ਵਿਦੇਸ਼ ਜਾਣ ਦਾ ਸੁਫ਼ਨਾ ਨਹੀਂ ਹੋਇਆ ਪੂਰਾ ਤਾਂ 19 ਸਾਲਾ ਲੜਕੀ ਨੇ ਚੁੱਕਿਆ ਇਹ ਕਦਮ

Saturday, Jun 27, 2020 - 10:35 AM (IST)

ਵਿਦੇਸ਼ ਜਾਣ ਦਾ ਸੁਫ਼ਨਾ ਨਹੀਂ ਹੋਇਆ ਪੂਰਾ ਤਾਂ 19 ਸਾਲਾ ਲੜਕੀ ਨੇ ਚੁੱਕਿਆ ਇਹ ਕਦਮ

ਜਲੰਧਰ (ਮ੍ਰਿਦੁਲ) : ਲੰਮਾ ਪਿੰਡ ਵਿਚ ਰਹਿੰਦੀ ਇਕ 19 ਸਾਲਾ ਲੜਕੀ ਨੇ ਫਾਹਾ ਲਗਾ ਕੇ ਜਾਨ ਦੇ ਦਿੱਤੀ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਲੜਕੀ ਵਿਦੇਸ਼ ਨਾ ਜਾਣ ਕਾਰਣ ਕਾਫੀ ਡਿਪ੍ਰੇਸ਼ਨ ਵਿਚੋਂ ਗੁਜ਼ਰ ਰਹੀ ਸੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋਂ : ਮਾਮਲਾ ਕੈਰੋਂ 'ਚ ਹੋਏ 5 ਕਤਲਾਂ ਦਾ, ਘਟਨਾ ਨੂੰ ਅੱਖੀਂ ਵੇਖ ਬੇਹੋਸ਼ ਹੋ ਗਏ ਸਨ ਮਾਸੂਮ ਬੱਚੇ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸੁਲੱਖਣ ਸਿੰਘ ਨੇ ਦੱਸਿਆ ਕਿ ਲੜਕੀ ਦੀ ਪਛਾਣ ਰੀਆ ਵਜੋਂ ਹੋਈ ਜੋ ਕਿ 12ਵੀਂ ਕਲਾਸ 'ਚ ਪੜ੍ਹਦੀ ਸੀ। ਮ੍ਰਿਤਕ ਲੜਕੀ ਦੇ ਪਿਤਾ ਪ੍ਰੇਮ ਮਸੀਹ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਕਿ ਉਸਦੀ ਲੜਕੀ ਘਰ ਵਿਚ ਪਹਿਲੀ ਮੰਜ਼ਿਲ 'ਤੇ ਬਣੇ ਕਮਰੇ 'ਚ ਸੁੱਤੀ ਸੀ। ਉਹ ਵੀਰਵਾਰ ਰਾਤ ਨੂੰ ਆਪਣੇ ਕਮਰੇ ਵਿਚ ਖਾਣਾ ਖਾਣ ਤੋਂ ਬਾਅਦ ਗਈ। ਸਵੇਰੇ ਉਸਦੀ ਮਾਂ ਵਲੋਂ ਉਸਨੂੰ ਉਠਾਉਣ ਲਈ ਕਾਫ਼ੀ ਆਵਾਜ਼ਾਂ ਮਾਰੀਆਂ ਗਈਆਂ ਪਰ ਕੋਈ ਜਵਾਬ ਨਾ ਆਉਣ 'ਤੇ ਜਦੋਂ ਉਸਦੇ ਕਮਰੇ 'ਚ ਜਾ ਕੇ ਵੇਖਿਆ ਤਾਂ ਬੇਟੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ, ਜਿਸ 'ਤੇ ਉਸ ਦੀ ਲਾਸ਼ ਨੂੰ ਉਤਾਰ ਕੇ ਹਸਪਤਾਲ ਲਿਜਾਇਆ ਗਿਆ।ਪੁਲਸ ਨੇ ਪਿਤਾ ਪ੍ਰੇਮ ਮਸੀਹ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋਂ : 24 ਘੰਟਿਆਂ 'ਚ ਵੱਡੀਆਂ ਵਾਰਦਾਤਾਂ ਨਾਲ ਦਹਿਲਿਆ ਪੰਜਾਬ, ਹੋਏ 11 ਕਤਲ


author

Baljeet Kaur

Content Editor

Related News