ਜਲੰਧਰ ਬਸ ਸਟੈਂਡ ਬੰਦ ਕਰਨ ਦਾ ਮਾਮਲਾ ਭਖਿਆ, ਬੱਸਾਂ ਵਾਲਿਆਂ ਨੇ ਕੀਤਾ ਵੱਡਾ ਐਲਾਨ
Saturday, Sep 27, 2025 - 05:51 PM (IST)

ਅੰਮ੍ਰਿਤਸਰ (ਛੀਨਾ) : ਪਨ ਬਸ ਦੇ ਮੁਲਾਜ਼ਮਾਂ ਵਲੋਂ ਕੱਲ ਜਲੰਧਰ ਬਸ ਸਟੈਂਡ ’ਚ ਲੰਮਾ ਸਮਾਂ ਚੱਕਾ ਜਾਮ ਕਰਨ ਦਾ ਮਾਮਲਾ ਭੱਖ ਗਿਆ ਹੈ ਜਿਸ ਦੇ ਵਿਰੋਧ ਵਿਚ ਪ੍ਰਾਈਵੇਟ ਬਸ ਆਪ੍ਰੇਟਰਾਂ ਨੇ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ’ਚ ਅੰਮ੍ਰਿਤਸਰ ਗੁਰਦਾਸਪੁਰ ਬਸ ਯੂਨੀਅਨ ਦੇ ਪ੍ਰਧਾਨ ਚੌਧਰੀ ਅਸ਼ੋਕ ਕੁਮਾਰ ਮੰਨਣ ਤੇ ਮਿੰਨੀ ਬਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਦੀ ਅਗਵਾਈ ਹੇਠ ਵੱਡੀਆ ਤੇ ਮਿੰਨੀ ਬੱਸਾਂ ਦੇ ਆਪ੍ਰੇਟਰਾਂ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਬੋਲਦਿਆਂ ਚੌਧਰੀ ਅਸ਼ੋਕ ਮੰਨਣ ਅਤੇ ਬਲਦੇਵ ਸਿੰਘ ਬੱਬੂ ਨੇ ਕਿਹਾ ਕਿ ਪਨ ਬਸ ਦੇ ਮੁਲਾਜ਼ਮਾਂ ਵਲੋਂ ਕੱਲ ਜਲੰਧਰ ਬਸ ਸਟੈਂਡ ’ਚ ਲੰਮਾ ਸਮਾਂ ਚੱਕਾ ਜਾਮ ਕਰਨ ਨਾਲ ਨਿੱਜੀ ਬੱਸ ਆਪ੍ਰੇਟਰਾਂ ਤੇ ਬਸ ਸਟੈਂਡ ਵਿਚਲੇ ਦੁਕਾਨਦਾਰਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ ਜਿਸ ਦੇ ਮੁਆਵਜ਼ੇ ਲਈ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ।
ਇਹ ਵੀ ਪੜ੍ਹੋ : ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ, ਸੁਖਬੀਰ ਬਾਦਲ ਨੇ ਪਾਈ ਪੋਸਟ
ਪ੍ਰਧਾਨ ਚੌਧਰੀ ਤੇ ਬੱਬੂ ਨੇ ਕਿਹਾ ਕਿ ਪਨ ਬਸ ਦੇ ਮੁਲਾਜ਼ਮਾਂ ਦਾ ਜੇਕਰ ਕੋਈ ਮਸਲਾ ਹੈ ਤਾਂ ਉਸ ਦੇ ਹੱਲ ਵਾਸਤੇ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਸਮੇਤ ਪੰਜਾਬ ਸਰਕਾਰ ਤੱਕ ਪਹੁੰਚ ਕਰਨੀ ਚਾਹੀਦੀ ਹੈ, ਬਸ ਸਟੈਂਡ ਬੰਦ ਕਰਨ ਨਾਲ ਆਮ ਲੋਕਾਂ ਨੂੰ ਵੀ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰਧਾਨ ਨੇ ਕਿਹਾ ਕਿ ਜਲੰਧਰ ਬਸ ਸਟੈਂਡ ਬੰਦ ਕਰਨ ਨਾਲ ਬਹੁਤ ਸਾਰੀਆਂ ਬੱਸਾਂ ਦੇ ਟਾਈਮ ਮਿਸ ਹੋਏ ਹਨ ਜਿਸ ਕਾਰਨ ਨਿੱਜੀ ਬਸ ਆਪ੍ਰੇਟਰਾਂ ਦੇ ਹੋਏ ਭਾਰੀ ਨੁਕਸਾਨ ਦਾ ਹਰ ਹੀਲੇ ਮੁਆਵਜ਼ਾ ਵਸੂਲਿਆ ਜਾਵੇਗਾ। ਇਸ ਸਮੇਂ ਪ੍ਰਭਜੋਤ ਸਿੰਘ, ਮੱਖਣ ਸਿੰਘ ਸ਼ਕਰੀ, ਨੀਰਫ ਸ਼ਕਰੀ, ਸੋਨੂੰ ਢਿੱਲੋਂ, ਹਰਿੰਦਰਪਾਲ ਸਿੰਘ ਬਾਜਵਾ, ਕਰਤਾਰ ਸਿੰਘ, ਗੁਰਮਹਿਰ ਸਿੰਘ, ਕਿਰਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਆਸ਼ੂ ਸਾਹਨੀ ਬਟਾਲਾ, ਸੋਜ ਰੰਧਾਵਾ, ਚਰਨਜੀਤ ਸਿੰਘ, ਦਿਲਬਾਗ ਸਿੰਘ ਤੇ ਹੋਰ ਵੀ ਬਹੁਤ ਸਾਰੇ ਆਪ੍ਰੇਟਰ ਹਾਜ਼ਰ ਸਨ।
ਇਹ ਵੀ ਪੜ੍ਹੋ : ਧੀ ਨੇ ਵੱਡਾ ਜਿਗਰਾ ਕਰਕੇ ਖੋਲ੍ਹੀ ਪਿਓ ਦੀ ਕਰਤੂਤ, ਸੱਚ ਜਾਣ ਹੈਰਾਨ ਰਹਿ ਗਈ ਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e