MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ ਸਖ਼ਤ ਹੁਕਮ
Monday, Jun 16, 2025 - 05:10 PM (IST)

ਜਲੰਧਰ- ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਅਤੇ ਉਨ੍ਹਾਂ ਦੇ ਪੁੱਤਰ ਰਾਜਨ ਅਰੋੜਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ ਰਮਨ ਅਰੋੜਾ ਨੂੰ ਅੱਜ ਸੀ. ਜੀ. ਐੱਮ. ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਦੋਬਾਰਾ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਥੇ ਹੀ ਉਨ੍ਹਾਂ ਦੇ ਪੁੱਤਰ ਦੀ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਰੱਦ ਹੋ ਚੁੱਕੀ ਹੈ, ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਹੋ ਚੁੱਕੀ ਸੀ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
ਤੁਹਾਨੂੰ ਦੱਸ ਦੇਈਏ ਕਿ 'ਆਪ' ਵਿਧਾਇਕ ਰਮਨ ਅਰੋੜਾ 'ਤੇ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭੇਜਣ ਦਾ ਦੋਸ਼ ਹੈ। ਫਿਰ ਉਹ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰੱਦ ਕਰਵਾਉਂਦੇ ਸਨ, ਜਿਸ ਲਈ ਵਿਜੀਲੈਂਸ ਨੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੁਣ ਜੇਲ੍ਹ ਵਿੱਚ ਹੈ।
ਇਹ ਵੀ ਪੜ੍ਹੋ: Punjab: ਨੌਜਵਾਨ ਨੇ ਪਵਿੱਤਰ ਕਾਲੀ ਵੇਈਂ 'ਚ ਮਾਰੀ ਛਾਲ, ਮਰਨ ਤੋਂ ਪਹਿਲਾਂ ਤਾਏ ਦੇ ਮੁੰਡੇ ਨੂੰ ਕੀਤਾ ਫੋਨ ਤੇ ਦੱਸਿਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e