ਜਲੰਧਰ: ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਪੁੱਤ, ਯੂਕ੍ਰੇਨ ਵਿਖੇ ਨਦੀ 'ਚ ਡੁੱਬਣ ਨਾਲ ਹੋਈ ਮੌਤ

Saturday, Jul 17, 2021 - 10:58 AM (IST)

ਜਲੰਧਰ: ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਪੁੱਤ, ਯੂਕ੍ਰੇਨ ਵਿਖੇ ਨਦੀ 'ਚ ਡੁੱਬਣ ਨਾਲ ਹੋਈ ਮੌਤ

ਜਲੰਧਰ (ਮ੍ਰਿਦੁਲ)– ਸਥਾਨਕ ਮਾਡਲ ਟਾਊਨ ਦੇ ਰਹਿਣ ਵਾਲੇ ਨੌਜਵਾਨ ਦੀ ਯੂਕ੍ਰੇਨ ਵਿਚ ਡੁੱਬਣ ਨਾਲ ਮੌਤ ਹੋ ਗਈ। ਘਟਨਾ 2 ਦਿਨ ਪਹਿਲਾਂ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਦੀ ਵਿਚ ਨਹਾਉਣ ਲਈ ਗਿਆ ਸੀ, ਜਿੱਥੇ ਉਸ ਦਾ ਪੈਰ ਤਿਲਕ ਗਿਆ। ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਟਰੈਵਲ ਏਜੰਟ ਨਾਲ ਸੰਪਰਕ ਕੀਤਾ। ਏਜੰਟ ਵੱਲੋਂ ਜਦੋਂ ਪੈਸਿਆਂ ਦੀ ਮੰਗ ਕੀਤੀ ਗਈ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੇ ਦਫ਼ਤਰ ਦੇ ਬਾਹਰ ਧਰਨਾ-ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: ਕਾਂਗਰਸ ਦੇ ਕਾਟੋ ਕਲੇਸ਼ ਦਰਮਿਆਨ ਕੁਝ ਮੰਤਰੀਆਂ ਨੇ ਬਣਾਈ ‘ਦੇਖੋ ਤੇ ਉਡੀਕ ਕਰੋ’ ਦੀ ਨੀਤੀ

ਜਾਣਕਾਰੀ ਅਨੁਸਾਰ ਮਾਡਲ ਟਾਊਨ ਦਾ ਰਹਿਣ ਵਾਲਾ ਕਰੀਬ 21 ਸਾਲਾ ਸੰਜੂ ਕੁਝ ਸਮਾਂ ਪਹਿਲਾਂ ਯੂਕ੍ਰੇਨ ਸਟੱਡੀ ਵੀਜ਼ਾ ’ਤੇ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਧਰਨਾ-ਪ੍ਰਦਰਸ਼ਨ ਦੌਰਾਨ ਦੋਸ਼ ਲਾਇਆ ਕਿ ਸਾਈਂ ਓਵਰਸੀਜ਼ ਦੇ ਮਾਲਕ ਵੱਲੋਂ ਸੰਜੂ ਦੀ ਮੈਡੀਕਲ ਇੰਸ਼ੋਰੈਂਸ ਵੀ ਨਹੀਂ ਕਰਵਾਈ ਗਈ, ਜਿਸ ਕਾਰਨ ਲਾਸ਼ ਨੂੰ ਭਾਰਤ ਲਿਆਉਣ ’ਤੇ ਹੋਣ ਵਾਲਾ ਖ਼ਰਚ ਨਹੀਂ ਮਿਲੇਗਾ।

ਇਹ ਵੀ ਪੜ੍ਹੋ: ਫਗਵਾੜਾ: ਪਿਆਰ 'ਚ ਮਿਲਿਆ ਧੋਖਾ, ਪਰੇਸ਼ਾਨ ਨੌਜਵਾਨ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ 

ਮ੍ਰਿਤਕ ਸੰਜੂ ਦੇ ਭਰਾ ਬੰਟੀ ਨੇ ਦੱਸਿਆ ਕਿ ਉਸ ਦਾ ਭਰਾ ਨਦੀ ਨੇੜੇ ਸਥਿਤ ਬੀਚ ’ਤੇ ਗਿਆ ਸੀ ਤਾਂ ਉਸ ਦਾ ਪੈਰ ਤਿਲਕ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਮੈਡੀਕਲ ਸਹੂਲਤ ਸਹੀ ਨਹੀਂ ਮਿਲੀ। ਮਾਮਲੇ ਨੂੰ ਲੈ ਕੇ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ, ਹਾਲਾਂਕਿ ਪ੍ਰਦਰਸ਼ਨ ਦੌਰਾਨ ਪੁਲਸ ਪਹੁੰਚੀ ਤਾਂ ਟਰੈਵਲ ਏਜੰਟ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਲਾਸ਼ ਨੂੰ ਭਾਰਤ ਲਿਆਉਣ ਵਿਚ ਉਹ ਉਨ੍ਹਾਂ ਦੀ ਪੂਰੀ ਮਦਦ ਕਰੇਗਾ। ਐੱਸ. ਐੱਚ. ਓ. ਸੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ: ਸੜਕ ਹਾਦਸੇ ਨੇ ਉਜਾੜ ਦਿੱਤੇ ਦੋ ਪਰਿਵਾਰ, ਰਿਸ਼ਤੇ 'ਚ ਲੱਗਦੇ ਭੈਣ-ਭਰਾ ਨੂੰ ਮਿਲੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News