ਜਲੰਧਰ ਦੇ ਬਰਲਟਨ ਪਾਰਕ ’ਚੋਂ ਮਿਲੀ 70 ਸਾਲਾ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

Tuesday, Apr 06, 2021 - 01:09 PM (IST)

ਜਲੰਧਰ ਦੇ ਬਰਲਟਨ ਪਾਰਕ ’ਚੋਂ ਮਿਲੀ 70 ਸਾਲਾ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

ਜਲੰਧਰ (ਸੋਨੂੰ, ਦੀਪਕ) - ਜਲੰਧਰ ਦੇ ਬਰਲਟਨ ਪਾਰਕ ’ਚ ਇਕ 70 ਸਾਲਾ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਸ਼ ਦਾ ਪਤਾ ਲੱਗਣ ’ਤੇ ਇਲਾਕੇ ’ਚ ਸਨਸਨੀ ਫੈਲ ਗਈ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਸ਼ਵਨੀ ਸ਼ਰਮਾ ਪੁੱਤਰ ਜਗਦੀਸ਼ ਸ਼ਰਮਾ ਵਾਲੀ ਬਾਬੂ ਲਾਭ ਸਿੰਘ ਨਗਰ ਦੇ ਰੂਪ ’ਚ ਹੋਈ ਹੈ, ਜਿਸ ਨੂੰ ਪੁਲਸ ਨੇ ਕਬਜ਼ੇ ’ਚ ਲੈ ਲਿਆ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰ ਨੇ ਕਿਹਾ ਕਿ ਇਹ ਬੀਤੇ ਦਿਨ ਸਵੇਰੇ ਸੈਰ ਕਰਨ ਲਈ ਘਰ ਤੋਂ ਨਿਕਲੇ ਸਨ ਪਰ ਵਾਪਸ ਨਹੀਂ ਆਏ। ਇਸ ਮੌਕੇ ਏ.ਐੱਸ.ਆਈ. ਹੀਰਾਲਾਲ ਵੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।   

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ


author

rajwinder kaur

Content Editor

Related News