ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਐਕਸ਼ਨ ''ਚ ਜਲੰਧਰ ਪ੍ਰਸ਼ਾਸਨ, DC ਵੱਲੋਂ ਸਖ਼ਤ ਹੁਕਮ ਜਾਰੀ, 31 ਤਾਰੀਖ਼ ਤੱਕ...
Wednesday, Jul 23, 2025 - 11:11 AM (IST)

ਜਲੰਧਰ (ਪੁਨੀਤ)- ਜ਼ਿਲਾ ਪ੍ਰਸ਼ਾਸਨ ਜਲੰਧਰ ਵੱਲੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਸਖ਼ਤ ਮੁਹਿੰਮ ਵਿੱਢ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਦੇ ਸਾਰੇ ਐੱਸ. ਡੀ. ਐੱਮਜ਼. ਨਾਲ ਇਕ ਉੱਚ ਪੱਧਰੀ ਮੀਟਿੰਗ ਕਰਕੇ ਸਖ਼ਤ ਹਦਾਇਤ ਕੀਤੀ ਹੈ ਕਿ 31 ਜੁਲਾਈ ਤੱਕ ਆਪੋ-ਆਪਣੇ ਅਧਿਕਾਰ ਖੇਤਰਾਂ ਅਧੀਨ ਸਰਕਾਰੀ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਦੀ ਪਛਾਣ ਕਰਕੇ ਸਰਕਾਰੀ ਮਾਲਕੀ ਦੇ ਸਾਈਨ ਬੋਰਡ ਲਾਏ ਜਾਣ ਤਾਂ ਜੋ ਇਥੇ ਖੇਡ ਮੈਦਾਨ ਅਤੇ ਪਾਰਕਾਂ ਵਿਕਸਿਤ ਕੀਤੀਆਂ ਜਾ ਸਕਣ। ਉਨ੍ਹਾਂ ਵੱਲੋਂ ਇਹ ਨਿਰਦੇਸ਼ ਸਰਕਾਰੀ ਜ਼ਮੀਨਾਂ ’ਤੇ ਗੈਰ-ਕਾਨੂੰਨੀ ਕਬਜ਼ਿਆਂ ਸਬੰਧੀ ਸ਼ਿਕਾਇਤਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਸਕੂਲ ਬੱਸ ਦੇ ਹੇਠਾਂ ਆਈ ਮਾਸੂਮ, ਤੜਫ਼-ਤੜਫ਼ ਕੇ ਨਿਕਲੀ ਜਾਨ
ਡਾ. ਅਗਰਵਾਲ ਨੇ ਐੱਸ. ਡੀ. ਐੱਮਜ਼ ਨੂੰ ਇਨ੍ਹਾਂ ਖਾਲੀ ਪਈਆਂ ਜ਼ਮੀਨਾਂ ’ਤੇ ਅਸਥਾਈ ਤੌਰ ’ਤੇ ਪਾਰਕ ਅਤੇ ਖੇਡ ਮੈਦਾਨ ਵਿਕਸਿਤ ਕਰਨ ਲਈ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਵੀ ਦਿੱਤੇ ਹਨ ਤਾਂ ਜੋ ਇਨ੍ਹਾਂ ਦੀ ਸਰਵਉੱਤਮ ਵਰਤੋਂ ਯਕੀਨੀ ਬਣਾਈ ਜਾ ਸਕੇ ਤੇ ਅਣ-ਅਧਿਕਾਰਤ ਕਬਜ਼ਿਆਂ ਨੂੰ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਵੱਲੋਂ ਐੱਸ. ਡੀ. ਐੱਮਜ਼ ਤੋਂ ਪਛਾਣ ਕੀਤੀਆਂ ਗਈਆਂ ਜ਼ਮੀਨਾਂ ਦਾ ਸਹੀ ਸਥਾਨ, ਮਾਪ, ਮਾਲਕੀ ਦੇ ਵੇਰਵੇ, ਮੌਜੂਦਾ ਕਬਜ਼ੇ ਦੀ ਸਥਿਤੀ ਅਤੇ ਜ਼ਮੀਨਾਂ ਨਾਲ ਸਬੰਧਤ ਕੋਈ ਵੀ ਅਦਾਲਤੀ ਕੇਸ ਸਮੇਤ ਵਿਸਥਾਰਤ ਰਿਪੋਰਟ ਵੀ ਮੰਗੀ ਗਈ ਹੈ। ਇਸ ਤੋਂ ਇਲਾਵਾ ਸਰਕਾਰੀ ਹਿੱਤਾਂ ਦੀ ਰਾਖੀ ਕਰਦਿਆਂ ਅਜਿਹੀਆਂ ਜਾਇਦਾਦਾਂ ਦੀ ਸਰਵਉੱਤਮ ਵਰਤੋਂ ਲਈ ਪ੍ਰਸਤਾਵ ਪੇਸ਼ ਕਰਨ ਲਈ ਵੀ ਕਿਹਾ।
ਇਹ ਵੀ ਪੜ੍ਹੋ: ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ! ਸਮਾਜਸੇਵੀ ਨੂੰ ਰਸਤੇ 'ਚ ਘੇਰ ਕਰ 'ਤਾ ਵੱਡਾ ਕਾਂਡ
ਸਰਕਾਰੀ ਜ਼ਮੀਨਾਂ ਦੀ ਸੁਰੱਖਿਆ ਲਈ ਜਲੰਧਰ ਪ੍ਰਸ਼ਾਸਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਅਜਿਹੀਆਂ ਸਾਰੀਆਂ ਜਾਇਦਾਦਾਂ ਦੀ ਪਛਾਣ, ਨਿਸ਼ਾਨਦੇਹੀ ਅਤੇ ਸੁਰੱਖਿਆ ਦੀ ਤੁਰੰਤ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸਮੂਹ ਐੱਸ. ਡੀ. ਐੱਮਜ਼ ਨੂੰ 31 ਜੁਲਾਈ 2025 ਤੱਕ ਆਪਣੀਆਂ ਵਿਸਥਾਰਤ ਰਿਪੋਰਟਾਂ ਉਨ੍ਹਾਂ ਦੇ ਦਫ਼ਤਰ ਵਿਚ ਜਮ੍ਹਾ ਕਰਾਉਣ ਦੀ ਹਦਾਇਤ ਕੀਤੀ ਤਾਂ ਜੋ ਜ਼ਿਲ੍ਹੇ ਵਿਚ ਸਰਕਾਰੀ ਜਾਇਦਾਦ ਦੀ ਸੁਰੱਖਿਆ ਲਈ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ 31 ਜੁਲਾਈ ਤੋਂ ਬਾਅਦ ਜੇਕਰ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਪਾਇਆ ਗਿਆ ਤਾਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਹਾਦਸੇ ਨੇ ਤਬਾਹ ਕਰ 'ਤਾ ਟੱਬਰ, ਪਤੀ-ਪਤਨੀ ਦੀ ਮੌਤ ਮਗਰੋਂ ਮਾਸੂਮ ਦੀ ਵੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e