ਆਪ੍ਰੇਸ਼ਨ ਸਿੰਦੂਰ ਮਗਰੋਂ Alert 'ਤੇ ਜਲੰਧਰ ਪ੍ਰਸ਼ਾਸਨ, ਬਣਾ 'ਤੇ ਕੰਟਰੋਲ ਰੂਮ ਤੇ ਲਗਾ 'ਤੀ ਇਹ ਪਾਬੰਦੀ

Thursday, May 08, 2025 - 01:00 PM (IST)

ਆਪ੍ਰੇਸ਼ਨ ਸਿੰਦੂਰ ਮਗਰੋਂ Alert 'ਤੇ ਜਲੰਧਰ ਪ੍ਰਸ਼ਾਸਨ, ਬਣਾ 'ਤੇ ਕੰਟਰੋਲ ਰੂਮ ਤੇ ਲਗਾ 'ਤੀ ਇਹ ਪਾਬੰਦੀ

ਜਲੰਧਰ (ਚੋਪੜਾ)-ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ’ਤੇ ਕੀਤੇ ਗਏ 'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਰੱਖਿਆ ਸੰਸਥਾਨਾਂ ਸਮੇਤ ਸਾਰੇ ਵਿਭਾਗਾਂ ਨਾਲ ਤਾਲਮੇਲ ਕਰਕੇ ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ ਹੈ।  ਇਸ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਵਿਚ ਬਲੈਕਆਊਟ ਮੌਕ ਡਰਿੱਲ ਸਮੇਤ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿਚ ਫ਼ੌਜ, ਅਰਧ ਸੈਨਿਕ ਬਲਾਂ, ਨਗਰ ਨਿਗਮ, ਸਿਹਤ, ਬਿਜਲੀ, ਰੇਲਵੇ, ਹਵਾਈ ਫ਼ੌਜ, ਐੱਨ. ਡੀ. ਆਰ. ਐੱਫ਼., ਐੱਸ. ਡੀ. ਆਰ. ਐੱਫ਼. ਨੇ ਸਮੇਤ ਸਾਰੀਆਂ ਜ਼ਰੂਰੀ ਸੇਵਾਵਾਂ ਨਾਲ ਜੁੜੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ: LOC 'ਤੇ ਪਲਵਲ ਦਾ ਜਵਾਨ ਲਾਂਸ ਨਾਇਕ ਦਿਨੇਸ਼ ਸ਼ਹੀਦ, CM ਭਗਵੰਤ ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ

ਡਾ. ਅਗਰਵਾਲ ਨੇ ਕਿਹਾ ਮੌਕ ਡ੍ਰਿਲ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀ ਤਿਆਰੀ ਵਜੋਂ ਕੀਤੀ ਜਾ ਰਹੀ ਹੈ, ਜਿਸ ਦਾ ਉਦੇਸ਼ ਸੁਰੱਖਿਆ ਏਜੰਸੀਆਂ ਦੀ ਪ੍ਰਤੀਕਿਰਿਆ ਸਮਰੱਥਾ ਦੀ ਜਾਂਚ ਕਰਨਾ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਡ੍ਰੋਨ ਉਡਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਤਾਂ ਜੋ ਸੁਰੱਖਿਆ ਵਿਚ ਕੋਈ ਕਮੀ ਨਾ ਰਹੇ। ਮੀਟਿੰਗ ਵਿਚ ਮੌਜੂਦ ਸੀਨੀਅਰ ਅਧਿਕਾਰੀਆਂ ਵਿਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, ਬ੍ਰਿਗੇਡੀਅਰ ਸੁਨੀਲ ਕੁਮਾਰ, ਕਰਨਲ ਅਜੈ ਪਾਲ ਸਿੰਘ, ਏਅਰਫੋਰਸ ਸਟੇਸ਼ਨ ਆਦਮਪੁਰ ਦੇ ਸਟੇਸ਼ਨ ਐਡਜੂਟੈਂਟ ਮਨੋਜ ਕਾਲੀਆ, ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਡੀ. ਸੀ. ਪੀ. ਨਰੇਸ਼ ਡੋਗਰਾ, ਨਗਰ ਨਿਗਮ ਕਮਿਸ਼ਨਰ ਗੌਤਮ ਜੈਨ, ਏ. ਡੀ. ਸੀ. ਜਸਵੀਰ ਸਿੰਘ, ਬੁੱਧੀਰਾਜ ਸਿੰਘ, ਐੱਸ. ਡੀ. ਐੱਮ ਬਲਬੀਰ ਰਾਜ ਸਿੰਘ, ਰਣਦੀਪ ਸਿੰਘ ਹੀਰ ਵੀ ਹਾਜ਼ਰ ਸਨ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਅਭਿਆਸ ਕਿਸੇ ਅਸਲ ਖ਼ਤਰੇ ਦਾ ਸੰਕੇਤ ਨਹੀਂ ਹੈ ਸਗੋਂ ਪ੍ਰਸ਼ਾਸਕੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਗਈ ਇਕ ਰੁਟੀਨ ਅਤੇ ਸਾਵਧਾਨੀ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਡਰਨ ਜਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਹ ਇਕ ਯੋਜਨਾਬੱਧ ਅਭਿਆਸ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕੀਤੇ ਹਨ, ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਡ੍ਰੋਨ ਉਡਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਤਾਂ ਜੋ ਸੁਰੱਖਿਆ ਵਿਚ ਕੋਈ ਕਮੀ ਨਾ ਰਹੇ।

ਇਹ ਵੀ ਪੜ੍ਹੋ: ਪੰਜਾਬ 'ਚ ਹਾਈ ਅਲਰਟ,  ਵਧਾ 'ਤੀ ਸੁਰੱਖਿਆ, DGP ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

ਪਿੰਡ ਅਤੇ ਵਾਰਡ ਪੱਧਰ ’ਤੇ ਨਿਗਰਾਨੀ ਅਤੇ ਜਨ ਜਾਗਰੂਕਤਾ ਮੁਹਿੰਮ ਚਲਾਓ
ਡਿਪਟੀ ਕਮਿਸ਼ਨਰ ਨੇ ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿਚ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਨਾਗਰਿਕਾਂ ਨੂੰ ਕੀਤੇ ਜਾ ਰਹੇ ਸੁਰੱਖਿਆ ਅਭਿਆਸਾਂ ਬਾਰੇ ਵੀ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਜੇਕਰ ਸਥਾਨਕ ਪੱਧਰ ’ਤੇ ਕੋਈ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਵਿਖਾਈ ਦਿੰਦੀ ਹੈ, ਤਾਂ ਇਸ ਦੀ ਜਾਣਕਾਰੀ ਤੁਰੰਤ ਸਬੰਧਤ ਪੁਲਸ ਸਟੇਸ਼ਨ ਨੂੰ ਦਿੱਤੀ ਜਾਵੇ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਭਲਕੇ ਤੋਂ 11 ਤਾਰੀਖ਼ ਤੱਕ ਛੁੱਟੀਆਂ ਦਾ ਐਲਾਨ

ਅਫ਼ਵਾਹਾਂ ਤੋਂ ਬਚੋ, ਸੋਸ਼ਲ ਮੀਡੀਆ ’ਤੇ ਜ਼ਿੰਮੇਵਾਰੀ ਨਾਲ ਵਿਵਹਾਰ ਕਰੋ
ਪ੍ਰਸ਼ਾਸਨ ਨੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਜਾਂ ਗੁੰਮਰਾਹਕੁੰਨ ਜਾਣਕਾਰੀ ਸਾਂਝੀ ਨਾ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਣਬੁੱਝ ਕੇ ਅਫ਼ਵਾਹਾਂ ਫੈਲਾਉਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਾਵਰਕਾਮ ਅਤੇ ਐਮਰਜੈਂਸੀ ਸੇਵਾਵਾਂ ਨੂੰ ਵਿਸ਼ੇਸ਼ ਨਿਰਦੇਸ਼
ਡਿਪਟੀ ਕਮਿਸ਼ਨਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਨੂੰ ਹਦਾਇਤ ਕੀਤੀ ਕਿ ਮੌਕ ਡਰਿੱਲ ਦੌਰਾਨ ਕਿਸੇ ਵੀ ਹਾਲਤ ਵਿਚ ਹਸਪਤਾਲਾਂ ਅਤੇ ਹੋਰ ਐਮਰਜੈਂਸੀ ਸੰਸਥਾਨਾਂ ਨੂੰ ਬਿਜਲੀ ਸਪਲਾਈ ਵਿਚ ਵਿਘਨ ਨਾ ਪਾਇਆ ਜਾਵੇ। ਉਨ੍ਹਾਂ ਨੇ ਸਿਹਤ ਵਿਭਾਗ, ਟਰਾਂਸਪੋਰਟ, ਖੁਰਾਕ ਸਪਲਾਈ, ਨਗਰ ਨਿਗਮ, ਰੇਲਵੇ, ਬੀ. ਐੱਸ. ਐੱਨ. ਐੱਲ., ਜਨ ਸਿਹਤ ਅਤੇ ਸਿੱਖਿਆ ਵਿਭਾਗ ਸਮੇਤ ਹੋਰ ਜ਼ਰੂਰੀ ਸੇਵਾ ਵਿਭਾਗਾਂ ਨੂੰ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ ਹੈ। ਪ੍ਰਸ਼ਾਸਨ ਨੇ ਸਿਵਲ ਡਿਫੈਂਸ, ਐੱਨ. ਸੀ. ਸੀ., ਭਾਰਤ ਸਕਾਊਟਸ ਐਂਡ ਗਾਈਡਜ਼ ਅਤੇ ਹੋਰ ਸਵੈ-ਇੱਛੁਕ ਸੰਗਠਨਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਪੁਲਸ ਕਮਿਸ਼ਨਰ ਨੇ ਲੋਕਾਂ ਨੂੰ ਚੌਕਸੀ ਵਰਤਣ ਦਾ ਦਿੱਤਾ ਸੰਦੇਸ਼
ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਮੌਕ ਡਰਿੱਲ ਪ੍ਰਸ਼ਾਸਕੀ ਚੌਕਸੀ ਦਾ ਇਕ ਮਹੱਤਵਪੂਰਨ ਹਿੱਸਾ ਹੈ ਅਤੇ ਕਮਿਸ਼ਨਰੇਟ ਪੁਲਸ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਸਾਧਾਰਨ ਗਤੀਵਿਧੀ ਦੀ ਤੁਰੰਤ ਰਿਪੋਰਟ 112 ’ਤੇ ਕਰਨ ਜਾਂ ਨੇੜਲੇ ਪੁਲਸ ਸਟੇਸ਼ਨ ਨਾਲ ਸੰਪਰਕ ਕਰਨ। ਉਨ੍ਹਾਂ ਮਕਾਨ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕਿਰਾਏਦਾਰਾਂ ਬਾਰੇ ਜਾਣਕਾਰੀ ਸਬੰਧਤ ਪੁਲਸ ਸਟੇਸ਼ਨ ਨੂੰ ਦੇਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ:  ਪੁੰਛ ਦੇ ਗੁਰੂ ਘਰ 'ਤੇ ਹੋਏ ਹਮਲੇ ਦੀ ਸੁਖਬੀਰ ਬਾਦਲ ਨੇ ਕੀਤੀ ਨਿੰਦਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News