ਜਲੰਧਰ: ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਕੁਸੁਮ ਨੂੰ ਡੀ. ਸੀ. ਨੇ ਇੰਝ ਕੀਤਾ ਸਨਮਾਨਤ

Thursday, Sep 10, 2020 - 06:23 PM (IST)

ਜਲੰਧਰ: ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਕੁਸੁਮ ਨੂੰ ਡੀ. ਸੀ. ਨੇ ਇੰਝ ਕੀਤਾ ਸਨਮਾਨਤ

ਜਲੰਧਰ (ਵਿਕਰਮ)— ਬੀਤੇ ਦਿਨੀਂ ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਜਲੰਧਰ ਦੀ 15 ਸਾਲਾ ਕੁਸੁਮ ਨੂੰ ਡਿਪਟੀ ਕਮਿਸ਼ਨਰ ਘਨਸ਼ਾਨ ਥੋਰੀ ਨੇ ਅੱਜ ਉਸ ਨੂੰ ਸਨਮਾਨਤ ਕਰਦੇ ਹੋਏ ਇਕ ਲੱਖ ਰੁਪਏ ਦਾ ਚੈੱਕ ਸੌਂਪਿਆ। ਕੁਸੁਮ ਅੱਜ ਆਪਣੇ ਪਿਤਾ ਸਾਧੂ ਰਾਮ ਅਤੇ ਮਾਂ ਦੇ ਨਾਲ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੁੱਜੀ, ਜਿੱਥੇ ਡੀ. ਸੀ. ਵੱਲੋਂ ਉਸ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ।

ਇਹ ਵੀ ਪੜ੍ਹੋ: ਜਲੰਧਰ: ਗੁਰੂ ਅਮਰਦਾਸ ਨਗਰ 'ਚ ਹਿੰਦੂ ਆਗੂ ਨੇ ਪਾਰਟੀ ਦੌਰਾਨ ਚਲਾਈਆਂ ਗੋਲੀਆਂ, ਫੈਲੀ ਦਹਿਸ਼ਤ

PunjabKesari

ਕੁਸੁਮ ਦੇ ਹੌਂਸਲੇ ਨੂੰ ਸਲਾਮ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਹੋਰਾਂ ਕੁੜੀਆਂ ਨੂੰ ਪ੍ਰੇਰਿਤ ਕਰਨ ਲਈ ਬਰਾਂਡ ਅੰਬੈਸਡਰ ਬਣਾਉਂਦੇ ਹੋਏ ਉਸ ਨੂੰ ਇਕ ਤਸਵੀਰ ਭੇਟ ਕੀਤੀ ਗਈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਕੁਸੁਮ ਨੇ ਜਲੰਧਰ ਨੂੰ ਮਾਣ ਦਿਵਾਇਆ ਹੈ ਅਤੇ ਇਹ ਉਸ ਦੀ ਮਿਸਾਲੀ ਬਹਾਦਰੀ ਦੀ ਪ੍ਰਸ਼ੰਸਾ ਦੀ ਇਕ ਛੋਟਾ ਜਿਹੀ ਭੇਟ ਹੈ।

ਇਹ ਵੀ ਪੜ੍ਹੋ: ਗਲੀ 'ਚ ਖੇਡ ਰਹੀ ਬੱਚੀ 'ਤੇ ਪਿਟਬੁੱਲ ਨੇ ਕੀਤਾ ਹਮਲਾ, ਮਚਿਆ ਚੀਕ-ਚਿਹਾੜਾ (ਤਸਵੀਰਾਂ)
PunjabKesari

ਪ੍ਰਸ਼ਾਸਨ ਨੇ ਕੌਮੀ ਅਤੇ ਰਾਜ ਬਹਾਦਰੀ ਪੁਰਸਕਾਰ ਲਈ ਕੀਤੀ ਸਿਫਾਰਿਸ਼
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕੌਮੀ ਅਤੇ ਰਾਜ ਬਹਾਦਰੀ ਪੁਰਸਕਾਰ ਲਈ ਕੁਸੁਮ ਦੇ ਨਾਂ ਦੀ ਸਿਫਾਰਿਸ਼ ਵੀ ਕੀਤੀ ਗਈ ਹੈ ਅਤੇ ਸਾਰੀ ਜਾਣਕਾਰੀ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਦਫ਼ਤਰ ਤੱਕ ਭੇਜੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਸੁਮ ਨੇ ਲੁਟੇਰਿਆਂ ਦਾ ਬਹਾਦਰੀ ਨਾਲ ਸਾਹਮਣਾ ਕਰਦੇ ਹੋਏ ਇਹ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ ਨੂੰ ਜੇਕਰ ਕੋਈ ਮੌਕਾ ਦਿੱਤਾ ਜਾਵੇ ਤਾਂ ਉਹ ਕੁਝ ਵੀ ਹਾਸਲ ਕਰ ਸਕਦੀਆਂ ਹਨ।

ਇਹ ਵੀ ਪੜ੍ਹੋ: ਲਾਪਤਾ ਨੌਜਵਾਨ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼, ਮਾਪਿਆਂ ਵੱਲੋਂ ਕਤਲ ਦਾ ਖਦਸ਼ਾ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕੁਸੁਮ ਨੂੰ ਪੁਲਸ ਅਧਿਕਾਰੀ ਬਣਨ ਦੇ ਉਸ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਪਰਿਵਾਰ ਨੂੰ ਕਿਹਾ ਕਿ ਉਹ ਕਿਸੇ ਵੀ ਕਿਸਮ ਦੀ ਮਦਦ ਲਈ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।


author

shivani attri

Content Editor

Related News