‘ਬਾਬਾ ਸੋਢਲ’ ਦੇ ਮੇਲੇ ’ਚ ਝੂਲੇ ਲਗਾਉਣ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਜਾਰੀ ਕੀਤੇ ਇਹ ਹੁਕਮ

09/07/2022 6:40:02 PM

ਜਲੰਧਰ— ਬੀਤੇ ਦਿਨੀਂ ਮੋਹਾਲੀ ’ਚ ਝੂਲਾ ਟੁੱਟਣ ਦੇ ਵਾਪਰੇ ਹਾਦਸੇ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਵੀ ਅਲਰਟ ’ਤੇ ਵਿਖਾਈ ਦੇ ਰਿਹਾ ਹੈ। ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ ਲੈਂਦੇ ਹੋਏ ਕਿਹਾ ਗਿਆ ਹੈ ਕਿ ਬਿਨਾਂ ਇਜਾਜ਼ਤ ਦੇ ਕੋਈ ਵੀ ਝੂਲਾ ਨਹੀਂ ਲਗਾਇਆ ਜਾਵੇਗਾ। ਉਨ੍ਹਾਂ ਨੇ ਸਖ਼ਤ ਆਦੇਸ਼ ਦਿੰਦੇ ਹੋਏ ਕਿਹਾ ਹੈ ਕਿ ਧਾਰਮਿਕ ਜਾਂ ਹੋਰ ਮੇਲਿਆਂ ਦੌਰਾਨ ਪ੍ਰਸ਼ਾਸਨ ਦੀ ਇਜਾਜ਼ਤ ਲੈਣੀ ਜ਼ਰੂਰੀ ਹੈ ਤਾਂਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਹੈ ਕਿ ਝੂਲਾ ਲਗਾਉਣ ਵਾਲੇ ਵਿਅਕਤੀ ਜਾਂ ਕੰਪਨੀਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਦਫ਼ਤਰ ਤੋਂ ਮਨਜ਼ੂਰੀ ਲੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਇਸ ਆਦੇਸ਼ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ 9 ਸਤੰਬਰ ਤੱਕ ਟਲੀ

ਇਸ ਦੇ ਇਲਾਵਾ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਘੋੜਿਆਂ ’ਤੇ ਪੁਲਸ ਦੇ ਜਵਾਨ ਮੇਲੇ ਅਤੇ ਨੇੜੇ ਦੇ ਇਲਾਕਿਆਂ ’ਚ ਪੈਟਰੋਲਿੰਗ ਕਰਦੇ ਹੋਏ ਸੱਕੀ ਲੋਕਾਂ ’ਤੇ ਨਜ਼ਰ ਰੱਖਣਗੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਕਰਮਚਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੇਲੇ ਦੇ ਅੰਦਰ ਕੋਈ ਵੀ ਵਾਹਨ ਨਾ ਆਉਣ ਦਿੱਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਲੋਕ ਪਾਰਕਿੰਗ ’ਚ ਹੀ ਆਪਣੇ ਵਾਹਨ ਖੜ੍ਹੇ ਕਰਕੇ ਦਰਸ਼ਨ ਲਈ ਆਉਣ ਤਾਂਕਿ ਕਿਸੇ ਨੂੰ ਵੀ ਕੋਈ ਪਰੇਸ਼ਾਨੀ ਨਾ ਆਵੇ।

ਸਿੱਧ ਬਾਬਾ ਸੋਢਲ ਦੇ ਮੇਲੇ ਦੇ ਦੌਰਾਨ ਪ੍ਰਸ਼ਾਸਨ ਵੱਲੋਂ ਵੀ. ਆਈ. ਪੀ. ਪਾਰਕਿੰਗ ਸਮੇਤ ਕੁੱਲ 6 ਪਾਰਕਿੰਗ ਸਥਾਨ ਬਣਾਏ ਗਏ ਹਨ। ਪਾਰਕਿੰਗ ਸਥਾਨਾਂ ਦੀ ਵਿਵਸਥਾ ’ਤੇ ਧਿਆਨ ਰੱਖਣ ਦੇ ਇਲਾਵਾ ਟ੍ਰੈਫਿਕ ਜਾਮ ਤੋਂ ਬਚਣ ਲਈ 65 ਟ੍ਰੈਫਿਕ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ। ਮੰਦਿਰ ਕੰਪਲੈਕਸ ਦੇ ਨੇੜੇ 26 ਥਾਵਾਂ ’ਤੇ ਨਾਕਾਬੰਦੀ ਵੀ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਪੰਜਾਬ 'ਚ ਲੱਗਣਗੇ ਸਮਾਰਟ ਬਿਜਲੀ ਮੀਟਰ, ਸਰਕਾਰੀ ਦਫ਼ਤਰਾਂ ਤੇ ਮੁਲਾਜ਼ਮਾਂ ਦੇ ਘਰਾਂ ਤੋਂ ਹੋਵੇਗੀ ਸ਼ੁਰੂੂਆਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri