ਕੋਰੋਨਾ ਸਬੰਧੀ ਸਖ਼ਤੀ, ਪੰਜਾਬ ਤੋਂ ਬੱਸਾਂ ਰਾਹੀਂ ਦੂਜੇ ਸੂਬਿਆਂ 'ਚ ਜਾਣ ਵਾਲੇ ਮੁਸਾਫ਼ਿਰਾਂ ਲਈ ਲਾਗੂ ਹੋਵੇਗਾ ਇਹ ਨਿਯਮ

Wednesday, Apr 07, 2021 - 11:03 AM (IST)

ਕੋਰੋਨਾ ਸਬੰਧੀ ਸਖ਼ਤੀ, ਪੰਜਾਬ ਤੋਂ ਬੱਸਾਂ ਰਾਹੀਂ ਦੂਜੇ ਸੂਬਿਆਂ 'ਚ ਜਾਣ ਵਾਲੇ ਮੁਸਾਫ਼ਿਰਾਂ ਲਈ ਲਾਗੂ ਹੋਵੇਗਾ ਇਹ ਨਿਯਮ

ਜਲੰਧਰ (ਪੁਨੀਤ)– ਵਧ ਰਹੇ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਦੂਜੇ ਸੂਬਿਆਂ ਨੇ ਸਖ਼ਤੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਜਲਦ ਇਕ ਨਵਾਂ ਨਿਯਮ ਲਾਗੂ ਕੀਤਾ ਜਾ ਰਿਹਾ ਹੈ, ਜਿਸ ਅਨੁਸਾਰ ਦਿੱਲੀ ਅਤੇ ਰਾਜਸਥਾਨ ਜਾਣ ਵਾਲੀਆਂ ਪੰਜਾਬ ਦੀਆਂ ਬੱਸਾਂ ਦੇ ਮੁਸਾਫ਼ਿਰਾਂ ਨੂੰ ਕੋਰੋਨਾ ਦੀ ਨੈਗੇਟਿਵ ਰਿਪੋਰਟ ਵਿਖਾਉਣੀ ਪਵੇਗੀ। ਬੱਸਾਂ ਵਿਚ ਮੁਸਾਫ਼ਿਰ ਭਾਵੇਂ ਕਿਸੇ ਵੀ ਸੂਬੇ ਦੇ ਬੈਠੇ ਹੋਣ ਪਰ ਇਹ ਨਿਯਮ ਸਾਰਿਆਂ ’ਤੇ ਲਾਗੂ ਕੀਤਾ ਗਿਆ ਹੈ। ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਦਿੱਲੀ ਅਤੇ ਰਾਜਸਥਾਨ ਵੱਲੋਂ ਕੀਤੇ ਜਾਣ ਬਾਰੇ ਜਾਣਕਾਰੀ ਮਿਲ ਰਹੀ ਹੈ ਪਰ ਅਧਿਕਾਰਤ ਤੌਰ ’ਤੇ ਕੋਈ ਪੱਤਰ ਪ੍ਰਾਪਤ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਹੁਣ ਇਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਲਈ ਕਰਨਾ ਪਵੇਗਾ ਇੰਤਜ਼ਾਰ

PunjabKesari

ਦੱਸਿਆ ਜਾ ਰਿਹਾ ਹੈ ਕਿ ਇਹ ਨਿਯਮ ਹੋਰ ਵਾਹਨਾਂ ਰਾਹੀਂ ਜਾਣ ਵਾਲੇ ਲੋਕਾਂ ’ਤੇ ਵੀ ਲਾਗੂ ਕੀਤਾ ਜਾਵੇਗਾ। ਫਿਲਹਾਲ ਜੋ ਜਾਣਕਾਰੀ ਮਿਲੀ ਹੈ, ਉਸ ਮੁਤਾਬਕ ਬੱਸਾਂ ਰਾਹੀਂ ਜਾਣ ਵਾਲੇ ਲੋਕਾਂ ਦੀ ਕੋਰੋਨਾ ਰਿਪੋਰਟ ਬੱਸ ਅੱਡੇ ਵਿਚ ਵੇਖੀ ਜਾਵੇਗੀ। ਪੰਜਾਬ ਵੱਲੋਂ ਜਾਣ ਵਾਲੀਆਂ ਬੱਸਾਂ ਦੇ ਰਸਤੇ ਵਿਚ ਰੁਕਣ ’ਤੇ ਪਾਬੰਦੀ ਹੋਵੇਗੀ। ਪਿਛਲੀ ਵਾਰ ਜਦੋਂ ਕੋਰੋਨਾ ਸਿਖ਼ਰ ’ਤੇ ਸੀ ਤਾਂ ਕਈ ਸੂਬਿਆਂ ਵੱਲੋਂ ਬੱਸਾਂ ਦੇ ਰਸਤੇ ਵਿਚ ਰੁਕਣ ’ਤੇ ਰੋਕ ਲਾਈ ਗਈ ਸੀ। ਇਸ ਦਾ ਉਲੰਘਣ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੀਤੇ ਜਾ ਰਹੇ ਸਨ। ਕੋਰੋਨਾ ਦੀ ਸਖ਼ਤੀ ਕਾਰਨ ਜੋ ਨਿਯਮ ਲਾਗੂ ਕੀਤਾ ਜਾਵੇਗਾ, ਉਸ ਵਿਚ ਕੋਰੋਨਾ ਵੈਕਸੀਨ ਲੁਆਉਣ ਵਾਲਿਆਂ ਨੂੰ ਰਾਹਤ ਦਿੱਤੀ ਜਾ ਰਹੀ ਹੈ। ਇਸ ਤਹਿਤ ਜਿਸ ਵਿਅਕਤੀ ਨੇ ਕੋਰੋਨਾ ਵੈਕਸੀਨ ਲੁਆਈ ਹੈ, ਉਸ ਨੂੰ ਬੱਸ ਅੱਡਿਆਂ ਵਿਚ ਵੈਕਸੀਨ ਲੁਆਉਣ ਦਾ ਸਰਟੀਫਿਕੇਟ ਅਤੇ ਆਈ. ਡੀ. ਪਰੂਫ ਦਿਖਾਉਣਾ ਪਵੇਗਾ। ਦੱਸਿਆ ਜਾ ਰਿਹਾ ਹੈ ਕਿ ਇਹ ਨਿਯਮ ਬੱਸਾਂ ਲੈ ਕੇ ਆਉਣ ਵਾਲੇ ਡਰਾਈਵਰ ਟੀਮ ਦੇ ਮੈਂਬਰਾਂ ’ਤੇ ਵੀ ਲਾਗੂ ਰਹੇਗਾ। ਫਿਲਹਾਲ ਨਿਯਮਾਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟੁੱਟਣ ਲੱਗੀ ਭਾਜਪਾ, ਜ਼ਿਲ੍ਹਾ ਸਕੱਤਰ ਨੇ ਦਿੱਤਾ ਅਸਤੀਫ਼ਾ

PunjabKesari

ਸੂਤਰ ਦੱਸਦੇ ਹਨ ਕਿ ਜਿਹੜੇ ਡਰਾਈਵਰ ਰੁਟੀਨ ਵਿਚ ਦਿੱਲੀ ਅਤੇ ਹੋਰ ਸੂਬਿਆਂ ਵਿਚ ਆਉਂਦੇ-ਜਾਂਦੇ ਹਨ, ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕਾਰਡ ਆਦਿ ਵੀ ਦਿੱਤਾ ਜਾ ਸਕਦਾ ਹੈ ਤਾਂ ਜੋ ਹਰ ਵਾਰ ਉਨ੍ਹਾਂ ਦੀ ਰਿਪੋਰਟ ਚੈੱਕ ਨਾ ਕਰਨੀ ਪਵੇ। ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਬੰਧ ਵਿਚ ਦਿੱਲੀ ਅਤੇ ਹੋਰ ਕਿਸੇ ਸੂਬੇ ਦੀ ਸਰਕਾਰ ਵੱਲੋਂ ਕੋਈ ਲਿਖਤੀ ਹੁਕਮ ਜਾਰੀ ਨਹੀਂ ਕੀਤੇ ਗਏ। ਜਿਵੇਂ ਹੀ ਹੁਕਮ ਪ੍ਰਾਪਤ ਹੋਣਗੇ, ਉਨ੍ਹਾਂ ਨੂੰ ਗੰਭੀਰਤਾ ਨਾਲ ਲਾਗੂ ਕਰ ਦਿੱਤਾ ਜਾਵੇਗਾ।

PunjabKesari

ਜਿੱਥੇ ਇਕ ਪਾਸੇ ਦੂਜੇ ਸੂਬਿਆਂ ਵੱਲੋਂ ਕੋਰੋਨਾ ਪ੍ਰਤੀ ਗੰਭੀਰਤਾ ਵਿਖਾਈ ਜਾ ਰਹੀ ਹੈ, ਉਥੇ ਹੀ ਪੰਜਾਬ ਵਿਚ ਬੱਸ ਅੱਡਿਆਂ ਅਤੇ ਬੱਸਾਂ ਵਿਚ ਵੀ ਕੋਰੋਨਾ ਨਿਯਮਾਂ ਪ੍ਰਤੀ ਗੰਭੀਰਤਾ ਨਹੀਂ ਵਿਖਾਈ ਦਿੰਦੀ। ਪਿਛਲੇ ਸਮੇਂ ਦੌਰਾਨ ਵੇਖਣ ਵਿਚ ਆਇਆ ਹੈ ਕਿ ਅਧਿਕਾਰੀਆਂ ਵੱਲੋਂ ਧਿਆਨ ਨਾ ਦੇਣ ਕਾਰਨ ਲੋਕ ਬਿਨਾਂ ਮਾਸਕ ਅਤੇ ਸੋਸ਼ਲ ਡਿਸਟੈਂਸਿਗ ਦੇ ਨਿਯਮਾਂ ਨੂੰ ਨਹੀਂ ਮੰਨ ਰਹੇ, ਜੋ ਕਿ ਖ਼ਤਰਨਾਕ ਸਾਬਿਤ ਹੋ ਸਕਦਾ ਹੈ।

ਇਹ ਵੀ ਪੜ੍ਹੋ : ਅੱਖਾਂ ਦੀ ਰੌਸ਼ਨੀ ਵਧਾਉਣ ਲਈ ਲਾਹੇਵੰਦ ਹੈ ਕਰੇਲੇ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫਾਇਦੇ

PunjabKesari

ਬੱਸ ਅੱਡੇ ਸਾਹਮਣੇ ਪੰਜਾਬ ਰੋਡਵੇਜ਼ ਦਾ ਡਿਪੂ ਹੈ ਪਰ ਇਸ ਦੇ ਬਾਵਜੂਦ ਅਧਿਕਾਰੀ ਚੌਕਸ ਨਜ਼ਰ ਨਹੀਂ ਆ ਰਹੇ, ਜੋ ਕਿ ਕੋਰੋਨਾ ਨੂੰ ਖੁੱਲ੍ਹੇ ਤੌਰ ’ਤੇ ਸੱਦਾ ਦੇਣਾ ਹੈ। ਜੇਕਰ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਪੰਜਾਬ ਵਿਚ ਕੋਰੋਨਾ ਦੇ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਜਾਣਕਾਰ ਕਹਿੰਦੇ ਹਨ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦੂਜੇ ਸੂਬਿਆਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਰੂਰੀ ਕਦਮ ਚੁੱਕੇ ਕਿਉਂਕਿ ਪੰਜਾਬ ਵਿਚ ਕੋਰੋਨਾ ਦਾ ਅੰਕੜਾ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ ਨਹੀਂ ਘਟ ਰਹੀ।

ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ 7ਵੀਂ ’ਚ ਪੜ੍ਹਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News