿਬ (ਸਾਧਿਆਣਾ) ਪਿੰਡ ਫਤਿਹਪੁਰ ਦੇ ਪਵਿੱਤਰ ਅਸਥਾਨ ’ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਤੀਰਥ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਐੱਨ. ਆਰ. ਆਈਜ਼ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਧਾਰਮਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਿਲਬਾਗ ਸਿੰਘ ਕੁਲਾਰ ਦੀ ਸੂਚਨਾ ਮੁਤਾਬਕ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣਗੇ।

Related News