ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ

Monday, Jun 27, 2022 - 01:31 PM (IST)

ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ

ਜਲੰਧਰ (ਸੁਨੀਲ) - ਥਾਣਾ ਡਿਵੀਜ਼ਨ ਨੰਬਰ-1 ਅਧੀਨ ਪੈਂਦੇ ਡੇਵੀਏਟ ਕਾਲਜ ਵਿੱਚ ਵਿਦਿਆਰਥੀਆਂ ਵਿਚਾਲੇ ਝਗੜਾ ਹੋਣ ਦੀ ਸੂਚਨਾ ਮਿਲੀ ਹੈ। ਇਸ ਝਗੜੇ ਕਾਰਨ ਦੋ ਵਿਦਿਆਰਥੀ ਕਾਲਜ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਪਏ, ਜਿਨ੍ਹਾਂ ’ਚੋਂ 1 ਨੌਜਵਾਨ ਦੀ ਮੌਤ ਹੋ ਗਈ। ਇਮਾਰਤ ਤੋਂ ਹੇਠਾਂ ਡਿੱਗੇ ਦੂਸਰੇ ਵਿਦਿਆਰਥੀ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ:  ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਵਿਦਿਆਰਥੀ ਜਨਮ ਦਿਨ ਦੀ ਪਾਰਟੀ ਦੌਰਾਨ ਆਪਸ ਵਿਚ ਭਿੜ ਗਏ ਸਨ। ਇਸ ਦੌਰਾਨ ਦੋਵਾਂ ਦੀ ਲੜਾਈ ਹੋ ਗਈ ਅਤੇ ਉਹ ਅਚਾਨਕ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਏ, ਜਿਨ੍ਹਾਂ ’ਚੋਂ ਇਕ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਥਾਣਾ 1 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਦੋਵੇਂ ਵਿਦਿਆਰਥੀ ਮੂਲ ਰੂਪ ਵਿਚ ਬਿਹਾਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)


author

rajwinder kaur

Content Editor

Related News