ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਉਣ 'ਤੇ ਜਾਖੜ ਦਾ ਵੱਡਾ ਬਿਆਨ

11/21/2020 9:18:43 AM

ਜਲੰਧਰ (ਧਵਨ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜਦੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਾਂ ਦੀ ਐੱਸ. ਪੀ. ਜੀ. ਦੀ ਸੁਰੱਖਿਆ ਹਟਾਈ ਗਈ ਸੀ ਤਾਂ ਉਸ ਸਮੇਂ ਅਕਾਲੀ ਦਲ ਨੇ ਆਵਾਜ਼ ਕਿਉਂ ਨਹੀਂ ਚੁੱਕੀ ਸੀ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵਲੋਂ ਅਧਿਕਾਰੀਆਂ ਦੀ ਸ਼ਿਫਟਿੰਗ, ਉਪ ਜ਼ਿਲ੍ਹਾ ਸਿੱਖਿਆ ਦੇ ਅਹੁਦਿਆਂ ਦੀ ਛਾਂਟੀ ਸ਼ੁਰੂ

ਜਾਖੜ ਨੇ ਕਿਹਾ ਕਿ ਕੇਂਦਰ ਵਲੋਂ ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਉਣ 'ਤੇ ਅਕਾਲੀ ਦਲ ਵਲੋਂ ਰੌਲਾ ਪਾਇਆ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਉਸ ਸਮੇਂ ਵੀ ਬੋਲਣਾ ਚਾਹੀਦਾ ਸੀ ਜਦੋਂ ਸੁਰੱਖਿਆ ਦਾ ਰਾਜਨੀਤੀਕਰਨ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਨੇ ਡਾ. ਮਨਮੋਹਨ ਸਿੰਘ ਅਤੇ ਸੋਨੀਆ ਦੇ ਪਰਿਵਾਰ ਤੋਂ ਐੱਸ. ਪੀ. ਜੀ. ਨੂੰ ਵਾਪਸ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਮਾਪਦੰਡ ਸਾਰਿਆਂ ਲਈ ਇਕ ਬਰਾਬਰ ਹੋਣੇ ਚਾਹੀਦੇ ਹਨ।ਸੂਬਾ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਦੋਹਰੀ ਰਾਜਨੀਤੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਨੇ ਜਦੋਂ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਆਰਡੀਨੈਂਸ ਜਾਰੀ ਕੀਤਾ ਸੀ ਉਸ ਸਮੇਂ ਤਾਂ ਇਸ ਦੇ ਖ਼ਿਲਾਫ਼ ਅਕਾਲੀ ਦਲ ਦੀ ਕੇਂਦਰੀ ਮੰਤਰੀ ਨੇ ਆਵਾਜ਼ ਨਹੀਂ ਚੁੱਕੀ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਦਰਿੰਦਗੀ: ਫ਼ਾਜ਼ਿਲਕਾ ਤੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਕੁੜੀ ਨਾਲ 6 ਵਿਅਕਤੀਆਂ ਵਲੋਂ ਗੈਂਗਰੇਪ

ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਖੇਤੀਬਾੜੀ ਕਾਨੂੰਨ ਦੇ ਖ਼ਿਲਾਫ਼ ਬੋਲ ਰਿਹਾ ਹੈ ਪਰ ਜੇਕਰ ਪਹਿਲਾਂ ਉਸ ਨੇ ਵਿਰੋਧ ਕੀਤਾ ਹੁੰਦਾ ਤਾਂ ਅਜਿਹੇ ਹਾਲਾਤ ਪੈਦਾ ਨਹੀਂ ਹੋਣੇ ਸਨ। ਉਨ੍ਹਾਂ ਸਪੱਸ਼ਟ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਲੜਾਈ ਹੁਣ ਲੰਬੀ ਚੱਲਣ ਵਾਲੀ ਹੈ। ਕਿਸਾਨਾਂ ਨੂੰ ਕੇਂਦਰ ਦੇ ਖ਼ਿਲਾਫ਼ ਲੰਬੀ ਲੜਾਈ ਲਈ ਤਿਆਰ ਰਹਿਣਾ ਪਵੇਗਾ ਪਰ ਨਾਲ ਹੀ ਕਿਸਾਨਾਂ ਨੂੰ ਇਹ ਵੀ ਧਿਆਨ ਰੱਖਣਾ ਹੋਵੇਗਾ ਕਿ ਉਨ੍ਹਾਂ ਦੇ ਅੰਦੋਲਨ ਨਾਲ ਆਮ ਜਨਤਾ ਨੂੰ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਹੈ ਕਿਉਂਕਿ ਇਸ 'ਚ ਪੰਜਾਬ ਦਾ ਹੀ ਨੁਕਸਾਨ ਹੈ।

ਇਹ ਵੀ ਪੜ੍ਹੋ : ਹੈਵਾਨੀਅਤ ਦੀਆਂ ਹੱਦਾਂ ਪਾਰ: ਕਪੂਰਥਲਾ 'ਚ ਮਾਨਸਿਕ ਤੌਰ 'ਤੇ ਬੀਮਾਰ ਕੁੜੀ ਨਾਲ ਜਬਰ-ਜ਼ਿਨਾਹ


Baljeet Kaur

Content Editor

Related News