ਜਲੰਧਰ ਜ਼ਿਲ੍ਹੇ ''ਚ ''ਬਲੈਕ ਫੰਗਸ'' ਦੀ ਦਹਿਸ਼ਤ, ਇਕ ਹੋਰ ਮਰੀਜ਼ ਨੇ ਤੋੜਿਆ ਦਮ

Friday, Jun 04, 2021 - 02:39 PM (IST)

ਜਲੰਧਰ ਜ਼ਿਲ੍ਹੇ ''ਚ ''ਬਲੈਕ ਫੰਗਸ'' ਦੀ ਦਹਿਸ਼ਤ, ਇਕ ਹੋਰ ਮਰੀਜ਼ ਨੇ ਤੋੜਿਆ ਦਮ

ਜਲੰਧਰ (ਰੱਤਾ)- ਕੋਰੋਨਾ ਦੇ ਨਾਲ-ਨਾਲ ਹੁਣ ਜ਼ਿਲ੍ਹੇ ਵਿਚ ਬਲੈਕ ਫੰਗਸ ਦਾ ਕਹਿਰ ਵੀ ਵੱਧਣ ਲੱਗਾ ਹੈ। ਬਲੈਕ ਫੰਗਸ ਨਾਲ ਪੀੜਤ ਜਲੰਧਰ ਜ਼ਿਲ੍ਹੇ ਵਿਚ ਇਕ ਹੋਰ ਰੋਗੀ ਦੀ ਮੌਤ ਹੋ ਗਈ। ਕੋਰੋਨਾ ਦੇ ਨਾਲ-ਨਾਲ ਹੁਣ ਦਹਿਸ਼ਤ ਦਾ ਕਾਰਨ ਬਣੇ ਬਲੈਕ ਫੰਗਸ (ਮਿਊਕੋਰਮਾਈਕੋਸਿਸ) ਤੋਂ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਹੁਣ ਤੱਕ ਜ਼ਿਲ੍ਹੇ ਵਿਚ ਬਲੈਕ ਫੰਗਸ ਤੋਂ ਪੀੜਤ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ, ਜਿਨ੍ਹਾਂ ਵਿਚੋਂ 4 ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਹਨ।

ਵੀਰਵਾਰ ਨੂੰ ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਾਨਗਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਐੱਸ. ਬੀ. ਐੱਸ. ਨਗਰ ਦੇ ਰਹਿਣ ਵਾਲੇ 60 ਸਾਲਾ ਬਜ਼ੁਰਗ ਦੀ ਮੌਤ ਹੋ ਗਈ ਅਤੇ 5 ਨਵੇਂ ਕੇਸ ਮਿਲੇ ਹਨ, ਜਿਨ੍ਹਾਂ ਵਿਚੋਂ 2 ਮਰੀਜ਼ ਜ਼ਿਲ੍ਹੇ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ : ਗੂਗਲ ਤੋਂ ਬੈਂਕ ਦੇ ਕਸਟਮਰ ਕੇਅਰ ਦਾ ਨੰਬਰ ਲੈਣ ਵਾਲੇ ਹੋ ਜਾਣ ਸਾਵਧਾਨ, ਤੁਹਾਡੇ ਨਾਲ ਵੀ ਹੋ ਸਕਦੀ ਹੈ ਅਜਿਹੀ ਠੱਗੀ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ 
ਹੁਣ ਤੱਕ ਕੁੱਲ ਸੈਂਪਲ-1109290
ਨੈਗੇਟਿਵ ਆਏ-985651
ਪਾਜ਼ੇਟਿਵ ਆਏ-60738
ਡਿਸਚਾਰਜ ਹੋਏ-56822
ਮੌਤਾਂ ਹੋਈਆਂ-1394
ਐਕਟਿਵ ਕੇਸ-2522

ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਡੈਨਮਾਰਕ ਤੋਂ ਆਉਂਦਿਆਂ ਜਹਾਜ਼ ’ਚ ਕਾਲਾ ਸੰਘਿਆਂ ਦੇ ਨੌਜਵਾਨ ਦੀ ਮੌਤ

ਇਹ ਹਨ ਬਲੈਕ ਫੰਗਸ ਦੇ ਲੱਛਣ 
ਅੱਖਾਂ ’ਚ ਤੇਜ਼ੀ ਨਾਲ ਸੜਨ ਪੈਣੀ। 
ਪਲਕਾਂ ਹੇਠਾਂ ਸੋਜ ਆਉਣੀ। 
ਅੱਖਾਂ ਦਾ ਲਾਲ ਹੋਣਾ। 
ਖ਼ੂਨ ਦੀ ਉਲਟੀ ਆਉਣਾ। 
ਦੰਦ ਢਿੱਲੇ ਹੋ ਜਾਣੇ। 

ਇਹ ਵੀ ਪੜ੍ਹੋ : ਜਲੰਧਰ ਦੇ ਪੱਕਾ ਬਾਗ ’ਚੋਂ 8 ਸਾਲਾ ਬੱਚਾ ਅਗਵਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਬੀਮਾਰੀ ਵੱਧਣ ਦੇ ਬਾਅਦ ਕੀ ਹੁੰਦਾ ਹੈ
ਅੱਖਾਂ ਦਾ ਘੁੰਮਣਾ ਘੱਟ ਹੋਣਾ। 
ਦਿੱਸਣ ’ਚ ਧੁੰਦਲਾ ਵਿਖਾਈ ਦੇਣਾ। 
ਚੀਜ਼ਾਂ ਦੋ-ਦੋ ਵਿਖਾਈ ਦੇਣੀਆਂ। 
ਅੱਖਾਂ ਦਾ ਬਾਹਰ ਨਿਕਲਣਾ। 

ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਡੈਨਮਾਰਕ ਤੋਂ ਆਉਂਦਿਆਂ ਜਹਾਜ਼ ’ਚ ਕਾਲਾ ਸੰਘਿਆਂ ਦੇ ਨੌਜਵਾਨ ਦੀ ਮੌਤ

ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਕੋਰੋਨਾ ਦੇ ਮਰੀਜ਼ ਨੱਕ ਬੰਦ ਹੋਣ ’ਤੇ ਇਸ ਨੂੰ ਬੈਕਟੀਰੀਅਲ ਇਨਫੈਕਸ਼ਨ ਨਾ ਸਮਝਣ। ਇਸ ਦੀ ਜਾਂਚ ਜ਼ਰੂਰ ਕਰਵਾਉਣ। 
ਇਲਾਜ ਸ਼ੁਰੂ ਕਰਨ ’ਚ ਦੇਰੀ ਨਾ ਕਰੋ। 
ਆਕਸੀਜਨ ਥੈਰੇਪੀ ਦੌਰਾਨ ਉਬਲਿਆ ਹੋਇਆ ਸਾਫ਼ ਪਾਣੀ ਦੀ ਵਰਤੋਂ ਕਰੋ। 
ਡਾਕਟਰ ਦੀ ਸਲਾਹ ਤੋਂ ਬਾਅਦ ਹੀ ਐਂਟੀਬਾਓਟਿਕ ਅਤੇ ਐਂਟੀਫੰਗਲ ਦਵਾਈਆਂ ਦੀ ਵਰਤੋਂ ਕਰੋ। 
ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ ਹੈ। ਕੋਰੋਨਾ ਤੋਂ ਠੀਕ ਹੋ ਕੇ ਘਰ ਪਰਤੇ ਮਰੀਜ਼ ਰੋਜ਼ਾਨਾ ਬਲੱਡ ਸ਼ਗੂਰ ਨੂੰ ਚੈੱਕ ਕਰਦੇ ਰਹਿਣ। 
ਮਿੱਟੀ-ਘੱਟੇ ਵਾਲੀ ਜਗ੍ਹਾ ’ਤੇ ਜਾਉਣ ਵੇਲੇ ਮੂੰਹ ’ਤੇ ਮਾਸਕ ਜ਼ਰੂਰ ਲਗਾ ਕੇ ਜਾਓ। 

ਇਹ ਵੀ ਪੜ੍ਹੋ:  GNA ਯੂਨੀਵਰਸਿਟੀ ਕਰੇਗੀ ਤੁਹਾਡੇ ਸੁਫ਼ਨੇ ਪੂਰੇ, ਕੁਕਿੰਗ ਦੇ ਕੋਰਸਾਂ ਦੇ ਸ਼ੌਕੀਨ ਜ਼ਰੂਰ ਪੜ੍ਹਨ ਇਹ ਖ਼ਬਰ

ਇਹ ਵੀ ਪੜ੍ਹੋ:  ਪੰਜਾਬ ਸਰਕਾਰ ਦਾ ਐਲਾਨ, ਇਸ ਮਹੀਨੇ ਤੋਂ ਧੀਆਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਸ਼ਗਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News