ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਨੋਖੀ ਪਹਿਲ, ਧੀ ਦੇ ਜਨਮ ’ਤੇ ਘਰ ਜਾ ਕੇ ਕਿੰਨਰ ਦੇਣਗੇ ਇਹ ਤੋਹਫ਼ਾ

02/07/2021 11:20:40 AM

ਜਲੰਧਰ (ਚੋਪੜਾ)– ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਬੱਚੀਆਂ ਪ੍ਰਤੀ ਪਰਿਵਾਰ ਅਤੇ ਸਮਾਜ ਦੇ ਰਵੱਈਏ ਨੂੰ ਬਿਹਤਰ ਬਣਾਉਣ ਲਈ ਟਰਾਂਸਜੈਂਡਰਜ਼ ਦੀ ਇਕ ਟੀਮ ਬਣਾਈ ਹੈ, ਜਿਹੜੀ ਸ਼ਹਿਰ ਵਿਚ ਧੀਆਂ ਦੇ ਜਨਮ ’ਤੇ ਪਰਿਵਾਰ ਨੂੰ ਸ਼ੁੱਭਕਾਮਨਾਵਾਂ ਅਤੇ ਨਵਜੰਮੀ ਧੀ ਨੂੰ ਆਸ਼ੀਰਵਾਦ ਦੇਣ ਲਈ ਉਨ੍ਹਾਂ ਦੇ ਘਰਾਂ ਵਿਚ ਜਾਵੇਗੀ। ਇਹ ਪ੍ਰਥਾ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਦੇ ਤਹਿਤ ਸ਼ਨੀਵਾਰ ਤੋਂ ਸ਼ੁਰੂ ਕੀਤੀ ਗਈ ਹੈ। ਸੂਬੇ ਵਿਚ ਪਹਿਲੀ ਵਾਰ ਧੀਆਂ ਦੇ ਜਨਮ  ’ਤੇ ਜਲੰਧਰ ਤੋਂ ਇਹ ਪ੍ਰਥਾ ਸ਼ੁਰੂ ਹੋਈ ਹੈ। 

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਅਧੀਨ ਇਸ ਕੋਸ਼ਿਸ਼ ਤਹਿਤ ਸ਼ਨੀਵਾਰ ਇਹ ਟੀਮ ਜਲੰਧਰ ਦੇ ਰਸੀਲਾ ਨਗਰ ਵਿਚ ਪਹੁੰਚੀ, ਜਿੱਥੇ ਐੱਸ. ਡੀ. ਐੱਮ. ਰਾਹੁਲ ਸਿੰਧੂ ਦੀ ਅਗਵਾਈ ਵਿਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮਹਿਕਮੇ ਨੇ ਬੱਚੀ ਦੇ ਜਨਮ ’ਤੇ ਪਰਿਵਾਰ ਨੂੰ ਵਧਾਈ ਦਿੱਤੀ। ਇਸ ਦੌਰਾਨ ਡੀ. ਪੀ. ਓ. ਗੁਰਮਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਕ ਵਿਸ਼ੇਸ਼ ਪ੍ਰੋਗਰਾਮ ‘ਬਧਾਈ ਜੀ! ਬੇਟੀ ਹੂਈ ਹੈ’ ਕਰਵਾਇਆ ਗਿਆ।

ਇਹ ਵੀ ਪੜ੍ਹੋ : ਮੋਦੀ ਸਰਕਾਰ ਖੇਤੀ ਕਾਨੂੰਨਾਂ ’ਤੇ ਜਲਦ ਫੈਸਲਾ ਲੈਂਦੀ ਹੈ ਤਾਂ ਰਾਕੇਸ਼ ਟਿਕੈਤ ਨਹੀਂ, ਸਗੋਂ ਯੂ. ਪੀ. ਕਾਰਨ ਹੋਵੇਗਾ : ਜਾਖੜ

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਜਿਹੇ ਹੋਰ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸ ਟੀਮ ਨੂੰ ਰਮਨਪ੍ਰੀਤ ਕੌਰ ਵੱਲੋਂ ਤਿਆਰ ਕੀਤਾ ਗਿਆ ਹੈ, ਜਿਸ ਵਿਚ ਪੂਜਾ, ਪੰਮੀ, ਪੂਜਾ ਰਾਣੀ, ਰੂਬੀ, ਮੋਨਾ, ਪਰੀ ਅਤੇ ਸੋਫੀਆ ਸ਼ਾਮਲ ਹਨ। ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ, ਅਮਰੀਕ ਸਿੰਘ, ਸੀ. ਡੀ. ਪੀ. ਓ. ਆਦਿ ਵੀ ਮੌਜੂਦ ਸਨ।

ਨੋਟ- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਸਬੰਧੀ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri