ਦੋਆਬੇ ਲਈ ਰਾਹਤ ਭਰੀ ਖ਼ਬਰ,ਆਦਮਪੁਰ ਹਵਾਈ ਅੱਡੇ 'ਤੋਂ 25 ਮਈ ਨੂੰ ਜਹਾਜ਼ ਭਰੇਗਾ ਉਡਾਣ
Saturday, May 23, 2020 - 02:35 PM (IST)
ਜਲੰਧਰ (ਸਲਵਾਨ)— ਕੋਰੋਨਾ ਦੇ ਕਹਿਰ ਦਰਮਿਆਨ ਦੁਆਬੇ ਦੇ ਲੋਕਾਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। 25 ਮਈ ਤੋਂ ਆਦਮਪੁਰ ਹਵਾਈ ਅੱਡੇ ਤੋਂ ਫਿਰ ਤੋਂ ਸਪਾਈਸ ਜੈੱਟ ਦੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਇਥੇ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਮਾਰ ਕਾਰਨ ਦੇਸ਼ 'ਚ ਪਿਛਲੇ 2 ਮਹੀਨਿਆਂ ਤੋਂ ਹਰ ਤਰ੍ਹਾਂ ਦੀਆਂ ਉਡਾਣਾਂ, ਘਰੇਲੂ ਅਤੇ ਅੰਤਰਰਾਸ਼ਟਰੀ 'ਤੇ ਪਾਬੰਦੀ ਲਾਈ ਗਈ ਹੈ। ਹੁਣ ਸਪਾਈਸ ਜੈੱਟ ਦੀਆਂ ਉਡਾਣਾਂ ਆਦਮਪੁਰ ਤੋਂ ਜੈਪੁਰ ਲਈ ਸਵੇਰੇ 7.20 ਵਜੇ ਅਤੇ ਦਿੱਲੀ ਲਈ ਸਵੇਰੇ 9.10 ਵਜੇ 25 ਮਈ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ।
ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ 'ਚ ਹੁਣ ਤਕ ਕੋਰੋਨਾ ਵਾਇਰਸ ਦੇ 52,65,750 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 3,37,988 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 21,27,606 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 1,24,462 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 3712 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 2100 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 39 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 1800 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।