ਗਾਖਲ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

04/16/2019 4:14:09 AM

ਜਲੰਧਰ (ਵਰਿਆਣਾ)-ਪਿੰਡ ਗਾਖਲ ਵਿਖੇ ਸਥਿਤ ਧੰਨ-ਧੰਨ ਬਾਬਾ ਗੁਰਦੁਆਰਾ ਬਾਬਾ ਸ਼ਰਨਦਾਸ ਜੀ ਵਿਚ ਪ੍ਰਬੰਧਕ ਕਮੇਟੀ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਧਾਰਮਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਧਾਰਮਕ ਅਤੇ ਸਮਾਜਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਕੌਮਾਂ ਸਦਾ ਜਿਉਂਦੀਆਂ ਰਹਿੰਦੀਆਂ ਹਨ, ਜੋ ਆਪਣੇ ਇਤਿਹਾਸ ਨੂੰ ਯਾਦ ਰੱਖਦੀਆਂ ਹਨ, ਇਸ ਲਈ ਸਾਨੂੰ ਹਮੇਸ਼ਾ ਆਪਣੇ ਇਤਿਹਾਸ ਨੂੰ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਬੜਾ ਗੌਰਵਮਈ ਹੈ, ਇਹ ਸਿੱਖ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਸਾਨੂੰ ਹਮੇਸ਼ਾ ਉਨ੍ਹਾਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਆਪਣਾ ਜੀਵਨ ਮਨੁੱਖਤਾ ਦੇ ਲੇਖੇ ਲਾਉਣਾ ਚਾਹੀਦਾ ਹੈ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਗੁਰੂ ਘਰ ਦੇ ਸੇਵਾਦਾਰ ਜਸਪਾਲ ਸਿੰਘ ਗਾਖਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਜੋਗਾ ਸਿੰਘ, ਤੀਰਥ ਸਿੰਘ, ਸੁਰਜੀਤ ਸਿੰਘ, ਨੱਥਾ ਸਿੰਘ, ਸਰਪੰਚ ਸੁਖਵੰਤ ਸਿੰਘ, ਸੁੱਖਾ ਗਾਖਲ, ਮੱਖਣ ਸਿੰਘ, ਭਾਈ ਦਿਲਪ੍ਰੀਤ ਸਿੰਘ, ਭਾਈ ਸਹਿਬਾਜ ਸਿੰਘ ਆਦਿ ਹਾਜ਼ਰ ਸੀ।

Related News