ਜਲੰਧਰ: ਗੱਡੀ ਖੜ੍ਹੀ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
Friday, May 03, 2019 - 04:09 PM (IST)

ਜਲੰਧਰ (ਬਿਊਰੋ)—ਜਲੰਧਰ ਦੇ ਅਵਤਾਰ ਨਗਰ ਗਲੀ ਨੰ.13 'ਚ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਝਗੜਾ ਹੋ ਗਿਆ। ਇਸ ਝਗੜੇ 'ਚ ਇਕ ਔਰਤ ਜ਼ਖਮੀ ਹੋ ਗਈ, ਜਿਸ ਦੀ ਪਛਾਣ ਹੇਮਾ ਸੂਦ ਪਤਨੀ ਨਰੇਸ਼ ਸੂਦ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਸਾਰੀ ਘਟਨਾ ਸੀ.ਸੀ.ਟੀ.ਵੀ. 'ਚ ਕੈਦ ਹੋ ਗਈ। ਜਿਸ 'ਚ ਦੇਖਿਆ ਗਿਆ ਹੈ ਕਿ 2-3 ਬੰਦੇ ਇਕ ਔਰਤ ਨੂੰ ਬੁਰੀ ਤਰ੍ਹਾਂ ਨਾਲ ਕੁੱਟ ਰਹੇ ਹਨ।
ਹੇਮਾ ਸੂਦ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੁਲਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ ਪਰ ਇਸ ਦੇ ਬਾਵਜੂਦ ਪੁਲਸ ਨੇ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚੀ।