ਜਲੰਧਰ ''ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ ਮੈਦਾਨ ’ਚ
Sunday, May 24, 2026 - 07:19 PM (IST)
ਜਲੰਧਰ (ਚੋਪੜਾ)–ਜਲੰਧਰ ਜ਼ਿਲ੍ਹੇ ਵਿਚ 26 ਮਈ ਨੂੰ ਹੋਣ ਵਾਲੀਆਂ ਨਗਰ ਪ੍ਰੀਸ਼ਦ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਚੋਣ ਕਮਿਸ਼ਨ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਨਿਰਪੱਖ, ਆਜ਼ਾਦ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 5 ਨਗਰ ਪ੍ਰੀਸ਼ਦਾਂ ਅਤੇ 2 ਨਗਰ ਪੰਚਾਇਤਾਂ ਦੇ ਕੁੱਲ੍ਹ 99 ਵਾਰਡਾਂ ਲਈ 342 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ਵਿਚ ਆਦਮਪੁਰ ਤੋਂ 44, ਕਰਤਾਰਪੁਰ ਤੋਂ 50, ਨਕੋਦਰ ਤੋਂ 55, ਨੂਰਮਹਿਲ ਤੋਂ 41, ਫਿਲੌਰ ਤੋਂ 58 ਅਤੇ ਨਗਰ ਪੰਚਾਇਤ ਮਹਿਤਪੁਰ ਅਤੇ ਲੋਹੀਆਂ ਖਾਸ ਤੋਂ 47-47 ਉਮੀਦਵਾਰ ਸ਼ਾਮਲ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
ਉਨ੍ਹਾਂ ਦੱਸਿਆ ਕਿ ਚੋਣਾਂ ਵਿਚ ਕੁੱਲ 1,08,067 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ਵਿਚ 54,943 ਮਰਦ, 53116 ਔਰਤ ਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ। ਨਕੋਦਰ ਵਿਚ 27,964, ਆਦਮਪੁਰ ਵਿਚ 12,610, ਕਰਤਾਰਪੁਰ ਵਿਚ 19,736, ਨੂਰਮਹਿਲ ਵਿਚ 11,105, ਫਿਲੌਰ ਵਿਚ 19,179, ਲੋਹੀਆਂ ਵਿਚ 7,958 ਅਤੇ ਮਹਿਤਪੁਰ ਵਿਚ 9,515 ਵੋਟਰ ਵੋਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਰੂਪ ਨਾਲ ਪੂਰਾ ਕਰਨ ਲਈ 133 ਪੋਲਿੰਗ ਬੂਥ ਬਣਾਏ ਗਏ ਹਨ ਅਤੇ 800 ਚੋਣ ਕਰਮਚਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਸਾਰੇ ਕਰਮਚਾਰੀਆਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ 26 ਮਈ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤਕ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਕੀਤੀ ਜਾਵੇਗੀ। ਪ੍ਰਸ਼ਾਸਨ ਅਤੇ ਪੁਲਸ ਵੱਲੋਂ ਸ਼ਾਂਤੀਪੂਰਵਕ ਚੋਣਾਂ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
