ਜਲੰਧਰ 'ਚ ਇਨ੍ਹਾਂ ਨੰਬਰਾਂ 'ਤੇ ਮਾਰੋ ਘੰਟੀ, ਘਰ ਪਹੁੰਚੇਗਾ ਸਾਮਾਨ

03/25/2020 1:10:35 PM

ਜਲੰਧਰ (ਵਿਕਰਮ) : ਪੂਰੀ ਦੁਨੀਆਂ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੀ ਰਾਤ ਪੂਰੇ ਦੇਸ਼ ਵਿਚ ਲਾਕਡਾਉਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਵੀ ਪੂਰੇ ਸੂਬੇ 'ਚ ਕਰਫਿਊ ਲਗਾਇਆ ਗਿਆ ਹੈ ਅਤੇ ਲੋਕਾ ਨੂੰ ਘਰ ਬੈਠੇ ਹੀ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਬੁੱਧਵਾਰ ਸਵੇਰੇ ਜਲੰਧਰ ਪ੍ਰਸ਼ਾਸਨ ਵੱਲੋ ਜ਼ਰੂਰੀ ਵਸਤਾਂ ਜਿਵੇ ਕਿ ਦਵਾਈਆਂ, ਦੁੱਧ, ਕਰਿਆਨੇ ਦਾ ਸਮਾਨ ਘਰ-ਘਰ ਪਹੁੰਚਾਉਣ ਲਈ ਮੋਬਾਈਲ ਨੰਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਦੇਸ਼ ਭਰ 'ਚ ਲਾਕਡਾਊਨ ਦੇ ਬਾਵਜੂਦ 'ਅੰਮ੍ਰਿਤਸਰ' 'ਚ ਲੱਗੀ ਭਾਰੀ ਭੀੜ

ਅਜਿਹੇ ਵਿਚ ਉਕਤ ਜ਼ਰੂਰੀ ਵਸਤਾਂ ਲਈ ਜਾਰੀ ਨੰਬਰਾਂ 'ਤੇ ਕਾਲ ਕੀਤੀ ਜਾ ਸਕਦੀ ਹੈ, ਜਿਸ ਤੋਂ ਬਾਅਦ ਦੁਕਾਨਦਾਰ ਰਾਹੀਂ ਤੁਹਾਡੇ ਘਰ ਸਮਾਨ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਦੌਰਾਨ ਕਰਫਿਊ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਦਿਤੀ ਗਈ ਹੈ ਅਤੇ ਲੋਕਾਂ ਨੂੰ ਆਪਣੇ ਘਰਾਂ 'ਚ ਹੀ ਰਹਿਣ ਦੀ ਸਖਤ ਹਿਦਾਇਤ ਕੀਤੀ ਗਈ ਹੈ।

ਸੂਚੀ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ :

http://https://static.jagbani.com/medical-milk-grocery-homedelivery_jalandhar.pdf

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਵਲੋਂ ਕਰਫਿਊ ਸਹਿਯੋਗ ਲਈ ਟੈਲੀਕਾਲਿੰਗ ਸ਼ੁਰੂ
ਭੀੜ ਨੂੰ ਦੇਖਦਿਆਂ ਲਿਆ ਗਿਆ ਫੈਸਲਾ
ਪੰਜਾਬ ਦੇ ਕਈ ਸ਼ਹਿਰਾਂ 'ਚ ਦੇਖਣ ਨੂੰ ਮਿਲਿਆ ਹੈ ਕਿ ਕਰਫਿਊ ਚ ਜਿਵੇਂ ਹੀ ਢਿੱਲ ਮਿਲਦੀ ਹੈ ਤਾਂ ਲੋਕਾਂ ਦੀ ਹੱਦ ਨਾਲੋਂ ਜ਼ਿਆਦਾ ਭੀੜ ਇਕੱਠੀ ਹੋ ਜਾਂਦੀ ਹੈ। ਇਸ ਨੂੰ ਦੇਖਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਉੱਥੋਂ ਦੇ ਪ੍ਰਸ਼ਾਸਨ ਵਲੋਂ ਹੁਣ ਹੋਮ ਡਲਿਵਰੀ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇੱਕੋ ਥਾਂ 'ਤੇ ਲੋਕ ਇਕੱਠੇ ਨਾ ਹੋਣ ਅਤੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਵੇਰਕਾ ਨੇ ਦੁੱਧ ਦੀ ਡੋਰ-ਟੂ-ਡੋਰ ਸਪਲਾਈ ਲਈ ਜਾਰੀ ਕੀਤੇ ਨੰਬਰ


Babita

Content Editor

Related News