ਜਲੰਧਰ: 6ਵੇਂ ਪੇਅ ਕਮਿਸ਼ਨ ਖਿਲਾਫ਼ ਮੁਲਾਜ਼ਮਾਂ ਦਾ ਫੁੱਟਿਆ ਗੁੱਸਾ, ਬੱਸ ਸਟੈਂਡ 'ਤੇ ਧਰਨਾ ਦੇ ਕੇ ਕੱਢੀ ਭੜਾਸ

Friday, Jul 09, 2021 - 12:59 PM (IST)

ਜਲੰਧਰ: 6ਵੇਂ ਪੇਅ ਕਮਿਸ਼ਨ ਖਿਲਾਫ਼ ਮੁਲਾਜ਼ਮਾਂ ਦਾ ਫੁੱਟਿਆ ਗੁੱਸਾ, ਬੱਸ ਸਟੈਂਡ 'ਤੇ ਧਰਨਾ ਦੇ ਕੇ ਕੱਢੀ ਭੜਾਸ

ਜਲੰਧਰ (ਰਾਹੁਲ, ਸੋਨੂੰ, ਪੁਨੀਤ)- ਛੇਵੇਂ ਪੇਅ ਕਮਿਸ਼ਨ ਦੇ ਖ਼ਿਲਾਫ਼ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਦਾ ਰਹੇ ਹਨ। ਇਸੇ ਤਹਿਤ ਜਲੰਧਰ ਬੱਸ ਅੱਡੇ 'ਤੇ ਦੋ ਘੰਟੇ ਲਈ ਸਰਕਾਰੀ ਮੁਲਾਜ਼ਮਾਂ ਵੱਲੋਂ ਧਰਨਾ ਲਗਾਇਆ ਗਿਆ ਹੈ। ਮੁਲਾਜ਼ਮਾਂ ਦਾ ਇਲਜ਼ਾਮ ਛੇਵੇਂ ਪੇਅ ਕਮਿਸ਼ਨ ਨੂੰ ਲੰਗੜਾ ਬਣਾਇਆ ਗਿਆ ਹੈ। ਕਮਿਸ਼ਨ ਸਿਰਫ਼ ਨਾਮ ਦਾ ਹੀ ਲਾਗੂ ਕੀਤਾ ਗਿਆ ਅਤੇ ਮੁਲਾਜ਼ਮਾਂ ਨੂੰ ਕੋਈ ਮੁਨਾਫ਼ਾ ਨਹੀਂ ਹੋਇਆ। 

ਇਹ ਵੀ ਪੜ੍ਹੋ: ਰਸਤੇ 'ਚ ਛਬੀਲ ਪੀਣ ਰੁਕੀਆਂ ਮਾਂ-ਧੀ ਨਾਲ ਵਾਪਰੀ ਅਣਹੋਣੀ ਨੇ ਪੁਆਏ ਵੈਣ, ਧੀ ਨੂੰ ਮਿਲੀ ਦਰਦਨਾਕ ਮੌਤ

PunjabKesari

ਇਸ ਮੌਕੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅਲਟੀਮੇਟਮ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਹੀਂ ਮੰਨੀਆਂ ਵੱਡਾ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿੱਚ ਸੋਧ ਕੀਤੀ ਜਾਵੇ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਨਾਮਾਤਰ ਹੋਇਆ ਵਾਧਾ ਹੋਰ ਵਧਾਇਆ ਜਾਵੇ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ: ਨਸ਼ੇ 'ਚ ਚੂਰ ਕਾਂਗਰਸੀ ਕੌਂਸਲਰ ਦੇ ਪੁੱਤਰ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ

PunjabKesari

ਸਰਕਾਰੀ ਮੁਲਾਜ਼ਮਾਂ ਦੇ ਬੱਸ ਸਟੈਂਡ ਵਿਚ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਬੱਸਾਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਰੋਡਵੇਜ਼ ਕਰਮਚਾਰੀਆਂ ਨੇ ਮੰਗ ਕੀਤੀ ਕਿ 10 ਹਜ਼ਾਰ ਦੇ ਕਰੀਬ ਨਵੀਆਂ ਸਰਕਾਰੀ ਬੱਸਾਂ ਪਾਈਆਂ ਜਾਣ ਅਤੇ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ 'ਤੇ ਲਗਾਮ ਲਗਾਈ ਜਾਵੇ। 

PunjabKesari

ਸਰਕਾਰ ਖ਼ਿਲਾਫ਼ ਭੜਾਸ ਕੱਢਦੇ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਅਜੇ ਤੱਕ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਗਿਆ। ਲਗਾਤਾਰ ਹਰ ਮੁਲਾਜ਼ਮ ਸੜਕਾਂ ’ਤੇ ਉਤਰ ਕੇ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੈ। 

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਵਿਅਕਤੀ ਨੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News