ਅਲਰਟ ''ਤੇ ਜਲੰਧਰ ਪ੍ਰਸ਼ਾਸਨ, ਸ਼ੁਰੂ ਕੀਤੀ ਮੌਕ ਡ੍ਰਿਲ
Wednesday, May 07, 2025 - 04:48 PM (IST)

ਜਲੰਧਰ (ਵੈੱਬ ਡੈਸਕ)- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਮੱਦੇਨਜ਼ਰ 7 ਮਈ ਨੂੰ ਪੰਜਾਬ ਭਰ ਵਿੱਚ ਮੌਕ ਡ੍ਰਿਲਸ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪ੍ਰਸ਼ਾਸਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਭਗਤ ਨਾਮਦੇਵ ਚੌਂਕ ਵਿਖੇ ਇਕ ਮੌਕ ਡਰਿੱਲ ਕੀਤੀ ਜਾ ਰਹੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਸ ਫੋਰਸ ਮੌਜੂਦ ਹੈ।
ਉਥੇ ਹੀ ਰਾਤ 8 ਤੋਂ 9 ਵਜੇ ਤੱਕ ਬਲੈਕਆਊਟ ਕੀਤਾ ਜਾਵੇਗਾ, ਜਿਸ ਦੌਰਾਨ ਸਾਰੇ ਖੇਤਰਾਂ ਦੀਆਂ ਲਾਈਟਾਂ ਬੰਦ ਰਹਿਣਗੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੀ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਸ ਸਮੇਂ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਜੇਕਰ ਕਿਸੇ ਕਾਰਨ ਕਰਕੇ ਉਨ੍ਹਾਂ ਨੂੰ ਲਾਈਟਾਂ ਜਗਾਉਣੀਆਂ ਪੈਂਦੀਆਂ ਹਨ ਤਾਂ ਉਨ੍ਹਾਂ ਨੂੰ ਲਾਈਟਾਂ ਨੂੰ ਇਸ ਤਰੀਕੇ ਨਾਲ ਚਲਾਉਣਾ ਚਾਹੀਦਾ ਹੈ ਕਿ ਰੌਸ਼ਨੀ ਖਿੜਕੀ ਜਾਂ ਦਰਵਾਜ਼ੇ ਰਾਹੀਂ ਬਾਹਰ ਨਾ ਜਾਵੇ। ਇਸ ਤੋਂ ਇਲਾਵਾ ਸੀ. ਸੀ. ਟੀ. ਵੀ. ਕੈਮਰੇ ਦੀਆਂ ਲਾਈਟਾਂ, ਜੋ ਹਨ੍ਹੇਰਾ ਹੋਣ 'ਤੇ ਆਪਣੇ ਆਪ ਚਾਲੂ ਹੋ ਜਾਂਦੀਆਂ ਹਨ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕਰ ਦੇਣਾ ਚਾਹੀਦਾ ਹੈ, ਤਾਂ ਜੋ ਖੇਤਰ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।
ਇਹ ਵੀ ਪੜ੍ਹੋ: ਪੁੰਛ ਦੇ ਗੁਰੂ ਘਰ 'ਤੇ ਹੋਏ ਹਮਲੇ ਦੀ ਸੁਖਬੀਰ ਬਾਦਲ ਨੇ ਕੀਤੀ ਨਿੰਦਾ
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ 'ਚ ਧਮਾਕਾ! ਆਵਾਜ਼ ਸੁਣ ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e