ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ

Sunday, Feb 06, 2022 - 01:23 PM (IST)

ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ

ਜਲੰਧਰ (ਮਹੇਸ਼) - ਥਾਣਾ ਰਾਮਾ ਮੰਡੀ ਅਧੀਨ ਪੈਂਦੇ ਇਕ ਇਲਾਕੇ ਵਿਚ ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨਾਲ ਕੁਕਰਮ ਕੀਤੇ ਜਾਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਏ. ਸੀ. ਪੀ. ਸੈਂਟਰਲ ਸੁਖਦੀਪ ਸਿੰਘ ਨੇ ਦੱਸਿਆ ਕਿ ਐੱਸ. ਐੱਚ. ਓ. ਰਾਮਾ ਮੰਡੀ ਜਤਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਉਕਤ ਮਾਮਲੇ ਦੇ ਮੁਲਜ਼ਮ ਸੁਭਾਸ਼ ਚੰਦਰ ਨਿਵਾਸੀ ਰਾਮ ਬਹਾਦਰ ਦਾ ਕੁਆਰਟਰ ਸੰਤੋਸ਼ੀ ਨਗਰ ਜਲੰਧਰ ਨੂੰ 2 ਘੰਟੇ ਵਿੱਚ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

ਏ. ਸੀ. ਪੀ. ਨੇ ਦੱਸਿਆ ਕਿ ਪੀੜਤ ਬੱਚੇ ਦੀ ਮਾਂ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਸਨ ਕਿ ਸਵੇਰੇ 10 ਵਜੇ ਉਸਦੇ ਬੇਟੇ ਨੂੰ ਟੌਫੀ ਦੇਣ ਦੇ ਬਹਾਨੇ ਸੁਭਾਸ਼ ਆਪਣੇ ਕੁਆਰਟਰ ਵਿਚ ਲੈ ਗਿਆ ਸੀ। ਉਥੇ ਲਿਜਾ ਕੇ ਉਸ ਨੇ ਬੱਚੇ ਨਾਲ ਕੁਕਰਮ ਕੀਤਾ, ਜਿਸ ਤੋਂ ਬਾਅਦ ਪੁਲਸ ਨੇ ਸੁਭਾਸ਼ ਚੰਦਰ ਜੋ ਭੱਜਣ ਦੀ ਫਿਰਾਕ ਵਿਚ ਸੀ, ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਚ ਆਈ. ਪੀ. ਸੀ. ਦੀ ਧਾਰਾ 377, 7/8 ਪੋਸਕੋ ਐਕਟ ਤਹਿਤ 37 ਨੰਬਰ ਐੱਫ. ਆਈ. ਆਰ. ਦਰਜ ਕਰ ਦਿੱਤਾ। ਪੁਲਸ ਨੇ ਉਕਤ ਮੁਲਜ਼ਮ ਨੂੰ 2 ਘੰਟਿਆਂ ਦੇ ਅੰਦਰ  ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਕੋਲੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

 


author

rajwinder kaur

Content Editor

Related News